ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Punjab University ਮਾਮਲਾ - ਪ੍ਰਸ਼ਾਸਨ ਨੇ ਜਾਰੀ ਕੀਤਾ ਨੋਟਿਸ, ਵਿਦਿਆਰਥੀਆਂ ਨੇ ਦੇ ਦਿੱਤੀ ਚੇਤਾਵਨੀ

Punjab-University-Case-Administr


Punjab

Punjab University ਮਾਮਲਾ : ਪ੍ਰਸ਼ਾਸਨ ਨੇ ਜਾਰੀ ਕੀਤਾ ਨੋਟਿਸ, ਵਿਦਿਆਰਥੀਆਂ ਨੇ ਦੇ ਦਿੱਤੀ ਚੇਤਾਵਨੀ 

ਪੰਜਾਬ ਯੂਨੀਵਰਸਿਟੀ ਵਿੱਚ ਇੱਕ ਵਾਰ ਫਿਰ ਹਾਲਾਤ ਤਣਾਅਪੂਰਨ ਬਣ ਸਕਦੇ ਹਨ। ਵਿਦਿਆਰਥੀਆਂ ਵੱਲੋਂ 26 ਨਵੰਬਰ ਨੂੰ ਯੂਨੀਵਰਸਿਟੀ ਬੰਦ ਕਰਨ ਦੇ ਐਲਾਨ ਦੇ ਬਾਅਦ ਹੁਣ ਪੀਯੂ ਪ੍ਰਸ਼ਾਸਨ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਆਪਣਾ ਰੁਖ ਸਪੱਸ਼ਟ ਕਰ ਦਿੱਤਾ ਹੈ।

ਪ੍ਰਸ਼ਾਸਨ ਦਾ ਰੁਖ – ਯੂਨੀਵਰਸਿਟੀ ਰਹੇਗੀ ਖੁੱਲ੍ਹੀ

ਜਾਰੀ ਨੋਟੀਫਿਕੇਸ਼ਨ ਮੁਤਾਬਕ:

  • ਯੂਨੀਵਰਸਿਟੀ ਨਿਯਮਿਤ ਤੌਰ 'ਤੇ ਖੁੱਲ੍ਹੀ ਰਹੇਗੀ।

  • ਸਾਰੇ ਫੈਕਲਟੀ ਮੈਂਬਰਾਂ ਨੂੰ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਵਿਭਾਗ ਵਿੱਚ ਮੌਜੂਦ ਰਹਿਣਾ ਲਾਜ਼ਮੀ ਹੋਵੇਗਾ।

  • ਸਾਰੇ ਇਮਤਿਹਾਨ ਆਪਣੇ ਨਿਰਧਾਰਤ ਸਮੇਂ ਅਨੁਸਾਰ ਹੀ ਲਏ ਜਾਣਗੇ।

ਪ੍ਰਸ਼ਾਸਨ ਦੇ ਇਸ ਐਲਾਨ ਤੋਂ ਬਾਅਦ ਸਟੂਡੈਂਟ ਯੂਨਿਅਨਾਂ ਵੱਲੋਂ ਤਿੱਖੀ ਪ੍ਰਤੀਕਿਰਿਆ ਸਾਹਮਣੇ ਆ ਰਹੀ ਹੈ।

ਵਿਦਿਆਰਥੀਆਂ ਦੀ ਚਿਤਾਵਨੀ – ਜੇ ਸੂਚੀ ਨਾ ਜਾਰੀ ਕੀਤੀ ਤਾਂ ਯੂਨੀਵਰਸਿਟੀ ਨਹੀਂ ਖੁੱਲ੍ਹਣ ਦਿਆਂਗੇ

ਵਿਦਿਆਰਥੀ ਸੰਗਠਨਾਂ ਦਾ ਕਹਿਣਾ ਹੈ ਕਿ, "ਜੇ ਸੈਨੇਟ ਚੋਣਾਂ ਨੂੰ ਲੈ ਕੇ ਯੂਨੀਵਰਸਿਟੀ ਵੱਲੋਂ ਸੂਚੀ ਜਾਰੀ ਨਾ ਕੀਤੀ ਗਈ ਤਾਂ 26 ਨਵੰਬਰ ਨੂੰ ਪੀਯੂ ਖੁੱਲ੍ਹਣ ਨਹੀਂ ਦਿੱਤਾ ਜਾਵੇਗਾ। ਵਿਦਿਆਰਥੀਆਂ ਨੇ ਦਾਅਵਾ ਕੀਤਾ ਹੈ ਕਿ ਜੇ ਪੇਪਰ ਰੱਦ ਹੁੰਦੇ ਹਨ ਜਾਂ ਹੋਰ ਕੋਈ ਤਬਦੀਲੀ ਆਉਂਦੀ ਹੈ, ਤਾਂ ਇਸਦੀ ਜ਼ਿੰਮੇਵਾਰੀ ਯੂਨੀਵਰਸਿਟੀ ਪ੍ਰਸ਼ਾਸਨ ਦੀ ਹੋਵੇਗੀ।

ਲਾਗਲੇ ਪਿੰਡਾਂ ਵਿੱਚ ਅਨਾਊਂਸਮੈਂਟ, ਲੋਕਾਂ ਨੂੰ ਭਲਕੇ ਪਹੁੰਚਣ ਦੀ ਅਪੀਲ

ਵਿਦਿਆਰਥੀਆਂ ਦਾ ਕਹਿਣਾ ਹੈ ਕਿ, ਨਜ਼ਦੀਕੀ ਪਿੰਡਾਂ, ਪੁਆਧ ਖੇਤਰ ਤੇ ਪੰਜਾਬ ਦੇ ਹੋਰ ਪਿੰਡਾਂ ਵਿੱਚ ਲਗਾਤਾਰ ਅਨਾਊਂਸਮੈਂਟ ਕੀਤੀਆਂ ਜਾ ਰਹੀਆਂ ਹਨ। ਲੋਕਾਂ ਨੂੰ ਕੱਲ੍ਹ ਪੰਜਾਬ ਯੂਨੀਵਰਸਿਟੀ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ ਤਾਂ ਜੋ ਰੋਸ ਮੁਹਿੰਮ ਨੂੰ ਮਜ਼ਬੂਤੀ ਮਿਲੇ।

ਰੋਸ ਮਾਰਚ ਅੱਜ, ਕੱਲ੍ਹ ਯੂਨੀਵਰਸਿਟੀ ਬੰਦ ਕਰਨ ਦਾ ਐਲਾਨ

ਵਿਦਿਆਰਥੀ ਸੰਗਠਨਾਂ ਮੁਤਾਬਕ:

  • ਅੱਜ ਰੋਸ ਮਾਰਚ ਕੱਢਿਆ ਜਾਵੇਗਾ।

  • ਕੱਲ੍ਹ ਯੂਨੀਵਰਸਿਟੀ ਬੰਦ ਰੱਖੀ ਜਾਵੇਗੀ—ਸਿਰਫ਼ ਸੰਘਰਸ਼ ਕਰਨ ਵਾਲੇ ਵਿਦਿਆਰਥੀਆਂ ਲਈ ਕੈਂਪਸ ਖੁੱਲ੍ਹਾ ਹੋਵੇਗਾ, ਦੂਸਰੇ ਲਈ ਨਹੀਂ।

ਪ੍ਰਸ਼ਾਸਨ ਦੀ ਮੀਟਿੰਗ ਜਾਰੀ

ਯੂਨੀਵਰਸਿਟੀ ਪ੍ਰਸ਼ਾਸਨ ਨੇ ਦਿੱਲੀ ਵਿੱਚ ਉੱਚ ਪੱਧਰੀ ਮੀਟਿੰਗ ਕੀਤੀ ਸੀ ਅਤੇ ਅੱਜ ਵੀ ਹਾਲਾਤ ਸਮਝਣ ਅਤੇ ਅਗਲੀ ਰਣਨੀਤੀ ਤੈਅ ਕਰਨ ਲਈ ਮੀਟਿੰਗ ਜਾਰੀ ਹੈ।

Punjab University Case Administration Issues Notice Students Give Warning


Popular Posts
Just Now