ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

Big Breaking - MP Amritpal Singh ਦੀ Parole ਅਰਜ਼ੀ 'ਤੇ ਪੰਜਾਬ ਸਰਕਾਰ ਨੇ ਸੁਣਾਇਆ ਵੱਡਾ ਫ਼ੈਸਲਾ

Big Breaking - MP Amritpal Singh ਦੀ Parole ਅਰਜ਼ੀ 'ਤੇ ਪੰਜਾਬ ਸ


Punjab

Big Breaking : MP Amritpal Singh ਦੀ Parole ਅਰਜ਼ੀ 'ਤੇ ਪੰਜਾਬ ਸਰਕਾਰ ਨੇ ਸੁਣਾਇਆ ਵੱਡਾ ਫ਼ੈਸਲਾ 

ਚੰਡੀਗੜ੍ਹ, 27 ਨਵੰਬਰ, 2025: ਖਡੂਰ ਸਾਹਿਬ ਤੋਂ ਸਾਂਸਦ ਅਮ੍ਰਿਤਪਾਲ ਸਿੰਘ (Amritpal Singh) ਦੀ ਪੈਰੋਲ ਅਰਜ਼ੀ 'ਤੇ ਪੰਜਾਬ ਸਰਕਾਰ ਨੇ ਆਜ਼ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਸਰਕਾਰ ਨੇ ਸੁਰੱਖਿਆ ਸੰਬੰਧੀ ਗੰਭੀਰ ਸ਼ੰਕਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਪੈਰੋਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਇਹ ਫ਼ੈਸਲਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ (DC) ਅਤੇ ਪੁਲਿਸ ਕਮਿਸ਼ਨਰ (CP) ਵੱਲੋਂ ਭੇਜੀ ਗਈਆਂ ਰਿਪੋਰਟਾਂ ਦੇ ਆਧਾਰ 'ਤੇ ਲਿਆ ਗਿਆ। ਸਰਕਾਰ ਦਾ ਮੰਨਣਾ ਹੈ ਕਿ ਅਮ੍ਰਿਤਪਾਲ ਦੀ ਰਿਹਾਈ ਸੂਬੇ ਦੀ ਕਾਨੂੰਨ-ਵਿਵਸਥਾ (Law & Order) ਨੂੰ ਪ੍ਰਭਾਵਿਤ ਕਰ ਸਕਦੀ ਹੈ।

ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਮੰਗੀ ਸੀ Parole

ਅਮ੍ਰਿਤਪਾਲ ਨੇ ਸੰਸਦ ਦੇ ਆਉਣ ਵਾਲੇ ਵਿੰਟਰ ਸੈਸ਼ਨ (Winter Session) ਵਿੱਚ ਹਾਜ਼ਰੀ ਲਗਾਉਣ ਲਈ ਅਸਥਾਈ ਪੈਰੋਲ ਦੀ ਅਰਜ਼ੀ ਦਿੱਤੀ ਸੀ। ਇਸ ਸਬੰਧੀ ਉਨ੍ਹਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab & Haryana High Court) ਵਿੱਚ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ।

ਅਦਾਲਤ ਨੇ ਪੰਜਾਬ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ–ਅੰਦਰ ਆਪਣਾ ਰੁਖ ਸਪੱਸ਼ਟ ਕਰਨ ਲਈ ਕਿਹਾ ਸੀ। ਅੱਜ ਸਰਕਾਰ ਨੇ ਆਪਣਾ ਫ਼ੈਸਲਾ ਅਦਾਲਤ ਅੱਗੇ ਰੱਖ ਦਿੱਤਾ ਹੈ।

NSA ਤਹਿਤ ਅਸਾਮ ਦੀ ਜੇਲ੍ਹ ਵਿੱਚ ਬੰਦ

ਉਲੇਖਣਯੋਗ ਹੈ ਕਿ 'ਵਾਰਿਸ ਪੰਜਾਬ ਦੇ' (Waris Punjab De) ਦੇ ਮੁਖੀ ਅਮ੍ਰਿਤਪਾਲ ਸਿੰਘ ਇਸ ਵੇਲੇ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੇ ਤਹਿਤ ਅਸਾਮ ਦੇ ਡਿਬਰੂਗੜ੍ਹ ਜੇਲ੍ਹ (Dibrugarh Jail) ਵਿੱਚ ਬੰਦ ਹਨ।

ਪੈਰੋਲ ਅਰਜ਼ੀ ਰੱਦ ਹੋਣ ਤੋਂ ਬਾਅਦ ਹੁਣ ਉਨ੍ਹਾਂ ਦੇ ਸੰਸਦ ਸੈਸ਼ਨ ਵਿੱਚ ਹਿੱਸਾ ਲੈਣ ਦੀਆਂ ਸੰਭਾਵਨਾਵਾਂ ਲਗਭਗ ਖ਼ਤਮ ਹੋ ਚੁੱਕੀਆਂ ਹਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਰਿਹਾਈ ਸੂਬੇ ਦੀ ਸ਼ਾਂਤੀ ਅਤੇ ਕਾਨੂੰਨੀ ਹਾਲਾਤਾਂ ਲਈ ਖਤਰਾ ਪੈਦਾ ਕਰ ਸਕਦੀ ਹੈ।

Big Breaking Punjab Government Gives Big Decision On MP Amritpal Singh s Parole Application


Popular Posts
Just Now