ਪੰਜਾਬ ਦੇ ਇਸ ਜ਼ਿਲ੍ਹੇ 'ਚ ਭਲਕੇ ਅੱਧੇ ਦਿਨ ਦੀ ਛੁੱਟੀ ਦਾ ਹੋਇਆ ਐਲਾਨ
Punjab
ਪੰਜਾਬ ਦੇ ਇਸ ਜ਼ਿਲ੍ਹੇ 'ਚ ਭਲਕੇ ਅੱਧੇ ਦਿਨ ਦੀ ਛੁੱਟੀ ਦਾ ਹੋਇਆ ਐਲਾਨ
ਨਵਾਂਸ਼ਹਿਰ, 28 ਨਵੰਬਰ 2025: ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਨਵਾਂਸ਼ਹਿਰ ਜ਼ਿਲ੍ਹੇ ਦੇ ਸ਼ਹਿਰੀ ਹਿੱਸੇ ਵਿੱਚ ਸਥਿਤ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ। ਇਹ ਛੁੱਟੀ 28 ਨਵੰਬਰ, ਸ਼ੁੱਕਰਵਾਰ ਨੂੰ ਦੁਪਹਿਰ 12:00 ਵਜੇ ਤੋਂ ਬਾਅਦ ਲਾਗੂ ਹੋਵੇਗੀ।
350ਵੇਂ ਸ਼ਹੀਦੀ ਦਿਹਾੜੇ ਲਈ ਨਗਰ ਕੀਰਤਨ - ਇਸ ਕਰਕੇ ਲਿਆ ਫੈਸਲਾ
ਇਹ ਫ਼ੈਸਲਾ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਨਗਰ ਕੀਰਤਨ ਦੇ ਮੱਦੇਨਜ਼ਰ ਲਿਆ ਗਿਆ ਹੈ। ਇਹ ਨਗਰ ਕੀਰਤਨ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਗੁਰਦੁਆਰਾ ਮੰਜੀ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ, ਸਮਾਜਿਕ, ਵਪਾਰਕ ਅਤੇ ਸਿੱਖਿਆ ਸੰਬੰਧੀ ਜਥੇਬੰਦੀਆਂ ਦੇ ਸਹਿਯੋਗ ਨਾਲ ਕੱਢਿਆ ਜਾਵੇਗਾ।
ਨਗਰ ਕੀਰਤਨ ਗੁਰਦੁਆਰਾ ਮੰਜੀ ਸਾਹਿਬ ਤੋਂ ਸ਼ੁਰੂ ਹੋ ਕੇ ਆਈ.ਟੀ.ਆਈ. ਗਰਾਊਂਡ ਰਾਹੀਂ ਸ਼ਾਮ ਵੇਲੇ ਮੁੜ ਗੁਰਦੁਆਰਾ ਸਾਹਿਬ ਵਿੱਚ ਵਿਸ਼ਰਾਮ ਕਰੇਗਾ।
ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਫੈਸਲਾ
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਵੱਡੇ ਪੱਧਰ ਦੇ ਟ੍ਰੈਫਿਕ, ਸੁਰੱਖਿਆ ਪ੍ਰਬੰਧਾਂ ਅਤੇ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਅੱਧੇ ਦਿਨ ਦੀ ਛੁੱਟੀ ਜਾਰੀ ਕੀਤੀ ਗਈ ਹੈ।
Half day Holiday Declared In This District Of Punjab Tomorrow