ਹਰਪਾਲ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਆ ਅੜੇ ਹੱਥੀਂ, ਪੜ੍ਹੋ ਕੀ ਕਿਹਾ
Punjab
ਹਰਪਾਲ ਚੀਮਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਆ ਅੜੇ ਹੱਥੀਂ, ਪੜ੍ਹੋ ਕੀ ਕਿਹਾ
ਚੰਡੀਗੜ੍ਹ, 1 ਦਸੰਬਰ 2025 : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਬਕਾ ਪੰਜਾਬ ਦੇ ਮੁੱਖ ਮੰਤਰੀ ਅਤੇ ਮੌਜੂਦਾ ਭਾਜਪਾ ਲੀਡਰ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਹਰਪਾਲ ਚੀਮਾ ਨੇ ਅਕਾਲੀ ਭਾਜਪਾ ਗੱਠਜੋੜ ਨੂੰ ਲੈ ਕੇ ਕੈਪਟਨ ਅਮਰਿੰਦਰ ਦੁਆਰਾ ਦਿੱਤੇ ਗਏ ਬਿਆਨ 'ਤੇ ਹਾ ਕਿ ਕੈਪਟਨ ਅਮਰਿੰਦਰ ਦਲ ਬਦਲਣ ਦੇ ਮਾਹਿਰ ਹਨ ਅਤੇ ਉਹਨਾਂ ਨੇ ਪੰਜਾਬ ਦੀ ਧਾਰਮਿਕ ਆਜ਼ਾਦੀ 'ਤੇ ਉਹਨਾਂ ਨੇ ਹਮੇਸ਼ਾ ਹੀ ਹਮਲਾ ਕੀਤਾ ਹੈ।
ਇਸਦੇ ਨਾਲ ਹੀ ਹਰਪਾਲ ਚੀਮਾ ਦਾ ਵੱਡਾ ਦੋਸ਼ ਲਾਉਂਦਿਆਂ ਇਹ ਵੀ ਕਿਹਾ ਕਿ ਕੈਪਟਨ ਅਮਰਿੰਦਰ ਜਦੋਂ ਮੁੱਖ ਮੰਤਰੀ ਸਨ ਤਾਂ ਉਹਨਾਂ ਨੇ ਭਾਰਤੀ ਜਨਤਾ ਪਾਰਟੀ ਦੇ ਨਾਲ ਆਪਣੀ ਸਾਂਝ ਬਣਾਈ ਰੱਖੀ ਅਤੇ ਇੱਕ ਏਜੰਟ ਦੇ ਤੌਰ ਤੇ ਬੀਜੇਪੀ ਦੇ ਲਈ ਕੰਮ ਕੀਤਾ। ਚੀਮਾ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਅੰਦਰ ਹੁਣ ਤੱਕ ਸਿਰਫ ਦੋ ਹੀ ਪਾਰਟੀਆਂ ਨੇ ਰਾਜ ਕੀਤਾ ਹੈ ਜਿਨ੍ਹਾਂ ਨੇ ਪੰਜਾਬ ਨੂੰ ਤਬਾਹ ਕਰਨ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕੀਤਾ। ਹਰਪਾਲ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਆਪਣੀ ਪਾਰਟੀ ਵੀ ਬਣਾਈ ਸੀ ਪਰ ਉਹ ਬੁਰੀ ਤਰ੍ਹਾਂ ਦੇ ਨਾਲ ਫੇਲ੍ਹ ਹੋਏ, ਇਸ ਵਾਰ ਵੀ ਉਹ ਕਈ ਤਰ੍ਹਾਂ ਦੇ ਢੰਗ ਤਰੀਕੇ ਅਪਣਾ ਰਹੇ ਨੇ ਪਰ ਉਹ ਕਾਮਯਾਬ ਨਹੀਂ ਹੋਣਗੇ।
Harpal Cheema Took A Firm Stance Against Captain Amarinder Singh Read What He Said