Punjab Breaking - ਕਰਿਆਨਾ ਵਪਾਰੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ, ਪੜ੍ਹੋ ਪੂਰੀ ਖ਼ਬਰ
Punjab
Punjab Breaking : ਕਰਿਆਨਾ ਵਪਾਰੀ ਨੂੰ ਗੋ*ਲੀਆਂ ਮਾਰ ਕੇ ਉਤਾਰਿਆ ਮੌ*ਤ ਦੇ ਘਾਟ, ਪੜ੍ਹੋ ਪੂਰੀ ਖ਼ਬਰ
ਤਰਨਤਾਰਨ(ਨਿਰਮਲ ਸਿੰਘ) 1 ਦਸੰਬਰ 2025 : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਨਾਲ ਸੰਬੰਧਿਤ ਪਿੰਡ ਭੁੱਲਰ ਵਿੱਚ ਕਰੀਬ 2 ਵਜੇ ਇੱਕ ਦਿਲ-ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਦੱਸ ਦਈਏ ਕਿ ਪਿੰਡ ਦੇ ਕਰਿਆਨਾ ਵਪਾਰੀ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਫਿਰ ਮੌਕੇ ਤੋਂ ਫਰਾਰ ਹੋ ਗਏ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਦਰ ਤਰਨਤਾਰਨ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ।
ਥਾਣਾ ਸਦਰ ਦੇ ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਮਾਰਿਆ ਗਿਆ ਵਿਅਕਤੀ ਦਲਜੀਤ ਸਿੰਘ (ਉਮਰ 47), ਪਿੰਡ ਭੁੱਲਰ ਦਾ ਰਹਿਣ ਵਾਲਾ ਸੀ ਅਤੇ ਪਿੰਡ ਵਿੱਚ ਹੀ ਕਰਿਆਨਾ ਸਟੋਰ ਚਲਾਉਂਦਾ ਸੀ। ਪੁਲਿਸ ਨੇ ਇਸ ਹੱਤਿਆ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਪਛਾਣ ਲਈ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
Punjab breaking grocery trader shot dead read full news