ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕੀ MP Amritpal Singh ਨੂੰ ਮਿਲ ਗਈ ਪੈਰੋਲ? ਹਾਈ ਕੋਰਟ 'ਚ ਹੋਈ ਸੁਣਵਾਈ

Did-MP-Amritpal-Singh-Get-Parole


Punjab

ਕੀ MP Amritpal Singh ਨੂੰ ਮਿਲ ਗਈ ਪੈਰੋਲ? ਹਾਈ ਕੋਰਟ 'ਚ ਹੋਈ ਸੁਣਵਾਈ 

ਚੰਡੀਗੜ੍ਹ, 2 ਦਸੰਬਰ, 2025: ਖਡੂਰ ਸਾਹਿਬ ਤੋਂ ਸਾਂਸਦ ਅਤੇ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੁਆਰਾ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਹਾਜ਼ਰੀ ਲਈ ਦਾਇਰ ਕੀਤੀ ਗਈ ਪੈਰੋਲ ਅਰਜ਼ੀ 'ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਮਾਮਲੇ ਦੀ ਅਗਲੀ ਪੇਸ਼ੀ ਲਈ 8 ਦਸੰਬਰ ਦੀ ਤਾਰੀਖ ਤੈਅ ਕਰ ਦਿੱਤੀ ਹੈ।

ਸੁਣਵਾਈ ਦੌਰਾਨ ਕੋਰਟ ਨੇ ਪੰਜਾਬ ਸਰਕਾਰ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਅਗਲੀ ਤਾਰੀਖ ਨੂੰ ਉਹ ਸਾਰੇ ਦਸਤਾਵੇਜ਼ ਅਤੇ ਰਿਪੋਰਟਾਂ ਪੇਸ਼ ਕੀਤੀਆਂ ਜਾਣ, ਜਿਨ੍ਹਾਂ ਦੇ ਆਧਾਰ 'ਤੇ ਅੰਮ੍ਰਿਤਪਾਲ ਨੂੰ ਪੈਰੋਲ ਨਾਂ ਦੇਣ ਦਾ ਫੈਸਲਾ ਲਿਆ ਗਿਆ ਸੀ। ਅਦਾਲਤ ਨੇ ਕਿਹਾ ਕਿ ਪੂਰਾ ਰਿਕਾਰਡ ਮਿਲਣ ਤੋਂ ਬਾਅਦ ਹੀ ਕੇਸ ਦੀ ਅਗਲੀ ਕਾਰਵਾਈ ਹੋਵੇਗੀ।

ਵੀਡੀਓ ਕਾਨਫਰੰਸਿੰਗ ਰਾਹੀਂ ਹਾਜ਼ਰੀ ਦੀ ਮੰਗ

ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਈਮਾਨ ਸਿੰਘ ਖਾਰਾ ਨੇ ਕੋਰਟ ਨੂੰ ਦੱਸਿਆ ਕਿ ਜੇਕਰ ਸੁਰੱਖਿਆ ਕਾਰਨਾਵਾਂ ਕਰਕੇ ਕਸਟਡੀ ਪੈਰੋਲ ਦੇਣਾ ਮੁਸ਼ਕਲ ਹੈ ਤਾਂ ਉਨ੍ਹਾਂ ਦੇ ਮੁਆਕਲ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸੰਸਦ ਦੀ ਕਾਰਵਾਈ ਵਿੱਚ ਸ਼ਾਮਲ ਹੋਣ ਦੀ ਆਗਿਆ ਦਿੱਤੀ ਜਾਵੇ। ਇਹ ਮੰਗ ਅਦਾਲਤ ਦੇ ਵਿਚਾਰ ਲਈ ਦਰਜ ਕਰ ਲਈ ਗਈ ਹੈ।

NSA ਖ਼ਿਲਾਫ਼ ਵੀ ਚੁਣੌਤੀ ਦੀ ਤਿਆਰੀ

ਐਡਵੋਕੇਟ ਖਾਰਾ ਨੇ ਇਹ ਵੀ ਖੁਲਾਸਾ ਕੀਤਾ ਕਿ ਅੰਮ੍ਰਿਤਪਾਲ ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (National Security Act – NSA) ਨੂੰ ਵੀ ਜਲਦੀ ਹੀ ਅਦਾਲਤ ਵਿੱਚ ਚੁਣੌਤੀ ਦਿੱਤੀ ਜਾਵੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਮੌਜੂਦਾ ਹਾਲਾਤ ਵਿੱਚ NSA ਲਗਾਉਣ ਦੇ ਅਧਾਰ ਵੀ ਨਿਆਂਇਕ ਜਾਂਚ ਦੀ ਮੰਗ ਕਰਦੇ ਹਨ।

Did MP Amritpal Singh Get Parole Hearing Held In High Court


Popular Posts
Just Now