Derabassi ਦੇ BDPO ਨੂੰ ਨੋਟਿਸ ਜਾਰੀ, ਪੜ੍ਹੋ ਪੂਰਾ ਮਾਮਲਾ?
Punjab
Derabassi ਦੇ BDPO ਨੂੰ ਨੋਟਿਸ ਜਾਰੀ, ਪੜ੍ਹੋ ਪੂਰਾ ਮਾਮਲਾ?
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ 4 ਦਸੰਬਰ ਤੱਕ ਹੋਣੀਆਂ ਹਨ। ਇਸੇ ਵਿਚਾਲੇ ਹੁਣ ਖ਼ਬਰ ਆਈ ਹੈ ਕਿ ਚੋਣ ਕਮਿਸ਼ਨ ਨੇ ਡੇਰਾਬੱਸੀ ਦੇ ਜ਼ਿਲ੍ਹਾ ਮੈਜਿਸਟਰੇਟ (ਬੀਡੀਪੀਓ) ਬਲਜੀਤ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ। ਰਿਪੋਰਟਾਂ ਅਨੁਸਾਰ, ਡੇਰਾਬੱਸੀ ਦੇ ਬੀਡੀਪੀਓ ਬਲਜੀਤ ਸਿੰਘ ਸੋਹੀ ਨੂੰ ਲਾਪਰਵਾਹੀ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਉਹ 1 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੇ ਪਹਿਲੇ ਦਿਨ ਕਥਿਤ ਤੌਰ 'ਤੇ ਆਪਣੇ ਦਫ਼ਤਰ ਤੋਂ ਗੈਰਹਾਜ਼ਰ ਸਨ। ਇਸ ਕਾਰਨ ਲੋਕਾਂ ਨੂੰ ਐਨਓਸੀ ਪ੍ਰਾਪਤ ਕਰਨ ਵਿੱਚ ਮੁਸ਼ਕਲਾਂ ਆਈਆਂ ਮੰਗਲਵਾਰ ਨੂੰ ਜ਼ਿਲ੍ਹਾ ਪ੍ਰੀਸ਼ਦ ਲਈ 25 ਅਤੇ ਪੰਚਾਇਤ ਸੰਮਤੀਆਂ ਲਈ 110 ਉਮੀਦਵਾਰਾਂ ਨੇ ਨਾਮਜ਼ਦਗੀਆਂ ਦਾਖਲ ਕੀਤੀਆਂ।
Notice Issued To BDPO Of Derabassi Read The Entire Matter