ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ 'AAP' ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ - ਦਲਵੀਰ ਸਿੰਘ ਢਿੱਲੋਂ

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ 'AAP' ਵੱਡੀ ਲੀਡ ਨਾਲ ਜਿੱਤ


Punjab

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ 'AAP' ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ : ਦਲਵੀਰ ਸਿੰਘ ਢਿੱਲੋਂ

Live Punjabi TV Bureau

ਸ਼ੇਰਪੁਰ/ਸੰਗਰੂਰ, 10 ਦਸੰਬਰ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਬਲਾਕ ਸ਼ੇਰਪੁਰ ਵਿਖੇ ਉਮੀਦਵਾਰ ਸਰਬਜੀਤ ਕੌਰ ਬਾਜਵਾ ਤੇ ਜਗਰੂਪ ਸਿੰਘ ਬਾਦਸ਼ਾਹਪੁਰ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਕਰੀਬ ਚਾਰ ਸਾਲ ਵਿੱਚ ਪਿੰਡਾਂ ਅੰਦਰ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲਬੱਧ ਕਰਵਾਈਆਂ ਹਨ। ਉਹਨਾਂ ਕਿਹਾ ਕਿ ਧੂਰੀ ਹਲਕੇ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ, ਤਾਂ ਜੋ ਇਸ ਹਲਕੇ ਨੂੰ ਵਿਕਾਸ ਪੱਖੋਂ ਨਮੂਨੇ ਦੇ ਹਲਕੇ ਵਜੋਂ ਵਿਕਸਤ ਕੀਤਾ ਜਾਵੇ।

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿਕਾਸ ਦੇ ਏਜੰਡੇ ਉੱਤੇ ਲੜ ਰਹੀ ਹੈ ਤੇ ਲੋਕਾਂ ਵੱਲੋਂ ਦਿੱਤੇ ਜਾ ਰਹੇ ਜਨ ਸਮਰਥਨ ਤੋਂ ਲੱਗ ਰਿਹਾ ਹੈ ਕਿ ਆਮ ਆਦਮੀ ਪਾਰਟੀ ਇਨ੍ਹਾਂ ਚੋਣਾਂ ਨੂੰ ਵੱਡੀ ਲੀਡ ਨਾਲ ਜਿੱਤੇਗੀ।

ਸ਼ੇਰਪੁਰ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਕਿਹਾ ਕਿ ਲੋਕ ਇਨ੍ਹਾਂ ਚੋਣਾਂ ਵਿੱਚ ਵੋਟ ਹੋਏ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਪਾਉਣ। ਉਹਨਾਂ ਕਿਹਾ ਕਿ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਦਾ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਹੁੰਦਾ ਹੈ, ਇਸ ਲਈ ਪਿੰਡ ਵਾਸੀ ਇਨ੍ਹਾਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਆਪਣੇ ਪਿੰਡ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਜ਼ਰੂਰ ਪਾਉਣ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਪਿੰਡਾਂ ਦਾ ਚਹੁੰ-ਮੁੱਖੀ ਵਿਕਾਸ ਤੇਜ਼ੀ ਨਾਲ ਹੋ ਰਿਹਾ ਹੈ। ਪਿੰਡਾਂ ਵਿੱਚ ਨਹਿਰੀ ਪਾਣੀ ਪੁਜਾਉਣ ਲਈ ਵਿਸ਼ਾਲ ਪ੍ਰਾਜੈਕਟ ਸ਼ੁਰੂ ਹੋਏ ਹਨ ਤਾਂ ਜੋ ਕਿਸਾਨੀ ਨੂੰ ਸਹੀ ਸਿੰਚਾਈ ਮੁਹੱਈਆ ਹੋਵੇ ਅਤੇ ਪਾਣੀ ਦੇ ਡਿੱਗਦੇ ਪੱਧਰ ਤੋਂ ਪਿੰਡਾਂ ਨੂੰ ਰਾਹਤ ਮਿਲੇ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਅਤੇ ਨਵੀਂਆਂ ਸੜਕਾਂ ਦੇ ਨਿਰਮਾਣ ਲਈ ਵੱਡੇ ਪੱਧਰ ‘ਤੇ ਫੰਡ ਜਾਰੀ ਕੀਤੇ ਗਏ ਹਨ, ਜਿਸ ਨਾਲ ਆਵਾਜਾਈ ਸੁਚਾਰੂ ਬਣ ਰਹੀ ਹੈ ਅਤੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਆਸਾਨ ਹੋਈ ਹੈ।

ਇਸ ਮੌਕੇ ਚੇਅਰਮੈਨ ਰਾਜਵਿੰਦਰ ਸਿੰਘ, ਸਰਪੰਚ ਜਸਵੰਤ ਸਿੰਘ ਬਾਦਸ਼ਾਹਪੁਰ, ਸਰਪੰਚ ਭੀਮ ਸਿੰਘ ਸਲੇਮਪੁਰ, ਸਰਪੰਚ ਕੁਲਦੀਪ ਸਿੰਘ ਦੀਦਾਰਗੜ, ਸਰਪੰਚ ਗਗਨਦੀਪ ਸਿੰਘ ਘਾਨੌਰੀ ਖ਼ੁਰਦ, ਸਰਪੰਚ ਰਣਜੀਤ ਸਿੰਘ, ਗੁਰਧਿਆਨ ਸਿੰਘ, ਜੱਗਾ ਬਾਦਸ਼ਾਹਪੁਰ ਸਮੇਤ ਵੱਡੀ ਗਿਣਤੀ ਆਪ ਵਲੰਟੀਅਰਜ਼ ਅਤੇ ਪਿੰਡ ਵਾਸੀ ਮੌਜੂਦ ਸਨ।

AAP Will Win With A Big Lead In Zila Parishad And Block Samiti Elections Dalvir Singh Dhillon


Popular Posts
Just Now