ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਮੁੰਬਈ ਤੋਂ ਫੜ੍ਹੇ ਗਏ 2 Most Wanted ਅਪਰਾਧੀ, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਮੁੰਬਈ ਤੋਂ ਫੜ੍ਹੇ ਗਏ 2 Most Wanted


Punjab

ਪੰਜਾਬ ਪੁਲਿਸ ਦਾ ਵੱਡਾ ਐਕਸ਼ਨ, ਮੁੰਬਈ ਤੋਂ ਫੜ੍ਹੇ ਗਏ 2 Most Wanted ਅਪਰਾਧੀ, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ 

ਚੰਡੀਗੜ੍ਹ/ਮੁੰਬਈ, 15 ਦਸੰਬਰ: ਪੰਜਾਬ ਪੁਲਿਸ ਨੇ ਅੱਤਵਾਦ ਅਤੇ ਸੰਗਠਿਤ ਅਪਰਾਧ ਖਿਲਾਫ਼ ਚੱਲ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਕੇਂਦਰੀ ਸੁਰੱਖਿਆ ਏਜੰਸੀਆਂ ਦੇ ਸਹਿਯੋਗ ਨਾਲ ਚਲਾਏ ਗਏ ਖੁਫੀਆ ਆਪ੍ਰੇਸ਼ਨ ਦੌਰਾਨ ਪੁਲਿਸ ਨੇ ਮੁੰਬਈ ਤੋਂ ਦੋ ਖੂੰਖਾਰ ਅਤੇ ਮੋਸਟ ਵਾਂਟੇਡ ਅਪਰਾਧੀਆਂ ਨੂੰ ਕਾਬੂ ਕੀਤਾ ਹੈ।

ISI ਨਾਲ ਜੁੜੇ ਦੋ ਮੋਸਟ ਵਾਂਟੇਡ ਦਬੋਚੇ

ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਾਜਨ ਮਸੀਹ ਅਤੇ ਮਨੀਸ਼ ਬੇਦੀ ਵਜੋਂ ਹੋਈ ਹੈ। ਪੁਲਿਸ ਮੁਤਾਬਕ, ਇਹ ਦੋਵੇਂ ਪਾਕਿਸਤਾਨ ਸਮਰਥਿਤ ISI ਨੈੱਟਵਰਕ ਨਾਲ ਜੁੜੇ ਹੋਏ ਸਨ ਅਤੇ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਚਲਾ ਰਹੇ ਸਨ।

ਦੁਬਈ ਤੋਂ ਅਰਮੀਨੀਆ ਤੱਕ ਫੈਲਿਆ ਅਪਰਾਧਿਕ ਜਾਲ

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮਨੀਸ਼ ਬੇਦੀ ਅੰਮ੍ਰਿਤਸਰ ਦਾ ਅਤੇ ਸਾਜਨ ਮਸੀਹ ਪਠਾਨਕੋਟ ਦਾ ਰਹਿਣ ਵਾਲਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਪਹਿਲਾਂ ਦੁਬਈ ਵਿੱਚ ਸਰਗਰਮ ਸਨ, ਪਰ ਬਾਅਦ ਵਿੱਚ ਸੁਰੱਖਿਆ ਏਜੰਸੀਆਂ ਤੋਂ ਬਚਣ ਲਈ ਅਰਮੀਨੀਆ ਚਲੇ ਗਏ।

ਵੱਖ-ਵੱਖ ਦੇਸ਼ਾਂ ’ਚ ਟਿਕਾਣੇ ਬਦਲ ਕੇ ਬਚਦੇ ਰਹੇ

ਕਾਨੂੰਨੀ ਕਾਰਵਾਈ ਤੋਂ ਬਚਣ ਲਈ ਇਹ ਅਪਰਾਧੀ ਲਗਾਤਾਰ ਆਪਣੇ ਠਿਕਾਣੇ ਬਦਲ ਰਹੇ ਸਨ। ਹਾਲਾਂਕਿ, ਪੰਜਾਬ ਪੁਲਿਸ ਨੂੰ ਉਨ੍ਹਾਂ ਦੀ ਹਿਲਚਲ ਬਾਰੇ ਪੂਰੀ ਖੁਫੀਆ ਜਾਣਕਾਰੀ ਮਿਲ ਗਈ ਸੀ, ਜਿਸ ਤੋਂ ਬਾਅਦ ਮੁੰਬਈ ਵਿੱਚ ਜਾਲ ਵਿਛਾ ਕੇ ਦੋਵੇਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਰਿੰਦਾ ਅਤੇ ਹੈਪੀ ਪਾਸੀਆ ਦੇ ਸਿੱਧੇ ਸੰਪਰਕ ’ਚ ਸਨ ਮੁਲਜ਼ਮ

ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਸਾਜਨ ਮਸੀਹ ਅਤੇ ਮਨੀਸ਼ ਬੇਦੀ ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਅਧਾਰਿਤ ਗੈਂਗਸਟਰ ਹੈਪੀ ਪਾਸੀਆ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਸਨ। ਇਹ ਨੈੱਟਵਰਕ ਪੰਜਾਬ ਵਿੱਚ ਹਥਿਆਰਾਂ ਦੀ ਸਪਲਾਈ, ਕਤਲ ਅਤੇ ਹੋਰ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਰਿਹਾ ਹੈ।

DGP ਦੀ ਸਖ਼ਤ ਚੇਤਾਵਨੀ: ਅਪਰਾਧੀ ਬਖ਼ਸ਼ੇ ਨਹੀਂ ਜਾਣਗੇ

ਡੀਜੀਪੀ ਗੌਰਵ ਯਾਦਵ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਪੁਲਿਸ ਅਪਰਾਧੀਆਂ ਅਤੇ ਅੱਤਵਾਦੀਆਂ ਖਿਲਾਫ਼ ‘ਜ਼ੀਰੋ ਟਾਲਰੈਂਸ’ ਦੀ ਨੀਤੀ ’ਤੇ ਕੰਮ ਕਰ ਰਹੀ ਹੈ। ਕਾਨੂੰਨ ਤੋਂ ਭੱਜਣ ਵਾਲਿਆਂ ਨੂੰ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਹੋਣ ਦੇ ਬਾਵਜੂਦ ਕਾਬੂ ਕਰ ਲਿਆ ਜਾਵੇਗਾ।

Big Action By Punjab Police 2 Most Wanted Criminals Arrested From Mumbai DGP Gaurav Yadav Gave Information


Popular Posts
Just Now