ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਮਿਲੀਆਂ Holy Cities ਦਾ ਦਰਜਾ, ਨੋਟੀਫਿਕੇਸ਼ਨ ਹੋਇਆ ਜਾਰੀ
Punjab
ਪੰਜਾਬ ਦੇ ਤਿੰਨ ਸ਼ਹਿਰਾਂ ਨੂੰ ਮਿਲੀਆਂ Holy Cities ਦਾ ਦਰਜਾ, ਨੋਟੀਫਿਕੇਸ਼ਨ ਹੋਇਆ ਜਾਰੀ
Live Punjabi TV Bureau
ਚੰਡੀਗੜ੍ਹ, 16 ਦਿਸੰਬਰ 2025 : ਪੰਜਾਬ ਦੇ ਤਿੰਨ ਪ੍ਰਮੁੱਖ ਧਾਰਮਿਕ ਸ਼ਹਿਰਾਂ ਨੂੰ ਹੁਣ ਸਰਕਾਰੀ ਤੌਰ ‘ਤੇ ਪਵਿੱਤਰ ਸ਼ਹਿਰ (ਹੋਲੀ ਸਿਟੀ) ਦਾ ਦਰਜਾ ਮਿਲ ਗਿਆ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਸ਼ਾਮਲ ਹਨ। ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਇਸ ਮਹੱਤਵਪੂਰਨ ਫੈਸਲੇ ਨੂੰ ਹੁਣ ਪੰਜਾਬ ਦੇ ਰਾਜਪਾਲ ਵੱਲੋਂ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ।
ਦੱਸ ਦਈਏ ਕਿ ਇਸ ਸਬੰਧੀ ਐਲਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਯੋਜਿਤ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਸੀ। ਵਿਧਾਨ ਸਭਾ ਵਿੱਚ ਇਸ ਪ੍ਰਸਤਾਵ ਦੇ ਪਾਸ ਹੋਣ ਤੋਂ ਬਾਅਦ ਹੁਣ ਇਹ ਕਾਨੂੰਨੀ ਰੂਪ ਧਾਰ ਚੁੱਕਾ ਹੈ। ਹੋਲੀ ਸਿਟੀ ਦਾ ਦਰਜਾ ਮਿਲਣ ਮਗਰੋਂ ਇਨ੍ਹਾਂ ਤਿੰਨਾਂ ਤਖ਼ਤ ਸਾਹਿਬਾਂ ਨਾਲ ਸਬੰਧਤ ਸ਼ਹਿਰਾਂ ਵਿੱਚ ਸ਼ਰਾਬ, ਮਾਸ, ਤੰਬਾਕੂ ਅਤੇ ਹੋਰ ਸਾਰੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਾਗੂ ਕੀਤੀ ਜਾਵੇਗੀ।
ਸਰਕਾਰ ਦਾ ਕਹਿਣਾ ਹੈ ਕਿ ਇਹ ਫੈਸਲਾ ਸੰਗਤ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ। ਇਸਦੇ ਨਾਲ ਹੀ ਇਨ੍ਹਾਂ ਪਵਿੱਤਰ ਸ਼ਹਿਰਾਂ ਵਿੱਚ ਸਫ਼ਾਈ, ਸੁਰੱਖਿਆ, ਵਿਕਾਸ ਅਤੇ ਧਾਰਮਿਕ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਖਾਸ ਯੋਜਨਾਵਾਂ ਵੀ ਲਾਗੂ ਕੀਤੀਆਂ ਜਾਣਗੀਆਂ।
Three Cities Of Punjab Get Holy Cities Status Notification Issued