ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Weather Update- ਪੰਜਾਬ 'ਚ ਮੀਂਹ ਨੂੰ ਲੈ ਕੇ ਚੇਤਾਵਨੀ ਹੋਈ ਜਾਰੀ

Weather-Update-Warning-Issued-Fo


Punjab

Weather Update: ਪੰਜਾਬ 'ਚ ਮੀਂਹ ਨੂੰ ਲੈ ਕੇ ਚੇਤਾਵਨੀ ਹੋਈ ਜਾਰੀ 

ਚੰਡੀਗੜ੍ਹ, 17 ਦਸੰਬਰ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਪਹਾੜੀ ਖੇਤਰਾਂ ਤੋਂ ਵਹਿ ਰਹੀਆਂ ਠੰਢੀਆਂ ਅਤੇ ਬਰਫ਼ੀਲੀਆਂ ਹਵਾਵਾਂ ਕਾਰਨ ਸੂਬੇ ਵਿੱਚ ਠਾਰ ਵਧ ਗਈ ਹੈ। ਮੌਸਮ ਵਿਭਾਗ ਮੁਤਾਬਕ ਜਲਦ ਹੀ ਇੱਕ ਨਵਾਂ ਪੱਛਮੀ ਵਿਕਸ਼ੋਭ ਸਰਗਰਮ ਹੋਣ ਜਾ ਰਿਹਾ ਹੈ, ਜਿਸਦੇ ਅਸਰ ਹੇਠ ਆਉਣ ਵਾਲੇ ਦਿਨਾਂ ਵਿੱਚ ਮੌਸਮ ਬਦਲ ਸਕਦਾ ਹੈ। ਰਾਤਾਂ ਠੰਢੀਆਂ ਹੋ ਰਹੀਆਂ ਹਨ ਅਤੇ ਸਵੇਰੇ-ਸ਼ਾਮ ਲੋਕਾਂ ਨੂੰ ਕੜਾਕੇ ਦੀ ਸਰਦੀ ਮਹਿਸੂਸ ਹੋ ਰਹੀ ਹੈ।

ਅੱਜ 14 ਜ਼ਿਲ੍ਹਿਆਂ ਵਿੱਚ ਧੁੰਦ ਦੀ ਚੇਤਾਵਨੀ ਜਾਰੀ

ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦੀ ਸੰਭਾਵਨਾ ਜਤਾਈ ਹੈ। ਅੰਮ੍ਰਿਤਸਰ, ਤਰਨਤਾਰਨ, ਲੁਧਿਆਣਾ, ਜਲੰਧਰ, ਬਠਿੰਡਾ, ਫਿਰੋਜ਼ਪੁਰ ਅਤੇ ਪਟਿਆਲਾ ਸਮੇਤ ਕਈ ਇਲਾਕਿਆਂ ਵਿੱਚ ਸਵੇਰੇ ਸਮੇਂ ਦ੍ਰਿਸ਼ਟੀ ਕਾਫ਼ੀ ਘੱਟ ਰਹਿ ਸਕਦੀ ਹੈ। ਬੀਤੇ ਦਿਨ ਫਰੀਦਕੋਟ ਅਤੇ ਬਠਿੰਡਾ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ 20 ਤੋਂ 40 ਮੀਟਰ ਤੱਕ ਦਰਜ ਕੀਤੀ ਗਈ ਸੀ, ਜਿਸ ਨਾਲ ਆਵਾਜਾਈ ਪ੍ਰਭਾਵਿਤ ਰਹੀ।

ਕਦੋਂ ਬਦਲੇਗਾ ਮੌਸਮ? ਮੀਂਹ ਨੂੰ ਲੈ ਕੇ ਅਪਡੇਟ

ਮੌਸਮ ਮਾਹਿਰਾਂ ਅਨੁਸਾਰ 19 ਤੋਂ 21 ਦਸੰਬਰ ਤੱਕ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 20 ਦਸੰਬਰ ਨੂੰ ਇੱਕ ਮਜ਼ਬੂਤ ਪੱਛਮੀ ਵਿਕਸ਼ੋਭ ਦੇ ਅਸਰ ਨਾਲ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੇ ਮੀਂਹ ਦੇ ਆਸਾਰ ਬਣ ਰਹੇ ਹਨ। ਹਾਲਾਂਕਿ 16 ਤੋਂ 19 ਦਸੰਬਰ ਤੱਕ ਮੌਸਮ ਮੁੱਖ ਤੌਰ ’ਤੇ ਖੁਸ਼ਕ ਰਹੇਗਾ, ਪਰ ਇਸ ਦੌਰਾਨ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਤਾਪਮਾਨ ਦਾ ਹਾਲ: ਆਦਮਪੁਰ ਸਭ ਤੋਂ ਠੰਢਾ

ਤਾਜ਼ਾ ਅੰਕੜਿਆਂ ਮੁਤਾਬਕ, ਬੀਤੇ 24 ਘੰਟਿਆਂ ਵਿੱਚ ਆਦਮਪੁਰ ਸੂਬੇ ਦਾ ਸਭ ਤੋਂ ਠੰਢਾ ਇਲਾਕਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ਵਿੱਚ ਰਾਤ ਦਾ ਪਾਰਾ ਸਭ ਤੋਂ ਵੱਧ 11 ਡਿਗਰੀ ਰਿਹਾ।

ਰਾਜਧਾਨੀ ਚੰਡੀਗੜ੍ਹ ਵਿੱਚ ਵੀ ਰਾਤ ਦੇ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਆਈ ਹੈ ਅਤੇ ਪਾਰਾ 8.2 ਡਿਗਰੀ ’ਤੇ ਆ ਗਿਆ ਹੈ। ਦਿਨ ਦੇ ਸਮੇਂ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਦਰਜ ਕੀਤਾ ਗਿਆ।

Weather Update Warning Issued For Rain In Punjab


Popular Posts
Just Now