ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਲੱਗਿਆ ਝਟਕਾ, ਪੜ੍ਹੋ ਕੀ ਹੋਇਆ

ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਲੱਗਿਆ ਝਟਕਾ,


Punjab

ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਲੱਗਿਆ ਝਟਕਾ, ਪੜ੍ਹੋ ਕੀ ਹੋਇਆ 

ਨਵੀਂ ਦਿੱਲੀ/ਪੰਜਾਬ: ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਰਿਸ਼ਵਤ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਾਇਰ ਕੀਤੀ ਗਈ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ।

ਸੁਪਰੀਮ ਕੋਰਟ ਨੇ ਹਾਈ ਕੋਰਟ ਜਾਣ ਦੀ ਦਿੱਤੀ ਸਲਾਹ

ਭਾਰਤ ਦੇ ਚੀਫ਼ ਜਸਟਿਸ ਦੀ ਅਗਵਾਈ ਵਾਲੀ ਬੈਂਚ ਨੇ ਸਾਫ਼ ਕੀਤਾ ਕਿ ਇਸ ਮਾਮਲੇ ਵਿੱਚ ਭੁੱਲਰ ਨੂੰ ਹਾਈ ਕੋਰਟ ਵਿੱਚ ਹੀ ਆਪਣਾ ਪੱਖ ਰੱਖਣਾ ਚਾਹੀਦਾ ਹੈ। ਅਦਾਲਤ ਨੇ ਕਿਸੇ ਵੀ ਤਰ੍ਹਾਂ ਦੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਹਰਚਰਨ ਸਿੰਘ ਭੁੱਲਰ ਨੇ ਆਪਣੀ ਪਟੀਸ਼ਨ ਖੁਦ ਹੀ ਵਾਪਸ ਲੈ ਲਈ। ਪਟੀਸ਼ਨ ਵਾਪਸ ਲੈਣ ’ਤੇ ਸੁਪਰੀਮ ਕੋਰਟ ਨੇ ਉਸਨੂੰ ਖਾਰਜ ਕਰ ਦਿੱਤਾ।

CBI ਜਾਂਚ ’ਤੇ ਰੋਕ ਦੀ ਮੰਗ ਵੀ ਨਹੀਂ ਹੋਈ ਮਨਜ਼ੂਰ

ਹਰਚਰਨ ਸਿੰਘ ਭੁੱਲਰ ਵੱਲੋਂ ਸੁਪਰੀਮ ਕੋਰਟ ਵਿੱਚ CBI ਜਾਂਚ ’ਤੇ ਰੋਕ ਲਗਾਉਣ ਦੀ ਮੰਗ ਵੀ ਕੀਤੀ ਗਈ ਸੀ, ਪਰ ਅਦਾਲਤ ਨੇ ਇਸ ਬੇਨਤੀ ਨੂੰ ਵੀ ਸਵੀਕਾਰ ਨਹੀਂ ਕੀਤਾ। ਅਦਾਲਤ ਨੇ ਸਪੱਸ਼ਟ ਕੀਤਾ ਕਿ ਇਸ ਤਰ੍ਹਾਂ ਦੇ ਮਾਮਲੇ ਵਿੱਚ ਦਖ਼ਲਅੰਦਾਜ਼ੀ ਦੀ ਲੋੜ ਨਹੀਂ ਹੈ।

ਹਾਈ ਕੋਰਟ ਤੋਂ ਵੀ ਨਹੀਂ ਮਿਲੀ ਸੀ ਰਾਹਤ

ਦੱਸਣਯੋਗ ਹੈ ਕਿ ਭੁੱਲਰ ਨੇ ਆਪਣੀ ਗ੍ਰਿਫ਼ਤਾਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਦਰਜ ਐਫਆਈਆਰ ਨੂੰ ਪਹਿਲਾਂ ਹੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ, ਪਰ ਉੱਥੋਂ ਵੀ ਉਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ। ਹਾਈ ਕੋਰਟ ਤੋਂ ਨਿਰਾਸ਼ ਹੋਣ ਤੋਂ ਬਾਅਦ ਹੀ ਉਨ੍ਹਾਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।

ਰਿਸ਼ਵਤ ਮਾਮਲੇ ’ਚ CBI ਨੇ ਕੀਤਾ ਸੀ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ CBI ਨੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਦੇ ਇੱਕ ਵਪਾਰੀ ਤੋਂ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਵਿੱਚ ਇੱਕ ਵਿਚੋਲਾ ਕ੍ਰਿਸ਼ਨੂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਸੀ।

ਘਰੋਂ ਕਰੋੜਾਂ ਦੀ ਨਕਦੀ ਬਰਾਮਦ

CBI ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਭੁੱਲਰ ਦੇ ਘਰ ਤੋਂ ਕਰੀਬ 7.5 ਕਰੋੜ ਰੁਪਏ ਦੀ ਨਕਦੀ, ਮਹਿੰਗੇ ਗਹਿਣੇ ਅਤੇ ਵੱਡੀ ਮਾਤਰਾ ਵਿੱਚ ਸ਼ਰਾਬ ਬਰਾਮਦ ਹੋਣ ਦੀ ਗੱਲ ਵੀ ਸਾਹਮਣੇ ਆਈ ਸੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਭੁੱਲਰ ਨੂੰ ਕਿਸੇ ਵੀ ਅਦਾਲਤ ਤੋਂ ਰਾਹਤ ਨਹੀਂ ਮਿਲੀ।

Suspended DIG Harcharan Singh Bhullar Got A Setback From The Supreme Court Read What Happened


Popular Posts
Just Now