ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਗੁਰਦਾਸਪੁਰ- ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਟਿੱਪਰ ਦੀ ਟੱਕਰ ਨਾਲ ਗੰਨੇ ਦੀ ਟਰਾਲੀ ਪਲਟੀ

ਗੁਰਦਾਸਪੁਰ- ਸੰਘਣੀ ਧੁੰਦ ਕਾਰਨ ਵਾਪਰਿਆ ਹਾਦਸਾ, ਟਿੱਪਰ ਦੀ ਟੱਕਰ ਨਾਲ ਗ


Gurdaspur

ਗੁਰਦਾਸਪੁਰ: ਸੰਘਣੀ ਧੁੰਦ ਕਾਰਨ ਵਾਪਰਿਆ ਹਾ*ਦਸਾ, ਟਿੱਪਰ ਦੀ ਟੱਕਰ ਨਾਲ ਗੰਨੇ ਦੀ ਟਰਾਲੀ ਪਲਟੀ

ਚਾਲਕ ਨੇ ਛਾਲ ਮਾਰ ਕੇ ਬਚਾਈ ਜਾਨ

ਗੁਰਦਾਸਪੁਰ, 20 ਦਸੰਬਰ 2025 : ਜ਼ਿਲ੍ਹੇ ਵਿੱਚ ਲਗਾਤਾਰ ਪੈ ਰਹੀ ਸੰਘਣੀ ਧੁੰਦ ਕਾਰਨ ਜਿੱਥੇ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ, ਉੱਥੇ ਹੀ ਸੜਕ ਹਾਦਸਿਆਂ ਵਿੱਚ ਵੀ ਵਾਧਾ ਹੋ ਰਿਹਾ ਹੈ। ਤਾਜ਼ਾ ਮਾਮਲਾ ਦੀਨਾਨਗਰ ਬਾਈਪਾਸ ’ਤੇ ਰਾਵੀ ਪੈਲੇਸ ਦੇ ਸਾਹਮਣੇ ਸਾਹਮਣੇ ਆਇਆ, ਜਿੱਥੇ ਇੱਕ ਟਿੱਪਰ ਵੱਲੋਂ ਗੰਨੇ ਨਾਲ ਭਰੀ ਟਰਾਲੀ ਨੂੰ ਟੱਕਰ ਮਾਰ ਦਿੱਤੀ ਗਈ।

ਟੱਕਰ ਇੰਨੀ ਜ਼ੋਰਦਾਰ ਸੀ ਕਿ ਟਰਾਲੀ ਸੜਕ ਤੋਂ ਹੇਠਾਂ ਪਲਟ ਗਈ। ਹਾਦਸੇ ਦੌਰਾਨ ਟਰੈਕਟਰ ਚਾਲਕ ਨੇ ਸਮਝਦਾਰੀ ਦਿਖਾਉਂਦੇ ਹੋਏ ਤੁਰੰਤ ਛਾਲ ਮਾਰ ਕੇ ਆਪਣੀ ਜਾਨ ਬਚਾ ਲਈ। ਹਾਲਾਂਕਿ ਇਸ ਘਟਨਾ ਵਿੱਚ ਟਰੈਕਟਰ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ।

ਚਾਲਕ ਨੇ ਦੱਸੀ ਪੂਰੀ ਘਟਨਾ

ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਟਰੈਕਟਰ ਚਾਲਕ ਮੋਨੂੰ, ਵਾਸੀ ਬਡਾਲਾ ਨੇ ਦੱਸਿਆ ਕਿ ਉਹ ਗੰਨੇ ਦੀ ਲੋਡ ਕੀਤੀ ਟਰਾਲੀ ਲੈ ਕੇ ਪਨਿਆੜ ਸ਼ੂਗਰ ਮਿਲ ਵੱਲ ਜਾ ਰਿਹਾ ਸੀ। ਜਦੋਂ ਉਹ ਦੀਨਾਨਗਰ ਬਾਈਪਾਸ ’ਤੇ ਪਹੁੰਚਿਆ ਤਾਂ ਪਿੱਛੋਂ ਆ ਰਹੇ ਕਰੈਸ਼ਰ ਨਾਲ ਭਰੇ ਇੱਕ ਟਿੱਪਰ ਨੇ ਅਚਾਨਕ ਸਾਈਡ ਮਾਰ ਦਿੱਤੀ।

ਇਸ ਕਾਰਨ ਟਰੈਕਟਰ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਸੜਕ ਤੋਂ ਹੇਠਾਂ ਡੂੰਘੀ ਥਾਂ ’ਤੇ ਡਿੱਗ ਗਿਆ। ਮੋਨੂੰ ਨੇ ਦੱਸਿਆ ਕਿ ਉਸਨੇ ਸਮੇਂ ਸਿਰ ਟਰੈਕਟਰ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾ ਲਈ, ਪਰ ਟਰਾਲੀ ਵਿੱਚ ਲੱਦਾ ਸਾਰਾ ਗੰਨਾ ਸੜਕ ’ਤੇ ਖਿੱਲਰ ਗਿਆ।

ਟਿੱਪਰ ਚਾਲਕ ਮੌਕੇ ਤੋਂ ਫਰਾਰ

ਹਾਦਸੇ ਤੋਂ ਬਾਅਦ ਟੱਕਰ ਮਾਰਨ ਵਾਲਾ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਸਥਾਨਕ ਲੋਕਾਂ ਨੇ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ। ਧੁੰਦ ਕਾਰਨ ਦ੍ਰਿਸ਼ਟੀ ਘੱਟ ਹੋਣ ਨੂੰ ਇਸ ਹਾਦਸੇ ਦੀ ਮੁੱਖ ਵਜ੍ਹਾ ਮੰਨਿਆ ਜਾ ਰਿਹਾ ਹੈ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫਰਾਰ ਟਿੱਪਰ ਚਾਲਕ ਦੀ ਭਾਲ ਜਾਰੀ ਹੈ।

Gurdaspur Accident Occurred Due To Dense Fog Sugarcane Trolley Overturned After Being Hit By A Tipper


Popular Posts
Just Now