Big Breaking - ਪੰਜਾਬ ਵਿੱਚ ‘ਰੇਲ ਰੋਕੋ ਅੰਦੋਲਨ’ ਨੂੰ ਲੈ ਕੇ ਕਿਸਾਨਾਂ ਨੇ ਸੁਣਾ ਦਿੱਤਾ ਇਹ ਵੱਡਾ ਫੈਸਲਾ, ਪੜ੍ਹੋ ਕੀ ਕਿਹਾ?
Punjab
Big Breaking : ਪੰਜਾਬ ਵਿੱਚ ‘ਰੇਲ ਰੋਕੋ ਅੰਦੋਲਨ’ ਨੂੰ ਲੈ ਕੇ ਕਿਸਾਨਾਂ ਨੇ ਸੁਣਾ ਦਿੱਤਾ ਇਹ ਵੱਡਾ ਫੈਸਲਾ, ਪੜ੍ਹੋ ਕੀ ਕਿਹਾ?
ਚੰਡੀਗੜ੍ਹ, 20 ਦਿਸੰਬਰ 2025 ; ਪੰਜਾਬ ਵਿੱਚ ਕਿਸਾਨਾਂ ਵੱਲੋਂ ਅੱਜ ਲਈ ਐਲਾਨਿਆ ਗਿਆ ‘ਰੇਲ ਰੋਕੋ ਅੰਦੋਲਨ’ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਨਾਲ ਹੋਈ ਗੱਲਬਾਤ ਤੋਂ ਬਾਅਦ ਇਹ ਫੈਸਲਾ ਲਿਆ ਹੈ। ਇਸ ਨਾਲ ਸੂਬੇ ਵਿੱਚ ਰੇਲ ਆਵਾਜਾਈ ਨੂੰ ਲੈ ਕੇ ਬਣੀ ਅਨਿਸ਼ਚਿਤਤਾ ਨੂੰ ਅਸਥਾਈ ਰਾਹਤ ਮਿਲੀ ਹੈ।
ਸਰਕਾਰ ਨਾਲ ਮੀਟਿੰਗ ਤੋਂ ਬਾਅਦ ਆਇਆ ਫੈਸਲਾ
ਕਿਸਾਨ ਆਗੂ ਸਰਵਣ ਸਿੰਘ ਭੰਦੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੰਘੀ ਸ਼ਾਮ ਸਰਕਾਰ ਨਾਲ ਹੋਈ ਮੀਟਿੰਗ ਦੌਰਾਨ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਬਿਜਲੀ ਸੋਧ ਬਿੱਲ ਨੂੰ ਪੰਜਾਬ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਇਸ ਤੋਂ ਇਲਾਵਾ, ਸੂਬੇ ਵਿੱਚ ਲਗਾਏ ਜਾ ਰਹੇ ਸਮਾਰਟ ਮੀਟਰਾਂ ਨੂੰ ਲੈ ਕੇ ਵੀ ਸਰਕਾਰ ਵੱਲੋਂ ਹਾਂ-ਪੱਖੀ ਸੰਕੇਤ ਮਿਲੇ ਹਨ ਕਿ ਇਹ ਪ੍ਰਕਿਰਿਆ ਅੱਗੇ ਨਹੀਂ ਵਧਾਈ ਜਾਵੇਗੀ।
ਅੰਦੋਲਨ ਵਾਪਸ ਨਹੀਂ, ਸਿਰਫ਼ ਮੁਲਤਵੀ
ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਹੈ ਕਿ ਰੇਲ ਰੋਕੋ ਅੰਦੋਲਨ ਨੂੰ ਪੂਰੀ ਤਰ੍ਹਾਂ ਵਾਪਸ ਨਹੀਂ ਲਿਆ ਗਿਆ, ਸਗੋਂ ਸਿਰਫ਼ ਮੁਲਤਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਆਪਣੇ ਭਰੋਸਿਆਂ ’ਤੇ ਖਰੀ ਨਹੀਂ ਉਤਰੀ, ਤਾਂ ਸੰਘਰਸ਼ ਨੂੰ ਮੁੜ ਤੇਜ਼ ਕੀਤਾ ਜਾਵੇਗਾ।
22 ਦਸੰਬਰ ਨੂੰ ਹੋਵੇਗੀ ਅਗਲੀ ਅਹਿਮ ਮੀਟਿੰਗ
ਇੱਥੇ ਇਹ ਵੀ ਦੱਸਣਯੋਗ ਹੈ ਕਿ ਕਿਸਾਨਾਂ ਦੀਆਂ ਬਾਕੀ ਮੰਗਾਂ ਨੂੰ ਲੈ ਕੇ 22 ਦਸੰਬਰ ਨੂੰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਫਿਰ ਤੋਂ ਮੀਟਿੰਗ ਹੋਵੇਗੀ। ਇਸ ਮੀਟਿੰਗ ਨੂੰ ਕਿਸਾਨ ਅੰਦੋਲਨ ਦੇ ਅਗਲੇ ਰੁਖ ਲਈ ਅਹਿਮ ਮੰਨਿਆ ਜਾ ਰਿਹਾ ਹੈ।
Big Breaking Farmers Have Announced This Big Decision Regarding The Rail Roko Andolan In Punjab Read What They Said