ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Weather Alert - ਅੱਜ ਤੋਂ ਚੱਲਣਗੀਆਂ ਬਰਫੀਲੀਆਂ ਹਵਾਵਾਂ, ਜਾਣੋ ਅਗਲੇ 7 ਦਿਨ ਕਿਵੇਂ ਰਹੇਗਾ ਮੌਸਮ

Weather-Alert-Icy-Winds-Will-Pre


Punjab

Weather Alert : ਅੱਜ ਤੋਂ ਚੱਲਣਗੀਆਂ ਬਰਫੀਲੀਆਂ ਹਵਾਵਾਂ, ਜਾਣੋ ਅਗਲੇ 7 ਦਿਨ ਕਿਵੇਂ ਰਹੇਗਾ ਮੌਸਮ 

ਚੰਡੀਗੜ੍ਹ/ਜਲੰਧਰ, 23 ਦਸੰਬਰ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅੱਜ ਤੋਂ ਸਪੱਸ਼ਟ ਤੌਰ ‘ਤੇ ਕਰਵਟ ਲੈ ਲਈ ਹੈ। ਮੰਗਲਵਾਰ ਸਵੇਰ ਤੋਂ ਹੀ ਸੂਬੇ ਦੇ ਕਈ ਇਲਾਕੇ ਸੰਘਣੀ ਧੁੰਦ ਦੀ ਗ੍ਰਿਫ਼ਤ ਵਿੱਚ ਰਹੇ, ਜਿਸ ਕਾਰਨ ਵਿਜ਼ੀਬਿਲਟੀ ਕਾਫੀ ਘੱਟ ਦਰਜ ਕੀਤੀ ਗਈ। ਕਈ ਥਾਵਾਂ ‘ਤੇ ਹਾਲਾਤ ਅਜੇਹੇ ਰਹੇ ਕਿ ਵਾਹਨ ਚਾਲਕਾਂ ਨੂੰ ਦਿਨ ਦੇ ਸਮੇਂ ਵੀ ਲਾਈਟਾਂ ਜਗਾ ਕੇ ਗੱਡੀਆਂ ਚਲਾਉਣੀਆਂ ਪਈਆਂ।

ਮੌਸਮ ਵਿਭਾਗ ਅਨੁਸਾਰ ਪਹਾੜੀ ਖੇਤਰਾਂ ਵਿੱਚ ਹੋਈ ਤਾਜ਼ਾ ਬਰਫਬਾਰੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ਤੱਕ ਪਹੁੰਚ ਰਿਹਾ ਹੈ। ਇਸ ਦੇ ਚਲਦਿਆਂ ਅੱਜ ਤੋਂ ਸੂਬੇ ਵਿੱਚ ਠੰਢੀਆਂ ਅਤੇ ਤੇਜ਼ ਹਵਾਵਾਂ ਵਗਣ ਦੀ ਸੰਭਾਵਨਾ ਹੈ, ਜੋ ਦਿਨ ਦੇ ਸਮੇਂ ਵੀ ਠੰਢ ਦਾ ਅਹਿਸਾਸ ਕਰਵਾਉਣਗੀਆਂ।

ਅਗਲੇ 7 ਦਿਨਾਂ ਦਾ ਮੌਸਮ ਪੂਰਵਾਨੁਮਾਨ

ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਜਾਰੀ ਭਵਿੱਖਬਾਣੀ ਮੁਤਾਬਕ ਅਗਲੇ ਇੱਕ ਹਫ਼ਤੇ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਖੁਸ਼ਕ ਰਹੇਗਾ, ਪਰ ਸਵੇਰੇ ਅਤੇ ਰਾਤ ਦੇ ਸਮੇਂ ਸੰਘਣੀ ਧੁੰਦ ਛਾਈ ਰਹੇਗੀ।

ਦਿਨ ਦੇ ਸਮੇਂ ਧੁੱਪ ਨਿਕਲਣ ਨਾਲ ਕੁਝ ਹੱਦ ਤੱਕ ਰਾਹਤ ਮਿਲ ਸਕਦੀ ਹੈ, ਪਰ ਉੱਤਰੀ ਪੱਛਮੀ ਹਵਾਵਾਂ ਕਾਰਨ ਠੰਢ ਲਗਾਤਾਰ ਬਣੀ ਰਹੇਗੀ। ਮੀਂਹ ਨਾ ਹੋਣ ਕਾਰਨ ਪ੍ਰਦੂਸ਼ਣ ਦੇ ਪੱਧਰ ਵਿੱਚ ਵੀ ਵਾਧਾ ਹੋਣ ਦੇ ਆਸਾਰ ਹਨ।

ਲੁਧਿਆਣਾ ਸਭ ਤੋਂ ਠੰਢਾ ਦਰਜ

ਬੀਤੇ 24 ਘੰਟਿਆਂ ਦੌਰਾਨ ਦਿਨ ਵਿੱਚ ਧੁੱਪ ਰਹਿਣ ਦੇ ਬਾਵਜੂਦ ਰਾਤ ਦੇ ਤਾਪਮਾਨ ਵਿੱਚ ਤੇਜ਼ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਲੁਧਿਆਣਾ ਸੂਬੇ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 7.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਸੂਬੇ ਵਿੱਚ ਦਿਨ ਦਾ ਔਸਤ ਤਾਪਮਾਨ 24.1 ਡਿਗਰੀ ਅਤੇ ਰਾਤ ਦਾ ਔਸਤ ਘੱਟੋ-ਘੱਟ ਤਾਪਮਾਨ 9.8 ਡਿਗਰੀ ਸੈਲਸੀਅਸ ਰਿਹਾ।

ਧੁੰਦ ਬਣ ਰਹੀ ਹਾਦਸਿਆਂ ਦੀ ਵਜ੍ਹਾ

ਸੰਘਣੀ ਧੁੰਦ ਕਾਰਨ ਸੜਕ ਹਾਦਸਿਆਂ ਵਿੱਚ ਵੀ ਵਾਧਾ ਹੋ ਰਿਹਾ ਹੈ। ਜਲੰਧਰ ਦੇ ਪੀਏਪੀ ਚੌਕ ‘ਤੇ ਘੱਟ ਵਿਜ਼ੀਬਿਲਟੀ ਕਾਰਨ ਇੱਕ ਟਰੱਕ, ਪੰਜਾਬ ਰੋਡਵੇਜ਼ ਅਤੇ ਇੱਕ ਪ੍ਰਾਈਵੇਟ ਬੱਸ ਵਿਚਾਲੇ ਭਿਆਨਕ ਟੱਕਰ ਹੋ ਗਈ, ਜਿਸ ਵਿੱਚ ਪਨਬੱਸ ਦੇ ਅੱਗਲੇ ਹਿੱਸੇ ਨੂੰ ਕਾਫੀ ਨੁਕਸਾਨ ਪਹੁੰਚਿਆ।

ਉੱਥੇ ਹੀ ਗਿੱਦੜਬਾਹਾ–ਮਲੋਟ ਰੋਡ ‘ਤੇ ਬਾਬਾ ਫਰੀਦ ਯੂਨੀਵਰਸਿਟੀ ਦੀ ਬੱਸ ਧੁੰਦ ਕਾਰਨ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਈ। ਹਾਲਾਂਕਿ ਇਸ ਹਾਦਸੇ ਵਿੱਚ ਕੋਈ ਵੱਡਾ ਜਾਨੀ ਨੁਕਸਾਨ ਨਹੀਂ ਹੋਇਆ. ਪ੍ਰਸ਼ਾਸਨ ਅਤੇ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਧੁੰਦ ਦੇ ਮੌਸਮ ਵਿੱਚ ਗੱਡੀ ਹੌਲੀ ਚਲਾਉਣ, ਫੋਗ ਲਾਈਟਾਂ ਦੀ ਵਰਤੋਂ ਕਰਨ ਅਤੇ ਬਿਨਾਂ ਲੋੜ ਯਾਤਰਾ ਤੋਂ ਬਚਣ।

Weather Alert Icy Winds Will Prevail From Today Know How The Weather Will Be For The Next 7 Days


Popular Posts
Just Now