ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026

ਪੰਜਾਬ 'ਚ ਸਾਬਕਾ ਕੌਂਸਲਰ ਦੇ ਘਰ 'ਚ ਵੜ ਕੇ ਚਲਾਈਆਂ ਗਈਆਂ ਗੋਲੀਆਂ, ਹਸਪਤਾਲ 'ਚ ਕਰਵਾਇਆ ਗਿਆ ਦਾਖਲ

ਪੰਜਾਬ 'ਚ ਸਾਬਕਾ ਕੌਂਸਲਰ ਦੇ ਘਰ 'ਚ ਵੜ ਕੇ ਚਲਾਈਆਂ ਗਈਆਂ ਗੋਲੀਆਂ, ਹਸਪ


Punjab

ਪੰਜਾਬ 'ਚ ਸਾਬਕਾ ਕੌਂਸਲਰ ਦੇ ਘਰ 'ਚ ਵੜ ਕੇ ਚਲਾਈਆਂ ਗਈਆਂ ਗੋ*ਲੀਆਂ, ਹਸਪਤਾਲ 'ਚ ਕਰਵਾਇਆ ਗਿਆ ਦਾਖਲ 
ਮੋਗਾ, 23 ਦਿਸੰਬਰ 2025 : ਮੋਗਾ ਨਗਰ ਨਿਗਮ ਦੇ ਤਿੰਨ ਵਾਰ ਕੌਂਸਲਰ ਰਹਿ ਚੁੱਕੇ ਸੀਨੀਅਰ ਕਾਂਗਰਸੀ ਆਗੂ ਨਰਿੰਦਰਪਾਲ ਸਿੰਘ ਸਿੱਧੂ ’ਤੇ ਅਣਪਛਾਤੇ ਹਮਲਾਵਰਾਂ ਵੱਲੋਂ ਘਰ ਵਿੱਚ ਦਾਖਲ ਹੋ ਕੇ ਗੋਲੀਆਂ ਚਲਾਉਣ ਦੀ ਗੰਭੀਰ ਘਟਨਾ ਸਾਹਮਣੇ ਆਈ ਹੈ। ਇਸ ਹਮਲੇ ਵਿੱਚ ਨਰਿੰਦਰਪਾਲ ਸਿੰਘ ਸਿੱਧੂ ਨੂੰ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਤੁਰੰਤ ਮੋਗਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੂਜੇ ਪਾਸੇ, ਮੋਗਾ ਹਲਕੇ ਦੇ ਸੀਨੀਅਰ ਯੁਵਾ ਕਾਂਗਰਸੀ ਆਗੂ ਧਰਮਪਾਲ ਸਿੰਘ ਨਿਹਾਲ ਸਿੰਘ ਵਾਲਾ ਨੇ ਇਸ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਉਹ ਲਗਾਤਾਰ ਪੁਲਿਸ ਪ੍ਰਸ਼ਾਸਨ ਨੂੰ ਨਰਿੰਦਰਪਾਲ ਸਿੰਘ ਸਿੱਧੂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਅਪੀਲਾਂ ਕਰਦੇ ਆ ਰਹੇ ਸਨ, ਪਰ ਕਿਸੇ ਨੇ ਵੀ ਇਸ ਵੱਲ ਧਿਆਨ ਨਹੀਂ ਦਿੱਤਾ। ਧਰਮਪਾਲ ਸਿੰਘ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਮਾਮਲੇ ਵਿੱਚ ਇਨਸਾਫ਼ ਨਹੀਂ ਮਿਲਿਆ ਤਾਂ ਉਹ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਣਗੇ। ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

Powered by

Punjab breaking shots fired at former councilor s house he was admitted to the hospital


Popular Posts
Just Now