ਭ੍ਰਿਸ਼ਟਾਚਾਰ ਮਾਮਲਾ- ਮੁਅੱਤਲ DIG ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ CBI ਤੋਂ ਜਵਾਬ ਤਲਬ
Punjab
ਭ੍ਰਿਸ਼ਟਾਚਾਰ ਮਾਮਲਾ: ਮੁਅੱਤਲ DIG ਭੁੱਲਰ ਦੀ ਜ਼ਮਾਨਤ ਅਰਜ਼ੀ ’ਤੇ CBI ਤੋਂ ਜਵਾਬ ਤਲਬ
ਚੰਡੀਗੜ੍ਹ, 24 ਦਸੰਬਰ 2025: ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਅੱਜ ਚੰਡੀਗੜ੍ਹ ਦੀ ਵਿਸ਼ੇਸ਼ CBI ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਭੁੱਲਰ ਵੱਲੋਂ ਦਾਇਰ ਕੀਤੀ ਜ਼ਮਾਨਤ ਅਰਜ਼ੀ ’ਤੇ ਕੇਂਦਰੀ ਜਾਂਚ ਏਜੰਸੀ (CBI) ਨੂੰ ਆਪਣਾ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ।
ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 2 ਜਨਵਰੀ 2026 ਦੀ ਤਾਰੀਖ ਤੈਅ ਕੀਤੀ ਹੈ। ਜ਼ਿਕਰਯੋਗ ਹੈ ਕਿ ਹਰਚਰਨ ਸਿੰਘ ਭੁੱਲਰ ਨੂੰ ਗੰਭੀਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਮੁਅੱਤਲ ਕੀਤਾ ਗਿਆ ਸੀ ਅਤੇ ਮਾਮਲੇ ਦੀ ਜਾਂਚ CBI ਵੱਲੋਂ ਜਾਰੀ ਹੈ।
Corruption Case CBI Seeks Response On Suspended DIG Bhullar s Bail Application