ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੇ ਸ਼ਰਧਾਲੂਆਂ ਦੀ ਪਲਟੀ ਟਰਾਲੀ, 10 ਜ਼ਖਮੀ
Punjab
ਸ੍ਰੀ ਫਤਿਹਗੜ੍ਹ ਸਾਹਿਬ ਜਾ ਰਹੇ ਸ਼ਰਧਾਲੂਆਂ ਦੀ ਪਲਟੀ ਟਰਾਲੀ, 10 ਜ਼ਖਮੀ
ਨਾਭਾ, 25 ਦਸੰਬਰ: ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਵਿੱਚ ਸ਼ਾਮਲ ਹੋਣ ਲਈ ਜਾ ਰਹੀ ਸੰਗਤ ਨਾਲ ਨਾਭਾ ਵਿਖੇ ਇੱਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਸ਼ਰਧਾਲੂਆਂ ਨਾਲ ਭਰੀ ਇੱਕ ਟਰੈਕਟਰ-ਟਰਾਲੀ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਇਸ ਹਾਦਸੇ ਵਿੱਚ ਕਰੀਬ 10 ਸ਼ਰਧਾਲੂਆਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ, ਜਦਕਿ ਟਰਾਲੀ ਵਿੱਚ ਲੱਦਿਆ ਰਾਸ਼ਨ ਅਤੇ ਹੋਰ ਸਮਾਨ ਸੜਕ 'ਤੇ ਖਿੱਲਰ ਗਿਆ।
ਪਿਕਅੱਪ ਗੱਡੀ ਦੀ ਜਲਦਬਾਜ਼ੀ ਕਾਰਨ ਹੋਇਆ ਹਾਦਸਾ
ਪ੍ਰਾਪਤ ਜਾਣਕਾਰੀ ਅਨੁਸਾਰ, ਇਹ ਸ਼ਰਧਾਲੂ ਬੀਤੀ ਰਾਤ ਮਾਨਸਾ ਜ਼ਿਲ੍ਹੇ ਤੋਂ ਟਰਾਲੀ ਵਿੱਚ ਸਵਾਰ ਹੋ ਕੇ ਸ੍ਰੀ ਫਤਿਹਗੜ੍ਹ ਸਾਹਿਬ ਲਈ ਰਵਾਨਾ ਹੋਏ ਸਨ। ਜਦੋਂ ਉਹ ਨਾਭਾ ਨੇੜੇ ਪਹੁੰਚੇ ਤਾਂ ਪਿੱਛੋਂ ਆ ਰਹੀ ਇੱਕ ਤੇਜ਼ ਰਫ਼ਤਾਰ ਪਿਕਅੱਪ ਗੱਡੀ ਨੇ ਟਰਾਲੀ ਨੂੰ ਗਲਤ ਤਰੀਕੇ ਨਾਲ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ। ਟੱਕਰ ਤੋਂ ਬਚਣ ਲਈ ਟਰਾਲੀ ਚਾਲਕ ਨੇ ਅਚਾਨਕ ਬ੍ਰੇਕ ਮਾਰ ਦਿੱਤੀ, ਜਿਸ ਕਾਰਨ ਟਰਾਲੀ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਪਲਟ ਗਈ।
ਜਾਨੀ ਨੁਕਸਾਨ ਤੋਂ ਰਿਹਾ ਬਚਾਅ
ਗਨੀਮਤ ਇਹ ਰਹੀ ਕਿ ਇਸ ਭਿਆਨਕ ਹਾਦਸੇ ਦੌਰਾਨ ਕਿਸੇ ਵੀ ਸ਼ਰਧਾਲੂ ਦੀ ਜਾਨ ਨਹੀਂ ਗਈ ਅਤੇ ਵੱਡਾ ਨੁਕਸਾਨ ਹੋਣੋਂ ਬਚ ਗਿਆ। ਜ਼ਖਮੀ ਹੋਏ ਲੋਕਾਂ ਨੂੰ ਮੁੱਢਲੀ ਸਹਾਇਤਾ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਮਦਦ ਲਈ ਹੱਥ ਵਧਾਇਆ।
Trolley Carrying Pilgrims To Sri Fatehgarh Sahib Overturns 10 Injured