ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਸ਼ਿਲਾਂਗ ‘ਚ ਡਿਊਟੀ ਦੌਰਾਨ ਸ਼ਹੀਦ ਹੋਇਆ ਪੰਜਾਬ ਦਾ BSF ਜਵਾਨ, CM ਮਾਨ ਨੇ ਪ੍ਰਗਟਾਇਆ ਦੁੱਖ

ਸ਼ਿਲਾਂਗ ‘ਚ ਡਿਊਟੀ ਦੌਰਾਨ ਸ਼ਹੀਦ ਹੋਇਆ ਪੰਜਾਬ ਦਾ BSF ਜਵਾਨ, CM ਮਾਨ


ਸ਼ਿਲਾਂਗ ‘ਚ ਡਿਊਟੀ ਦੌਰਾਨ ਸ਼ਹੀਦ ਹੋਇਆ ਪੰਜਾਬ ਦਾ BSF ਜਵਾਨ, CM ਮਾਨ ਨੇ ਪ੍ਰਗਟਾਇਆ ਦੁੱਖ


ਸ਼ਿਲਾਂਗ ‘ਚ ਡਿਊਟੀ ਦੌਰਾਨ ਪੰਜਾਬ ਦੇ BSF ਜਵਾਨ ਦੇ ਸ਼ਹੀਦ ਹੋ ਜਾਣ ਦੀ ਖਬਰ ਹੈ। ਸ਼ਹੀਦ ਜਵਾਨ ਦੀ ਪਛਾਣ ਰਾਜਿੰਦਰ ਸਿੰਘ ਵਜੋਂ ਹੋਈ ਹੈ ਤੇ ਉਹ ਅਜੇ ਦੋ ਸਾਲ ਪਹਿਲਾਂ BSF ‘ਚ ਭਰਤੀ ਹੋਇਆ ਸੀ। ਰਾਜਿੰਦਰ ਸਿੰਘ ਫਾਜ਼ਿਲਕਾ ਦੇ ਪਿੰਡ ਝੁੱਗੇ ਗੁਲਾਬ ਸਿੰਘ ਨਾਲ ਸਬੰਧਤ ਸੀ। ਉਹ ਸੀਮਾ ਸੁਰੱਖਿਆ ਬਲ (BSF) ਵਿੱਚ ਤਾਇਨਾਤ ਸਨ ਅਤੇ ਮੇਘਾਲਿਆ ਦੇ ਸ਼ਿਲਾਂਗ ਵਿੱਚ ਆਪਣੀ ਡਿਊਟੀ ਨਿਭਾ ਰਹੇ ਸਨ, ਜਿੱਥੇ ਗੋਲੀ ਲੱਗਣ ਕਾਰਨ ਉਹ ਸ਼ਹੀਦ ਹੋ ਗਏ। ਹਾਲਾਂਕਿ ਰਜਿੰਦਰ ਨੂੰ ਗੋਲੀ ਕਿਸ ਤਰ੍ਹਾਂ ਲੱਗੀ ਇਸ ਦਾ ਪਤਾ ਨਹੀਂ ਲੱਗ ਸਕਿਆ। ਮਿਲੀ ਜਾਣਕਾਰੀ ਮੁਤਾਬਕ ਜਨਵਰੀ ‘ਚ ਰਾਜਿੰਦਰ ਸਿੰਘ ਦਾ ਵਿਆਹ ਹੋਣਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼ਹੀਦ ਦੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। CM ਮਾਨ ਨੇ ਟਵੀਟ ਕਰਦਿਾਂ ਲਿਖਿਆਕਿ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਝੁੱਗੇ ਗੁਲਾਬ ਸਿੰਘ ਦੇ ਫੌਜੀ ਜਵਾਨ ਰਾਜਿੰਦਰਸਿੰਘ ਦੇ ਮੇਘਾਲਿਆ ਦੇ ਸ਼ਿਲਾਂਗ ਵਿਚ ਡਿਊਟੀ ਦੌਰਾਨ ਸ਼ਹੀਦ ਹੋਣ ਦੀ ਦੁਖਦਾਈ ਖਬਰ ਮਿਲੀ। ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਾਂ। ਬਹਾਦਰ ਜਵਾਨ ਦੇ ਦੇਸ਼ ਪ੍ਰਤੀ ਹੌਸਲੇ ਤੇ ਸਿਦਕ ਨੂੰ ਦਿਲੋਂ ਸਲਾਮ। ਇਸ ਔਖੀ ਘੜੀ ਵਿਚ ਸਰਕਾਰ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ। ਹਰ ਸੰਭਵ ਸਹਾਇਤਾ ਪਰਿਵਾਰ ਨੂੰ ਦਿੱਤੀ ਜਾਵੇਗੀ।

Bsf jawan


Popular Posts
Just Now