ਨਸ਼ਾ ਤਸਕਰ ਵਲੋਂ ਪੰਚਾਇਤੀ ਜ਼ਮੀਨ ‘ਤੇ ਕੀਤੀ ਨਾਜਾਇਜ਼ ਉਸਾਰੀ ‘ਤੇ ਪ੍ਰਸ਼ਾਸਨ ਨੇ ਕੀਤੀ ਕਾਰਵਾਈ
ਨਸ਼ਾ ਤਸਕਰ ਵਲੋਂ ਪੰਚਾਇਤੀ ਜ਼ਮੀਨ ‘ਤੇ ਕੀਤੀ ਨਾਜਾਇਜ਼ ਉਸਾਰੀ ‘ਤੇ ਪ੍ਰਸ਼ਾਸਨ ਨੇ ਕੀਤੀ ਕਾਰਵਾਈ
ਸੁਲਤਾਨਪੁਰ ਲੋਧੀ,30 ਦਸੰਬਰ: ਪੰਜਾਬ ਸਰਕਾਰ ਦੀ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਅੱਜ ਥਾਣਾ ਸੁਲਤਾਨਪੁਰ ਲੋਧੀ ਦੇ ਪਿੰਡ ਸੇਚਾ ਵਿਖੇ ਪੰਚਾਇਤ ਵਲੋਂ ਆਪਣੇ ਪੱਧਰ ‘ਤੇ ਮਤਾ ਪਾ ਕੇ ਨਸ਼ਾ ਤਸਕਰ ਵਲੋਂ ਪੰਚਾਇਤੀ ਜ਼ਮੀਨ ਉੱਪਰ ਕੀਤੀ ਨਾਜਾਇਜ਼ ਉਸਾਰੀ ਵਿਰੁੱਧ ਕਾਰਵਾਈ ਕਰਵਾਈ ਗਈ।
ਅੱਜ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਬੀਡੀਪੀਓ ਸੁਲਤਾਨਪੁਰ ਲੋਧੀ ਦੇ ਹੁਕਮਾਂ ‘ਤੇ ਨਸ਼ਾ ਤਸਕਰ ਵੱਲੋਂ ਪੰਚਾਇਤੀ ਜ਼ਮੀਨ ਉੇੱਪਰ ਕੀਤੀ ਨਾਜਾਇਜ਼ ਉਸਾਰੀ ਨੂੰ ਢਾਹਿਆ ਗਿਆ।
ਅੱਜ ਇੱਥੇ ਥਾਣਾ ਸੁਲਤਾਨਪੁਰ ਲੋਧੀ ਅਧੀਨ ਪਿੰਡ ਸੇਚਾਂ ਵਿਖੇ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਜਰਨੈਲ ਸਿੰਘ ਵਲੋਂ ਪੰਚਾਇਤ ਦੀ ਮਾਲਕੀ ਵਾਲੀ ਜ਼ਮੀਨ ਉੱਪਰ ਕੀਤੇ ਕਬਜ਼ੇ ‘ਤੇ ਪ੍ਰਸ਼ਾਸਨ ਵਲੋਂ ਪੀਲਾ ਪੰਜਾ ਚਲਾਇਆ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਕਪੂਰਥਲਾ ਸ੍ਰੀ ਗੌਰਵ ਤੂਰਾ ਨੇ ਦੱਸਿਆ ਕਿ ਬੀ.ਡੀ.ਪੀ.ਓ. ਸੁਲਤਾਨਪੁਰ ਲੋਧੀ ਵਲੋਂ ਜਾਰੀ ਹੁਕਮਾਂ ਅਨੁਸਾਰ ਦੱਸਿਆ ਗਿਆ ਸੀ ਕਿ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਹਿੱਸਾ ਲੈਂਦੇ ਹੋਏ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਜਰਨੈਲ ਸਿੰਘ ਵਲੋਂ ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕਰਕੇ ਘਰ ਬਣਾਇਆ ਹੋਇਆ ਹੈ,ਜਿਸ ਉੱਪਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਕਾਰਵਾਈ ਕੀਤੀ ਗਈ ।
ਉਨ੍ਹਾਂ ਕਿਹਾ ਕਿ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਜਰਨੈਲ ਸਿੰਘ ਵਿਰੁੱਧ ਵੱਖ-ਵੱਖ ਥਾਣਿਆਂ ਵਿਚ ਕੁੱਲ 9 ਮੁਕੱਦਮੇ ਜਿਨ੍ਹਾਂ ਵਿਚੋਂ ਐਨ.ਡੀ.ਪੀ.ਐਕਟ ਦੇ 7 ਅਤੇ ਲੜਾਈ ਝਗੜੇ ਦੇ 2 ਮਾਮਲੇ ਦਰਜ ਸਨ। ਉਨ੍ਹਾਂ ਕਿਹਾ ਕਿ ਪੰਚਾਇਤ ਵਲੋਂ ਆਪਣੇ ਪੱਧਰ ‘ਤੇ ਮਤਾ ਪਾ ਕੇ ਨਸ਼ਾ ਤਸਕਰ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।
ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਵਿਚੋਂ ਨਸ਼ਾ ਤਸਕਰੀ ਨੂੰ ਖਤਮ ਕਰਨ ਦੇ ਵਿਚ ਪੁਲਿਸ ਪ੍ਰਸ਼ਾਸਨ ਦੇ ਸਾਥ ਦੇਣ ਤੇ ਜੇਕਰ ਕਿਸੇ ਵੀ ਨਸ਼ਾ ਪੀੜਤ ਬਾਰੇ ਜਾਣਕਾਰੀ ਪ੍ਰਾਪਤ ਹੁੰਦੀ ਹੈ ਤਾਂ ਉਸ ਦਾ ਨਸ਼ਾ ਮੁਕਤੀ ਕੇਂਦਰ ਵਿਖੇ ਇਲਾਜ ਕਰਵਾ ਕੇ ਸਮਾਜ ਦੀ ਮੁੱਖ ਧਾਰਾ ਵਿਚ ਲਿਆਂਦਾ ਜਾਵੇ।
ਸ੍ਰੀ ਤੂਰਾ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਸਰਕਾਰ ਦੇ ਸਖਤ ਨਿਰਦੇਸ਼ਾਂ ਦੇ ਤਹਿਤ ਜ਼ਿਲ੍ਹਾ ਪੁਲਿਸ ਨਸ਼ਾ ਤਸਕਰੀ ਨੂੰ ਨੱਥ ਪਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਦਮ ਚੁੱਕੇ ਜਾਣਗੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਸ਼ਾ ਤਸਕਰੀ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ।
war on drugs illegal construction