ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Jalandhar ਦੇ RTA ਰਵਿੰਦਰ ਸਿੰਘ ਗਿੱਲ ਦੀ ਅਚਾਨਕ ਮੌਤ; ਬਾਥਰੂਮ 'ਚੋਂ ਮਿਲੀ ਲਾਸ਼

Jalandhar-RTA-Ravinder-Singh-Gil


Punjab

Jalandhar ਦੇ RTA ਰਵਿੰਦਰ ਸਿੰਘ ਗਿੱਲ ਦੀ ਅਚਾਨਕ ਮੌਤ; ਬਾਥਰੂਮ 'ਚੋਂ ਮਿਲੀ ਲਾਸ਼

ਜਲੰਧਰ, 31 ਦਸੰਬਰ: ਸਾਲ 2025 ਦੇ ਆਖਰੀ ਦਿਨ ਜਲੰਧਰ (Jalandhar) ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਰੀਜਨਲ ਟ੍ਰਾਂਸਪੋਰਟ ਅਥਾਰਟੀ (RTA) ਅਧਿਕਾਰੀ ਰਵਿੰਦਰ ਸਿੰਘ ਗਿੱਲ (Ravinder Singh Gill) ਦੀ ਅਚਾਨਕ ਮੌਤ (Death) ਹੋ ਗਈ ਹੈ। 53 ਸਾਲਾ ਗਿੱਲ ਦੀ ਲਾਸ਼ ਉਨ੍ਹਾਂ ਦੇ ਫਲੈਟ ਦੇ ਬਾਥਰੂਮ (Bathroom) ਵਿੱਚੋਂ ਬਰਾਮਦ ਹੋਈ ਹੈ। ਇਸ ਘਟਨਾ ਕਾਰਨ ਸਮੁੱਚੇ ਪ੍ਰਸ਼ਾਸਨਿਕ ਹਲਕੇ ਵਿੱਚ ਸੋਗ ਦਾ ਮਾਹੌਲ ਹੈ।

ਡਰਾਈਵਰ ਨੇ ਦੇਖਿਆ ਸਭ ਤੋਂ ਪਹਿਲਾਂ

ਜਾਣਕਾਰੀ ਮੁਤਾਬਕ, ਰਵਿੰਦਰ ਸਿੰਘ ਗਿੱਲ ਜਲੰਧਰ ਹਾਈਟਸ-2 (Jalandhar Heights-2) ਸਥਿਤ ਆਪਣੀ ਰਿਹਾਇਸ਼ 'ਤੇ ਮੌਜੂਦ ਸਨ। ਉਹ ਬਾਥਰੂਮ ਅੰਦਰ ਗਏ ਸਨ ਪਰ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਬਾਹਰ ਨਹੀਂ ਆਏ। ਜਦੋਂ ਬਾਹਰ ਇੰਤਜ਼ਾਰ ਕਰ ਰਹੇ ਡਰਾਈਵਰ (Driver) ਨੂੰ ਸ਼ੱਕ ਹੋਇਆ ਤਾਂ ਉਸਨੇ ਅੰਦਰ ਜਾ ਕੇ ਦੇਖਿਆ। ਆਰਟੀਏ ਗਿੱਲ ਬਾਥਰੂਮ ਦੇ ਫਰਸ਼ 'ਤੇ ਬੇਹੋਸ਼ ਪਏ ਸਨ।

ਹਾਰਟ ਅਟੈਕ ਬਣਿਆ ਮੌਤ ਦਾ ਕਾਰਨ

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਨ੍ਹਾਂ ਦੀ ਮੌਤ ਦਿਲ ਦਾ ਦੌਰਾ (Heart Attack) ਪੈਣ ਕਾਰਨ ਹੋਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ਾਇਦ ਨਹਾਉਂਦੇ ਸਮੇਂ ਜਾਂ ਬਾਥਰੂਮ ਵਿੱਚ ਅਚਾਨਕ ਤਬੀਅਤ ਵਿਗੜਨ ਕਾਰਨ ਉਹ ਸੰਭਲ ਨਹੀਂ ਸਕੇ ਅਤੇ ਡਿੱਗ ਪਏ। ਖ਼ਬਰ ਮਿਲਦਿਆਂ ਹੀ ਪੁਲਿਸ ਅਤੇ ਹੋਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ।

Jalandhar RTA Ravinder Singh Gill Dies Suddenly Body Found In Bathroom


Popular Posts
Just Now