ਪੰਜਾਬੀਆਂ ਲਈ ਵੱਡੀ ਖੁਸ਼ਖਬਰੀ- 15 ਜਨਵਰੀ ਨੂੰ ਲਾਂਚ ਹੋਵੇਗੀ ਨਵੀਂ ਸਕੀਮ; ਹਰ ਕਿਸੇ ਨੂੰ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ
Punjab
ਪੰਜਾਬੀਆਂ ਲਈ ਵੱਡੀ ਖੁਸ਼ਖਬਰੀ: 15 ਜਨਵਰੀ ਨੂੰ ਲਾਂਚ ਹੋਵੇਗੀ ਨਵੀਂ ਸਕੀਮ; ਹਰ ਕਿਸੇ ਨੂੰ ਮਿਲੇਗਾ 10 ਲੱਖ ਦਾ ਮੁਫ਼ਤ ਇਲਾਜ
ਚੰਡੀਗੜ੍ਹ, 2 ਜਨਵਰੀ 2026: ਪੰਜਾਬ ਸਰਕਾਰ (Punjab Government) ਨੇ ਨਵੇਂ ਸਾਲ ਦੀ ਸ਼ੁਰੂਆਤ ਵਿੱਚ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਸਿਹਤ ਮੰਤਰੀ ਡਾ. ਬਲਵੀਰ ਸਿੰਘ (Dr. Balbir Singh) ਨੇ ਅੱਜ ਚੰਡੀਗੜ੍ਹ ਵਿੱਚ ਐਲਾਨ ਕੀਤਾ ਕਿ ਆਉਂਦੀ 15 ਜਨਵਰੀ ਨੂੰ ਪੂਰੇ ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਟੀਮ ਯੋਜਨਾ (Chief Minister Health Teams Scheme) ਲਾਂਚ ਕੀਤੀ ਜਾ ਰਹੀ ਹੈ। ਇਸ ਯੋਜਨਾ ਦਾ ਮਕਸਦ ਹਰ ਪੰਜਾਬੀ ਨੂੰ ਮੁਫ਼ਤ ਅਤੇ ਮਿਆਰੀ ਇਲਾਜ ਮੁਹੱਈਆ ਕਰਵਾਉਣਾ ਹੈ।
3 ਕਰੋੜ ਲੋਕਾਂ ਨੂੰ ਮਿਲੇਗਾ 10 ਲੱਖ ਦਾ ਕੈਸ਼ਲੈੱਸ ਬੀਮਾ
ਸਿਹਤ ਮੰਤਰੀ ਨੇ ਦੱਸਿਆ ਕਿ ਇਹ ਯੋਜਨਾ ਪੰਜਾਬ ਦੇ ਇਤਿਹਾਸ ਵਿੱਚ ਮੀਲ ਦਾ ਪੱਥਰ ਸਾਬਤ ਹੋਵੇਗੀ। ਪੰਜਾਬ ਦੇ ਕਰੀਬ 3 ਕਰੋੜ ਲੋਕਾਂ ਨੂੰ ਇਸਦਾ ਸਿੱਧਾ ਫਾਇਦਾ ਮਿਲੇਗਾ।ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਨਕਦ ਪੈਸੇ ਨਹੀਂ ਦੇਣੇ ਪੈਣਗੇ। ਸਾਰਾ ਇਲਾਜ ਕੈਸ਼ਲੈੱਸ (Cashless) ਹੋਵੇਗਾ।
3-4 ਮਹੀਨਿਆਂ 'ਚ ਬਣ ਜਾਣਗੇ ਕਾਰਡ
ਡਾ. ਬਲਵੀਰ ਸਿੰਘ ਨੇ ਖੁਲਾਸਾ ਕੀਤਾ ਕਿ ਇਸ ਯੋਜਨਾ ਲਈ ਪੰਜਾਬ ਸਰਕਾਰ ਦਾ ਯੂਨਾਇਟਿਡ ਇੰਡੀਆ (United India) ਕੰਪਨੀ ਨਾਲ ਸਮਝੌਤਾ ਹੋ ਗਿਆ ਹੈ। ਅਗਲੇ 3 ਤੋਂ 4 ਮਹੀਨਿਆਂ ਦੇ ਅੰਦਰ-ਅੰਦਰ ਲੋਕਾਂ ਦੇ ਸਿਹਤ ਬੀਮਾ ਕਾਰਡ ਬਣ ਕੇ ਤਿਆਰ ਹੋ ਜਾਣਗੇ। ਸਰਕਾਰ ਦਾ ਟੀਚਾ ਹੈ ਕਿ ਕੋਈ ਵੀ ਵਿਅਕਤੀ ਪੈਸੇ ਦੀ ਘਾਟ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ।
ਘਰ-ਘਰ ਪਹੁੰਚਣਗੇ ਡਾਕਟਰ
ਇਸ ਯੋਜਨਾ ਤਹਿਤ ਸਿਰਫ਼ ਹਸਪਤਾਲਾਂ ਵਿੱਚ ਹੀ ਨਹੀਂ, ਸਗੋਂ ਲੋਕਾਂ ਦੇ ਘਰਾਂ ਤੱਕ ਸਿਹਤ ਸਹੂਲਤਾਂ ਪਹੁੰਚਾਈਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਸਿਹਤ ਟੀਮਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਘਰ-ਘਰ ਜਾ ਕੇ ਲੋਕਾਂ ਦੀ ਸਿਹਤ ਦਾ ਖਿਆਲ ਰੱਖਣਗੀਆਂ।
Big Good News For Punjabis New Scheme To Be Launched On January 15 Everyone Will Get Free Treatment Worth Rs 10 Lakh