ਪੰਜਾਬ ਦੇ 606 ਘਰਾਂ 'ਚ ਅੱਜ ਆਵੇਗੀ ਖੁਸ਼ੀ; CM ਭਗਵੰਤ ਮਾਨ ਖੁਦ ਵੰਡਣਗੇ ਨੌਕਰੀਆਂ ਦੇ ਨਿਯੁਕਤੀ ਪੱਤਰ
Punjab
ਪੰਜਾਬ ਦੇ 606 ਘਰਾਂ 'ਚ ਅੱਜ ਆਵੇਗੀ ਖੁਸ਼ੀ; CM ਭਗਵੰਤ ਮਾਨ ਖੁਦ ਵੰਡਣਗੇ ਨੌਕਰੀਆਂ ਦੇ ਨਿਯੁਕਤੀ ਪੱਤਰ
ਚੰਡੀਗੜ੍ਹ, 3 ਜਨਵਰੀ 2026: ਪੰਜਾਬ ਦੇ ਨੌਜਵਾਨਾਂ ਲਈ ਅੱਜ ਦਾ ਦਿਨ (ਸ਼ਨੀਵਾਰ) ਵੱਡੀਆਂ ਖੁਸ਼ੀਆਂ ਲੈ ਕੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਅੱਜ ਸੂਬੇ ਦੇ ਸੈਂਕੜੇ ਨੌਜਵਾਨਾਂ ਦੇ ਸਰਕਾਰੀ ਨੌਕਰੀ ਦੇ ਸੁਪਨੇ ਨੂੰ ਸਾਕਾਰ ਕਰਨ ਜਾ ਰਹੇ ਹਨ। ਸਰਕਾਰ ਦੇ 'ਮਿਸ਼ਨ ਰੁਜ਼ਗਾਰ' (Mission Rozgar) ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਅੱਜ ਚੰਡੀਗੜ੍ਹ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ।
ਸਿੱਖਿਆ ਵਿਭਾਗ ਨੂੰ ਮਿਲਣਗੇ ਨਵੇਂ ਮੁਲਾਜ਼ਮ
ਜਾਣਕਾਰੀ ਮੁਤਾਬਕ ਅੱਜ ਦੇ ਇਸ ਸਮਾਗਮ ਵਿੱਚ ਸਿੱਖਿਆ ਵਿਭਾਗ (Education Department) ਨਾਲ ਸਬੰਧਤ 606 ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਮੁੱਖ ਮੰਤਰੀ ਭਗਵੰਤ ਮਾਨ ਖੁਦ ਆਪਣੇ ਹੱਥਾਂ ਨਾਲ ਇਨ੍ਹਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣਗੇ।
ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਉਹ ਲਗਾਤਾਰ ਮੈਰਿਟ ਦੇ ਆਧਾਰ 'ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਰਹੇ ਹਨ ਅਤੇ ਅੱਜ ਦਾ ਇਹ ਸਮਾਗਮ ਇਸੇ ਲੜੀ ਦਾ ਹਿੱਸਾ ਹੈ। ਇਸ ਭਰਤੀ ਨਾਲ ਜਿੱਥੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ, ਉੱਥੇ ਹੀ ਸਕੂਲਾਂ ਵਿੱਚ ਸਟਾਫ਼ ਦੀ ਕਮੀ ਦੂਰ ਕਰਨ ਵਿੱਚ ਮਦਦ ਮਿਲੇਗੀ।
Happiness Will Come To 606 Homes In Punjab Today CM Bhagwant Mann Will Personally Distribute Job Appointment Letters