ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦਾ ਮਾਮਲਾ - ਸਵੇਰੇ-ਸਵੇਰੇ ਪੰਜਾਬ ਤੇ ਚੰਡੀਗੜ੍ਹ 'ਚ 15 ਥਾਵਾਂ 'ਤੇ SIT ਦੀ ਰੇਡ

Case-of-328-saroops-of-sri-guru-


Punjab

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦਾ ਮਾਮਲਾ : ਸਵੇਰੇ-ਸਵੇਰੇ ਪੰਜਾਬ ਤੇ ਚੰਡੀਗੜ੍ਹ 'ਚ 15 ਥਾਵਾਂ 'ਤੇ SIT ਦੀ ਰੇਡ

ਅੰਮ੍ਰਿਤਸਰ/ਚੰਡੀਗੜ੍ਹ, 3 ਜਨਵਰੀ 2026: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਬੇਹੱਦ ਸੰਵੇਦਨਸ਼ੀਲ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਅੱਜ ਵੱਡੀ ਕਾਰਵਾਈ ਕੀਤੀ ਹੈ। ਅਦਾਲਤ ਤੋਂ ਸਰਚ ਵਾਰੰਟ ਮਿਲਣ ਤੋਂ ਬਾਅਦ ਐਸਆਈਟੀ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕੋ ਸਮੇਂ 15 ਵੱਖ-ਵੱਖ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਕਾਰਵਾਈ ਪੂਰੀ ਤਰ੍ਹਾਂ ਸਬੂਤਾਂ ਨੂੰ ਇਕੱਠਾ ਕਰਨ ਲਈ ਕੀਤੀ ਜਾ ਰਹੀ ਹੈ। ਟੀਮਾਂ ਵੱਲੋਂ ਹੇਠ ਲਿਖੀਆਂ ਥਾਵਾਂ 'ਤੇ ਤਲਾਸ਼ੀ ਲਈ ਗਈ:

  • ਚੰਡੀਗੜ੍ਹ: 2 ਟਿਕਾਣੇ

  • ਅੰਮ੍ਰਿਤਸਰ ਸ਼ਹਿਰ: 8 ਟਿਕਾਣੇ

  • ਹੋਰ ਜ਼ਿਲ੍ਹੇ: ਗੁਰਦਾਸਪੁਰ, ਰੋਪੜ, ਤਰਨਤਾਰਨ ਅਤੇ ਅੰਮ੍ਰਿਤਸਰ ਦਿਹਾਤੀ ਦੇ ਇਲਾਕੇ।

ਸੁਖਬੀਰ ਬਾਦਲ ਦੇ ਕਰੀਬੀ 'ਤੇ ਸ਼ਿਕੰਜਾ

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਨੇ ਸ਼੍ਰੋਮਣੀ ਕਮੇਟੀ (SGPC) ਦੇ ਸਾਬਕਾ ਅੰਦਰੂਨੀ ਆਡੀਟਰ (Internal Auditor) ਸਤਿੰਦਰ ਸਿੰਘ ਕੋਹਲੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ।

ਕੋਹਲੀ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬੇਹੱਦ ਨਜ਼ਦੀਕੀ ਮੰਨਿਆ ਜਾਂਦਾ ਹੈ।ਪੁਲਿਸ ਹੁਣ ਮੁੱਖ ਮੁਲਜ਼ਮ ਅਤੇ ਹੋਰ ਸ਼ੱਕੀ ਵਿਅਕਤੀਆਂ ਦੇ ਘਰਾਂ, ਦਫ਼ਤਰਾਂ ਅਤੇ ਲੁਕਣਗਾਹਾਂ ਨੂੰ ਖੰਗਾਲ ਰਹੀ ਹੈ ਤਾਂ ਜੋ ਗ਼ਾਇਬ ਹੋਏ ਸਰੂਪਾਂ ਬਾਰੇ ਕੋਈ ਪੁਖਤਾ ਦਸਤਾਵੇਜ਼ ਜਾਂ ਰਿਕਾਰਡ ਮਿਲ ਸਕੇ।

"ਤੱਥਾਂ ਦੇ ਆਧਾਰ 'ਤੇ ਹੋ ਰਹੀ ਹੈ ਜਾਂਚ"

ਕਮਿਸ਼ਨਰ ਭੁੱਲਰ ਨੇ ਸਪੱਸ਼ਟ ਕੀਤਾ ਕਿ ਜਾਂਚ ਪੂਰੀ ਤਰ੍ਹਾਂ ਨਿਰਪੱਖ ਅਤੇ ਤੱਥਾਂ ਦੇ ਆਧਾਰ 'ਤੇ ਚੱਲ ਰਹੀ ਹੈ। ਸੀਨੀਅਰ ਅਧਿਕਾਰੀ ਖੁਦ ਇਸ ਪੂਰੇ ਆਪ੍ਰੇਸ਼ਨ ਦੀ ਨਿਗਰਾਨੀ ਕਰ ਰਹੇ ਹਨ। ਪੁਲਿਸ ਦਾ ਮੁੱਖ ਮਕਸਦ ਇਸ ਮਾਮਲੇ ਦੀ ਤਹਿ ਤੱਕ ਜਾਣਾ ਅਤੇ ਸੱਚਾਈ ਨੂੰ ਸੰਗਤ ਦੇ ਸਾਹਮਣੇ ਲਿਆਉਣਾ ਹੈ।

Case of 328 saroops of sri guru granth sahib ji sit raids at 15 places in punjab and chandigarh in the early hours of the morning


Popular Posts
Just Now