ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਭਗਵੰਤ ਮਾਨ ਦੀ ਜਥੇਦਾਰ ਨੂੰ ਅਪੀਲ - ਮੇਰੇ ਸਪਸ਼ਟੀਕਰਨ ਦਾ 15 ਜਨਵਰੀ ਨੂੰ ਲਾਈਵ ਟੈਲੀਕਾਸਟ ਹੋਵੇ

Bhagwant-mann-appeals-to-jatheda


Punjab

ਭਗਵੰਤ ਮਾਨ ਦੀ ਜਥੇਦਾਰ ਨੂੰ ਅਪੀਲ : ਮੇਰੇ ਸਪਸ਼ਟੀਕਰਨ ਦਾ 15 ਜਨਵਰੀ ਨੂੰ ਲਾਈਵ ਟੈਲੀਕਾਸਟ ਹੋਵੇ ਚੰਡੀਗੜ੍ਹ, 8 ਜਨਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਪੇਸ਼ੀ ਨੂੰ ਲੈ ਕੇ ਪੂਰੀ ਤਰ੍ਹਾਂ ਤਿਆਰ ਹਨ। 15 ਜਨਵਰੀ ਨੂੰ ਪੇਸ਼ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਜਨਤਕ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਮੰਗ ਕੀਤੀ ਹੈ ਕਿ ਜਦੋਂ ਉਹ ਆਪਣਾ ਸਪੱਸ਼ਟੀਕਰਨ ਦੇਣ ਲਈ ਆਉਣ ਤਾਂ ਉਸ ਸਾਰੀ ਕਾਰਵਾਈ ਦਾ ਟੀਵੀ ਚੈਨਲਾਂ 'ਤੇ ਸਿੱਧਾ ਪ੍ਰਸਾਰਣ (Live Telecast) ਕੀਤਾ ਜਾਵੇ। "ਦੁਨੀਆ ਭਰ ਦੀ ਸੰਗਤ ਦੇਖਣਾ ਚਾਹੁੰਦੀ ਹੈ ਸੱਚ" ਮੁੱਖ ਮੰਤਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (ਟਵਿੱਟਰ) 'ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਉਨ੍ਹਾਂ ਨੂੰ ਦੇਸ਼-ਵਿਦੇਸ਼ ਤੋਂ ਲਗਾਤਾਰ ਸੁਨੇਹੇ ਆ ਰਹੇ ਹਨ। ਲੋਕ ਚਾਹੁੰਦੇ ਹਨ ਕਿ ਜਦੋਂ ਉਹ ਸੰਗਤ ਦੇ ਵੱਲੋਂ ਗੋਲਕ (Golak) ਦਾ ਹਿਸਾਬ-ਕਿਤਾਬ ਲੈ ਕੇ ਜਾਣ, ਤਾਂ ਸਾਰੀ ਦੁਨੀਆ ਨੂੰ ਪਤਾ ਲੱਗਣਾ ਚਾਹੀਦਾ ਹੈ। ਮਾਨ ਨੇ ਲਿਖਿਆ, "ਮੈਂ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਲਾਈਵ ਟੈਲੀਕਾਸਟ ਕੀਤਾ ਜਾਵੇ, ਤਾਂ ਜੋ ਸੰਗਤ ਪਲ-ਪਲ ਅਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀ ਰਹੇ।" ਸਬੂਤਾਂ ਸਮੇਤ ਆਉਣ ਦਾ ਕੀਤਾ ਦਾਅਵਾ ਭਗਵੰਤ ਮਾਨ ਨੇ ਆਪਣੇ ਟਵੀਟ ਦੇ ਅਖੀਰ ਵਿੱਚ ਬਹੁਤ ਹੀ ਭਰੋਸੇ ਨਾਲ ਲਿਖਿਆ, "ਮਿਲਦੇ ਹਾਂ ਜੀ 15 ਜਨਵਰੀ ਨੂੰ.. ਸਬੂਤਾਂ ਸਮੇਤ।" ਇਸ ਤੋਂ ਸਪੱਸ਼ਟ ਹੈ ਕਿ ਮੁੱਖ ਮੰਤਰੀ ਖਾਲੀ ਹੱਥ ਨਹੀਂ ਜਾ ਰਹੇ, ਸਗੋਂ ਉਹ ਆਪਣੇ ਨਾਲ ਦਸਤਾਵੇਜ਼ ਅਤੇ ਸਬੂਤ ਲੈ ਕੇ ਜਾਣਗੇ। ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਸਾਹਿਬ ਨੇ ਕੁਝ ਪੰਥਕ ਮਾਮਲਿਆਂ ਅਤੇ ਬਿਆਨਬਾਜ਼ੀ ਨੂੰ ਲੈ ਕੇ ਮੁੱਖ ਮੰਤਰੀ ਨੂੰ ਤਲਬ ਕੀਤਾ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਜਥੇਦਾਰ ਸਾਹਿਬ ਲਾਈਵ ਟੈਲੀਕਾਸਟ ਦੀ ਇਸ ਮੰਗ ਨੂੰ ਸਵੀਕਾਰ ਕਰਦੇ ਹਨ ਜਾਂ ਨਹੀਂ।

Bhagwant mann appeals to jathedar my clarification should be telecast live on january 15


Popular Posts
Just Now