ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ 'ਤੇ ਛਿੜੀ ਨਵੀਂ ਬਹਿਸ; 'ਤਲਬ' ਸ਼ਬਦ ਦੀ ਵਰਤੋਂ 'ਤੇ ਉੱਠੇ ਸਵਾਲ

ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ 'ਤੇ ਛਿੜੀ ਨਵੀਂ ਬ


Punjab

ਸ਼੍ਰੋਮਣੀ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ 'ਤੇ ਛਿੜੀ ਨਵੀਂ ਬਹਿਸ; 'ਤਲਬ' ਸ਼ਬਦ ਦੀ ਵਰਤੋਂ 'ਤੇ ਉੱਠੇ ਸਵਾਲ

ਅੰਮ੍ਰਿਤਸਰ, 10 January 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਕੰਮਕਾਜ ਦੇ ਤਰੀਕਿਆਂ ਨੂੰ ਲੈ ਕੇ ਪੰਥਕ ਹਲਕਿਆਂ ਵਿੱਚ ਇੱਕ ਵਾਰ ਫਿਰ ਤਿੱਖੀ ਬਹਿਸ ਸ਼ੁਰੂ ਹੋ ਗਈ ਹੈ। ਮੁੱਖ ਮੁੱਦਾ ਐਸਜੀਪੀਸੀ ਪ੍ਰਧਾਨ ਅਤੇ ਜਥੇਦਾਰ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਵਰਤੀ ਗਈ ਸ਼ਬਦਾਵਲੀ ਨੂੰ ਲੈ ਕੇ ਹੈ। ਸਵਾਲ ਉੱਠ ਰਹੇ ਹਨ ਕਿ ਕੀ ਪ੍ਰਸ਼ਾਸਕੀ ਪੱਧਰ 'ਤੇ 'ਤਲਬ' ਕਰਨ ਵਰਗੇ ਸ਼ਬਦਾਂ ਦੀ ਵਰਤੋਂ ਸਿੱਖ ਮਰਿਆਦਾ ਦੇ ਅਨੁਕੂਲ ਹੈ ਜਾਂ ਨਹੀਂ।

ਧਾਰਮਿਕ ਵਿਦਵਾਨਾਂ ਅਤੇ ਸਿੱਖ ਚਿੰਤਕਾਂ ਦਾ ਕਹਿਣਾ ਹੈ ਕਿ 'ਤਲਬ' ਕਰਨਾ ਜਾਂ 'ਪੇਸ਼' ਹੋਣ ਦਾ ਹੁਕਮ ਸਿਰਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ (ਸਨਮੁੱਖ) ਤੋਂ ਹੀ ਜਾਰੀ ਕੀਤਾ ਜਾ ਸਕਦਾ ਹੈ। ਉਨ੍ਹਾਂ ਦਾ ਤਰਕ ਹੈ ਕਿ ਸਕੱਤਰੇਤ ਜਾਂ ਦਫ਼ਤਰ ਇੱਕ ਪ੍ਰਸ਼ਾਸਕੀ ਇਕਾਈ ਹੈ। ਦਫ਼ਤਰੀ ਪੱਧਰ 'ਤੇ ਸਿਰਫ਼ ਲਿਖਤੀ 'ਸਪੱਸ਼ਟੀਕਰਨ' ਮੰਗਿਆ ਜਾ ਸਕਦਾ ਹੈ, ਪਰ ਕਿਸੇ ਨੂੰ ਤਲਬ ਕਰਨ ਦੀ ਧਾਰਮਿਕ ਭਾਸ਼ਾ ਵਰਤਣਾ ਸਿਧਾਂਤਕ ਤੌਰ 'ਤੇ ਸਹੀ ਨਹੀਂ ਮੰਨਿਆ ਜਾ ਰਿਹਾ।

ਅੰਮ੍ਰਿਤਧਾਰੀ ਅਤੇ ਪਤਿਤ ਸਿੱਖਾਂ ਬਾਰੇ ਨਿਯਮਾਂ 'ਤੇ ਚਰਚਾ

ਇਸ ਵਿਵਾਦ ਦੇ ਨਾਲ ਹੀ ਇਹ ਸਵਾਲ ਵੀ ਗੰਭੀਰ ਰੂਪ ਧਾਰਨ ਕਰ ਗਿਆ ਹੈ ਕਿ ਅਕਾਲ ਤਖ਼ਤ ਸਾਹਿਬ 'ਤੇ ਕਿਸ ਨੂੰ ਤਲਬ ਕੀਤਾ ਜਾ ਸਕਦਾ ਹੈ। ਕੁਝ ਪੰਥਕ ਆਗੂਆਂ ਮੁਤਾਬਕ ਮਰਿਆਦਾ ਅਨੁਸਾਰ ਸਿਰਫ਼ ਅੰਮ੍ਰਿਤਧਾਰੀ ਸਿੱਖ ਨੂੰ ਹੀ ਅਕਾਲ ਤਖ਼ਤ ਸਾਹਿਬ 'ਤੇ ਤਲਬ ਕੀਤਾ ਜਾ ਸਕਦਾ ਹੈ। ਇਸ ਲਈ ਅੰਮ੍ਰਿਤਧਾਰੀ ਅਤੇ ਪਤਿਤ (ਜਾਂ ਸਹਿਜਧਾਰੀ) ਸਿੱਖਾਂ ਲਈ ਅਪਣਾਈ ਜਾਣ ਵਾਲੀ ਪ੍ਰਕਿਰਿਆ ਬਾਰੇ ਸਥਿਤੀ ਸਪੱਸ਼ਟ ਕਰਨ ਦੀ ਮੰਗ ਉੱਠ ਰਹੀ ਹੈ।

ਜਥਿਆਂ ਦੀ ਆੜ 'ਚ ਗਲਤ ਸਰਗਰਮੀਆਂ ਬਰਦਾਸ਼ਤ ਨਹੀਂ

ਇਸ ਦੌਰਾਨ ਬੀਬੀ ਸਰਬਜੀਤ ਕੌਰ ਦੇ ਮਾਮਲੇ ਨੂੰ ਲੈ ਕੇ ਵੀ ਚਰਚਾ ਹੋਈ। ਪੰਥਕ ਆਗੂਆਂ ਨੇ ਸਪੱਸ਼ਟ ਕੀਤਾ ਕਿ ਕਿਸੇ ਦੇ ਨਿੱਜੀ ਜੀਵਨ ਨਾਲ ਸੰਸਥਾ ਦਾ ਕੋਈ ਵਾਸਤਾ ਨਹੀਂ ਹੈ, ਪਰ ਧਾਰਮਿਕ ਜਥਿਆਂ ਵਿੱਚ ਸ਼ਾਮਲ ਹੋ ਕੇ ਵਿਦੇਸ਼ ਜਾਣਾ ਅਤੇ ਉੱਥੇ ਜਾ ਕੇ ਨਿੱਜੀ ਹਿੱਤ ਪੂਰਨਾ ਜਾਂ ਗਲਤ ਗਤੀਵਿਧੀਆਂ ਵਿੱਚ ਸ਼ਾਮਲ ਹੋਣਾ ਸਵੀਕਾਰ ਨਹੀਂ ਕੀਤਾ ਜਾਵੇਗਾ।

ਸਿਆਸੀ ਰੰਗਤ ਦੇਣ ਦੀ ਬਜਾਏ ਮਰਿਆਦਾ 'ਤੇ ਹੋਵੇ ਪਹਿਰਾ

ਪੰਥਕ ਹਲਕਿਆਂ ਨੇ ਚਿੰਤਾ ਜ਼ਾਹਰ ਕੀਤੀ ਹੈ ਕਿ ਇਸ ਧਾਰਮਿਕ ਮਾਮਲੇ ਨੂੰ ਬਿਨਾਂ ਵਜ੍ਹਾ ਸਿਆਸੀ ਰੰਗ ਦਿੱਤਾ ਜਾ ਰਿਹਾ ਹੈ। ਵਿਦਵਾਨਾਂ ਨੇ ਮੰਗ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਐਸਜੀਪੀਸੀ ਨੂੰ ਆਪਣੀਆਂ ਪ੍ਰਕਿਰਿਆਵਾਂ ਅਤੇ ਸ਼ਬਦਾਵਲੀ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ ਤਾਂ ਜੋ ਸੰਗਤ ਵਿੱਚ ਪੈਦਾ ਹੋਈ ਦੁਵਿਧਾ ਖ਼ਤਮ ਹੋ ਸਕੇ ਅਤੇ ਮਰਿਆਦਾ ਬਹਾਲ ਰਹੇ।

New Debate Erupts On The Ethics Of The Shiromani Committee And Akal Takht Sahib Questions Raised On The Use Of The Word Talab


Popular Posts
Just Now