ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਵੱਡੀ ਖ਼ਬਰ - ਵਲਟੋਹਾ ਸਰਪੰਚ ਕਤਲ ਕਾਂਡ 'ਚ ਵੱਡੀ ਅਪਡੇਟ; ਪੜ੍ਹੋ...

ਵੱਡੀ ਖ਼ਬਰ - ਵਲਟੋਹਾ ਸਰਪੰਚ ਕਤਲ ਕਾਂਡ 'ਚ ਵੱਡੀ ਅਪਡੇਟ; ਪੜ੍ਹੋ...


Amritsar

ਵੱਡੀ ਖ਼ਬਰ : ਵਲਟੋਹਾ ਸਰਪੰਚ ਕਤਲ ਕਾਂਡ 'ਚ ਵੱਡੀ ਅਪਡੇਟ; ਪੜ੍ਹੋ...

ਅੰਮ੍ਰਿਤਸਰ/ਚੰਡੀਗੜ੍ਹ, 12 January 2026 : ਤਰਨਤਾਰਨ ਦੇ ਪਿੰਡ ਵਲਟੋਹਾ ਦੇ ਸਰਪੰਚ ਦੇ ਕਤਲ ਮਾਮਲੇ ਵਿੱਚ ਪੰਜਾਬ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਇਸ ਹਾਈ-ਪ੍ਰੋਫਾਈਲ ਕੇਸ ਵਿੱਚ ਸ਼ਾਮਲ ਮੁਲਜ਼ਮਾਂ ਤੱਕ ਪਹੁੰਚ ਕਰ ਲਈ ਹੈ।

ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ (Raipur) ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਮੁਲਜ਼ਮ ਘਟਨਾ ਤੋਂ ਬਾਅਦ ਪੰਜਾਬ ਤੋਂ ਫਰਾਰ ਹੋ ਗਏ ਸਨ ਅਤੇ ਉੱਥੇ ਲੁਕੇ ਹੋਏ ਸਨ।

ਪੰਜਾਬ ਪੁਲਿਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ

ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੇ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਟਰਾਂਜ਼ਿਟ ਰਿਮਾਂਡ (Transit Remand) ਮਿਲ ਗਿਆ ਹੈ। ਹੁਣ ਪੁਲਿਸ ਇਨ੍ਹਾਂ ਮੁਲਜ਼ਮਾਂ ਨੂੰ ਪੰਜਾਬ ਲਿਆ ਕੇ ਅਗਲੇਰੀ ਪੁੱਛਗਿੱਛ ਕਰੇਗੀ ਤਾਂ ਜੋ ਕਤਲ ਦੀ ਸਾਜ਼ਿਸ਼ ਦੀਆਂ ਪਰਤਾਂ ਖੋਲ੍ਹੀਆਂ ਜਾ ਸਕਣ।

ਡੀਜੀਪੀ ਗੌਰਵ ਯਾਦਵ ਕਰਨਗੇ ਪ੍ਰੈੱਸ ਕਾਨਫਰੰਸ

ਇਸ ਪੂਰੇ ਮਾਮਲੇ ਦੀ ਵਿਸਥਾਰਪੂਰਵਕ ਜਾਣਕਾਰੀ ਦੇਣ ਲਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਕੁਝ ਹੀ ਦੇਰ ਵਿੱਚ ਇੱਕ ਪ੍ਰੈੱਸ ਕਾਨਫਰੰਸ ਕਰਨ ਜਾ ਰਹੇ ਹਨ। ਉਮੀਦ ਹੈ ਕਿ ਉਹ ਇਸ ਕਤਲ ਕਾਂਡ ਦੇ ਮਾਸਟਰਮਾਈਂਡ ਅਤੇ ਗ੍ਰਿਫਤਾਰੀ ਦੇ ਪੂਰੇ ਆਪ੍ਰੇਸ਼ਨ ਬਾਰੇ ਖੁਲਾਸਾ ਕਰਨਗੇ।

4 ਜਨਵਰੀ ਨੂੰ ਵਾਪਰੀ ਸੀ ਵਾਰਦਾਤ

ਜ਼ਿਕਰਯੋਗ ਹੈ ਕਿ ਬੀਤੀ 4 ਜਨਵਰੀ ਨੂੰ ਅੰਮ੍ਰਿਤਸਰ ਦੇ ਇੱਕ ਮੈਰਿਜ ਪੈਲੇਸ ਵਿੱਚ ਵਿਆਹ ਸਮਾਗਮ ਦੌਰਾਨ ਗੋਲੀਆਂ ਚਲਾ ਕੇ ਵਲਟੋਹਾ ਦੇ ਨਵੇਂ ਚੁਣੇ ਸਰਪੰਚ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਘਟਨਾ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕਰ ਦਿੱਤੇ ਸਨ।

ਇਸ ਘਟਨਾ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਕੋਈ ਅਪਰਾਧੀ ਇਹ ਸੋਚਦਾ ਹੈ ਕਿ ਉਹ ਗੋਲੀ ਚਲਾ ਕੇ ਬਚ ਜਾਵੇਗਾ, ਤਾਂ ਇਹ ਉਸਦੀ ਸਭ ਤੋਂ ਵੱਡੀ ਭੁੱਲ ਹੋਵੇਗੀ। ਸਰਕਾਰ ਕਿਸੇ ਵੀ ਦੋਸ਼ੀ ਨੂੰ ਬਖਸ਼ੇਗੀ ਨਹੀਂ।

Big News Big Update In Valtoha Sarpanch Murder Case Read


Popular Posts
Just Now