ਦਿਲਜੀਤ ਦੋਸਾਂਝ ਦੇ 'ਔਰਾ ਇੰਡੀਆ ਟੂਰ' 'ਤੇ ਸੰਕਟ ਬਿਨਾਂ ਮਨਜ਼ੂਰੀ ਛੁੱਟੀ ਲੈਣ ਵਾਲੇ ਕਰਮਚਾਰੀਆਂ ਦਾ ਮੰਗਿਆ ਰਿਕਾਰਡ : ਪੰਜਾਬ ਸਰਕਾਰ ਦਾ ਵੱਡਾ ਹੁਕਮ ਐਸਜੀਪੀਸੀ ਨੇ ਨਸ਼ਾ ਵਿਰੋਧੀ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ 5-5 ਲੱਖ ਰੁਪਏ ਦੇ ਚੈੱਕ ਦਿੱਤੇ ਅੰਮ੍ਰਿਤਸਰ ਵਿੱਚ ਨਸ਼ਾ ਸਮਗਲਿੰਗ ਨੈੱਟਵਰਕ ਨਾਲ ਜੁੜੇ ਚਾਰ ਗ੍ਰਿਫ਼ਤਾਰ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਹਮਲੇ ਵਿੱਚ ਚਾਰ ਪੁਲਿਸ ਕਰਮਚਾਰੀ ਮਾਰੇ ਗਏ ਸਾਊਦੀ ਅਰਬ ਵਿੱਚ ਹਮਲਿਆਂ ਦੀ ਭਾਰਤ ਨੇ ਕੀਤੀ ਸਖ਼ਤ ਨਿੰਦਾ ਡਿਲਿਵਰੀ ਤੋਂ ਬਾਅਦ ਔਰਤ ਦੀ ਮੌਤ 'ਤੇ ਵਿਵਾਦ, ਰਿਸ਼ਤੇਦਾਰਾਂ ਨੇ ਹਸਪਤਾਲ ਦੇ ਬਾਹਰ ਲਾਸ਼ ਰੱਖ ਕੇ ਕੀਤਾ ਵਿਰੋਧ ਲੁਧਿਆਣਾ ਵਿੱਚ ਸਕਾਰਪੀਓ ਸਵਾਰ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਔਰਤਾਂ ਬਾਰੇ ਵਿਵਾਦਪੂਰਨ ਟਿੱਪਣੀਆਂ ਕਰਨ ਕਾਰਨ ਅਕਾਲੀ ਆਗੂ ਸਿਕੰਦਰ ਮਲੂਕਾ ਵੱਡੀ ਮੁਸੀਬਤ ਵਿੱਚ ਫਸ ਗਏ ਹਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 23-10-2026 05:30 AM

ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਪੁਲਿਸ ਨੇ ਇਲਾਕਾ ਕੀਤਾ ਸੀਲ

ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ


Ludhiana, Fatehgarh Sahib

ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੀਆਂ ਅਦਾਲਤਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਪੁਲਿਸ ਨੇ ਇਲਾਕਾ ਕੀਤਾ ਸੀਲ

Live Punjabi TV Bureau

ਲੁਧਿਆਣਾ/ਫਤਿਹਗੜ੍ਹ ਸਾਹਿਬ, 14 ਜਨਵਰੀ: ਗਣਤੰਤਰ ਦਿਵਸ (26 ਜਨਵਰੀ) ਤੋਂ ਪਹਿਲਾਂ ਪੰਜਾਬ ਵਿੱਚ ਸੁਰੱਖਿਆ ਨੂੰ ਲੈ ਕੇ ਮਾਹੌਲ ਗਰਮਾ ਗਿਆ ਹੈ। ਅੱਜ ਸਵੇਰੇ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਦੇ ਜ਼ਿਲ੍ਹਾ ਅਦਾਲਤੀ ਕੰਪਲੈਕਸਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲਣ ਕਾਰਨ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਇਨ੍ਹਾਂ ਧਮਕੀਆਂ ਤੋਂ ਬਾਅਦ ਦੋਵਾਂ ਸ਼ਹਿਰਾਂ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਲੁਧਿਆਣਾ ਕੋਰਟ 'ਚ ਦਹਿਸ਼ਤ, ਵਕੀਲਾਂ ਦੀ ਐਂਟਰੀ ਬੰਦ

ਲੁਧਿਆਣਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਵਿਪਿਨ ਸੱਗੜ ਮੁਤਾਬਕ, ਸਵੇਰੇ ਕਰੀਬ 8:15 ਵਜੇ ਇੱਕ ਧਮਕੀ ਭਰੀ ਈ-ਮੇਲ (E-mail) ਮਿਲੀ ਸੀ। ਸੂਚਨਾ ਮਿਲਦਿਆਂ ਹੀ ਪੁਲਿਸ ਨੇ ਫੁਰਤੀ ਦਿਖਾਈ ਅਤੇ ਸੁਰੱਖਿਆ ਕਾਰਨਾਂ ਕਰਕੇ ਅਦਾਲਤੀ ਕੰਪਲੈਕਸ ਨੂੰ ਆਮ ਲੋਕਾਂ ਅਤੇ ਵਕੀਲਾਂ ਲਈ ਬੰਦ ਕਰ ਦਿੱਤਾ। ਬਾਰ ਐਸੋਸੀਏਸ਼ਨ ਨੇ ਵੀ ਵਕੀਲ ਭਾਈਚਾਰੇ ਨੂੰ ਫਿਲਹਾਲ ਕੰਪਲੈਕਸ ਦੇ ਅੰਦਰ ਨਾ ਜਾਣ ਦੀ ਅਪੀਲ ਕੀਤੀ ਹੈ।

ਫਤਿਹਗੜ੍ਹ ਸਾਹਿਬ 'ਚ ਸੈਸ਼ਨ ਜੱਜ ਨੂੰ ਆਈ ਧਮਕੀ

ਇਸੇ ਤਰ੍ਹਾਂ ਦਾ ਮਾਮਲਾ ਫਤਿਹਗੜ੍ਹ ਸਾਹਿਬ ਤੋਂ ਵੀ ਸਾਹਮਣੇ ਆਇਆ ਹੈ, ਜਿੱਥੇ ਜ਼ਿਲ੍ਹਾ ਸੈਸ਼ਨ ਜੱਜ ਨੂੰ ਈ-ਮੇਲ ਰਾਹੀਂ ਅਦਾਲਤ ਉਡਾਉਣ ਦੀ ਧਮਕੀ ਦਿੱਤੀ ਗਈ। ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਜੁਡੀਸ਼ੀਅਲ ਕੰਪਲੈਕਸ ਦਾ ਦਾਖਲਾ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਹੈ ਅਤੇ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ।

ਬੰਬ ਸਕੁਐਡ ਵੱਲੋਂ ਸਰਚ ਅਪਰੇਸ਼ਨ ਜਾਰੀ

ਮੌਕੇ ਦੀ ਨਜ਼ਾਕਤ ਨੂੰ ਦੇਖਦੇ ਹੋਏ ਦੋਵਾਂ ਅਦਾਲਤੀ ਕੰਪਲੈਕਸਾਂ ਵਿੱਚ ਬੰਬ ਨਿਰੋਧਕ ਦਸਤੇ (Bomb Squad) ਤਾਇਨਾਤ ਕੀਤੇ ਗਏ ਹਨ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਚੱਪੇ-ਚੱਪੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਫਿਲਹਾਲ ਕਿਸੇ ਨੂੰ ਵੀ ਅਦਾਲਤ ਦੇ ਅਹਾਤੇ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੈ ਅਤੇ ਪੁਲਿਸ ਈ-ਮੇਲ ਭੇਜਣ ਵਾਲਿਆਂ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ।

Threat To Blow Up Courts In Ludhiana And Fatehgarh Sahib Police Seal Off Area Search Operation Underway


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now