ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ੀ ਤੋਂ ਕੁਝ ਪਲ ਪਹਿਲਾਂ; CM ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ੀ ਤੋਂ ਕੁਝ ਪਲ ਪਹਿਲਾਂ; CM ਭਗਵੰਤ ਮ


Punjab

ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ੀ ਤੋਂ ਕੁਝ ਪਲ ਪਹਿਲਾਂ; CM ਭਗਵੰਤ ਮਾਨ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
Live Punjabi TV Bureau
ਅੰਮ੍ਰਿਤਸਰ, 15 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ੀ ਦੀ ਘੜੀ ਆ ਗਈ ਹੈ। ਪੇਸ਼ੀ ਤੋਂ ਠੀਕ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਦਰਬਾਰ ਸਾਹਿਬ) ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
ਹੁਣ ਸਕੱਤਰੇਤ ਵਿਖੇ ਦੇਣਗੇ ਸਪੱਸ਼ਟੀਕਰਨ
ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵੱਲ ਰਵਾਨਾ ਹੋ ਗਏ ਹਨ। ਕੁਝ ਹੀ ਪਲਾਂ ਵਿੱਚ ਉਹ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸਾਹਮਣੇ ਪੇਸ਼ ਹੋ ਕੇ ਗੋਲਕ ਅਤੇ ਵਾਇਰਲ ਵੀਡੀਓ ਮਾਮਲੇ 'ਤੇ ਆਪਣਾ ਸਪੱਸ਼ਟੀਕਰਨ ਦੇਣਗੇ।
ਸੁਰੱਖਿਆ ਦੇ ਸਖਤ ਘੇਰੇ 'ਚ ਪਹੁੰਚੇ CM
ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਬੇਹੱਦ ਸਖਤ ਪ੍ਰਬੰਧ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਪੇਸ਼ੀ ਦਾ ਸਮਾਂ ਬਦਲ ਕੇ ਦੁਪਹਿਰ 12 ਵਜੇ ਤੈਅ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਉਹ ਨਿਰਧਾਰਤ ਸਮੇਂ 'ਤੇ ਕੰਪਲੈਕਸ ਪਹੁੰਚੇ ਹਨ। ਪੂਰੇ ਪੰਜਾਬ ਦੀਆਂ ਨਜ਼ਰਾਂ ਇਸ ਵੇਲੇ ਅੰਮ੍ਰਿਤਸਰ 'ਤੇ ਟਿਕੀਆਂ ਹੋਈਆਂ ਹਨ ਕਿ ਜਥੇਦਾਰ ਸਾਹਿਬ ਇਸ ਮਾਮਲੇ 'ਤੇ ਕੀ ਫੈਸਲਾ ਲੈਂਦੇ ਹਨ।
Powered by

Moments before his appearance at sri akal takht sahib cm bhagwant mann pays obeisance at sri darbar sahib


Popular Posts
Just Now