ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਚੱਲਦੀ ਕਾਰ ਬਣੀ 'ਅੱਗ ਦਾ ਗੋਲਾ'

ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਚੱਲਦੀ ਕਾਰ ਬਣੀ 'ਅੱਗ ਦਾ ਗੋਲਾ'


Jalandhar-Amritsar

ਜਲੰਧਰ-ਅੰਮ੍ਰਿਤਸਰ ਹਾਈਵੇ 'ਤੇ ਚੱਲਦੀ ਕਾਰ ਬਣੀ 'ਅੱਗ ਦਾ ਗੋਲਾ'

Live Punjabi TV Bureau

ਜਲੰਧਰ: ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਅੱਜ ਸਵੇਰੇ ਉਸ ਵੇਲੇ ਵੱਡਾ ਹਾਦਸਾ ਵਾਪਰਨੋਂ ਟਲ ਗਿਆ, ਜਦੋਂ ਸੜਕ 'ਤੇ ਦੌੜਦੀ ਇੱਕ ਕਾਰ ਅਚਾਨਕ ਅੱਗ ਦੇ ਗੋਲੇ ਵਿੱਚ ਤਬਦੀਲ ਹੋ ਗਈ। ਗਨੀਮਤ ਇਹ ਰਹੀ ਕਿ ਕਾਰ ਸਵਾਰ ਵਿਅਕਤੀ ਨੇ ਹੁਸ਼ਿਆਰੀ ਵਰਤਦਿਆਂ ਤੁਰੰਤ ਗੱਡੀ ਤੋਂ ਬਾਹਰ ਨਿਕਲ ਕੇ ਆਪਣੀ ਜਾਨ ਬਚਾ ਲਈ। ਹਾਲਾਂਕਿ, ਅੱਗ ਇੰਨੀ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਕਾਰ ਸੜ ਕੇ ਸੁਆਹ ਹੋ ਗਈ।

ਬੋਨਟ ਖੋਲ੍ਹਣ ਦੀ ਕੋਸ਼ਿਸ਼ ਕੀਤੀ ਪਰ...

ਕਾਰ ਚਾਲਕ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਹ ਲੰਮਾ ਪਿੰਡ ਚੌਕ ਤੋਂ ਆ ਰਿਹਾ ਸੀ। ਜਦੋਂ ਉਹ ਚੌਗਿੱਟੀ ਬਾਈਪਾਸ ਨੇੜੇ ਸਥਿਤ ਅਕਸ਼ਰਧਾਮ ਮੰਦਰ ਕੋਲ ਪਹੁੰਚਿਆ ਤਾਂ ਅਚਾਨਕ ਕਾਰ ਦੇ ਬੋਨਟ ਵਿੱਚੋਂ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਉਸਨੇ ਕਾਰ ਰੋਕ ਕੇ ਬੋਨਟ ਖੋਲ੍ਹਣ ਦੀ ਕੋਸ਼ਿਸ਼ ਕੀਤੀ, ਪਰ ਉਹ ਨਹੀਂ ਖੁੱਲ੍ਹਿਆ। ਕੁਝ ਹੀ ਸਕਿੰਟਾਂ ਵਿੱਚ ਚੰਗਿਆੜੀਆਂ ਭਾਂਬੜ ਬਣ ਗਈਆਂ। ਨੇੜਲੀ ਫੈਕਟਰੀ ਦੇ ਲੜਕਿਆਂ ਨੇ ਸਿਲੰਡਰਾਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਬੇਕਾਬੂ ਹੋ ਚੁੱਕੀ ਸੀ।

ਫਾਇਰ ਬ੍ਰਿਗੇਡ ਦੀਆਂ 2 ਗੱਡੀਆਂ ਨੇ ਪਾਇਆ ਕਾਬੂ

ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਅਧਿਕਾਰੀ ਵਿਸ਼ਾਲ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ। ਅੱਗ ਦੀ ਲਪਟਾਂ ਇੰਨੀਆਂ ਤੇਜ਼ ਸਨ ਕਿ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੂੰ ਕਾਬੂ ਪਾਉਣ ਲਈ ਲਗਾਇਆ ਗਿਆ। ਕਾਫੀ ਜੱਦੋ-ਜਹਿਦ ਤੋਂ ਬਾਅਦ ਅੱਗ ਬੁਝਾਈ ਗਈ।

ਸ਼ਾਰਟ ਸਰਕਟ ਬਣਿਆ ਵਜ੍ਹਾ

ਫਾਇਰ ਅਫਸਰ ਮੁਤਾਬਕ ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਗੱਡੀ ਵਿੱਚ ਸ਼ਾਰਟ ਸਰਕਟ ਹੋਣਾ ਮੰਨਿਆ ਜਾ ਰਿਹਾ ਹੈ। ਹਾਦਸੇ ਕਾਰਨ ਹਾਈਵੇ 'ਤੇ ਜਾਮ ਦੀ ਸਥਿਤੀ ਬਣ ਗਈ ਸੀ, ਜਿਸਨੂੰ ਬਾਅਦ ਵਿੱਚ ਕਰੇਨ ਦੀ ਮਦਦ ਨਾਲ ਸੜੀ ਹੋਈ ਕਾਰ ਨੂੰ ਸਾਈਡ 'ਤੇ ਕਰਵਾ ਕੇ ਖੁਲ੍ਹਵਾਇਆ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

A Car Running On The Jalandhar Amritsar Highway Became A fireball


Popular Posts
Just Now