ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

Punjab Weather Update- ਪੰਜਾਬ 'ਚ ਅਗਲੇ 3 ਦਿਨ ਛਾਏਗੀ ਸੰਘਣੀ ਧੁੰਦ; ਮੌਸਮ ਵਿਭਾਗ ਵੱਲੋਂ 'Yellow Alert' ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ

Punjab Weather Update- ਪੰਜਾਬ 'ਚ ਅਗਲੇ 3 ਦਿਨ ਛਾਏਗੀ ਸੰਘਣੀ ਧੁੰਦ;


Punjab

Punjab Weather Update: ਪੰਜਾਬ 'ਚ ਅਗਲੇ 3 ਦਿਨ ਛਾਏਗੀ ਸੰਘਣੀ ਧੁੰਦ; ਮੌਸਮ ਵਿਭਾਗ ਵੱਲੋਂ 'Yellow Alert' ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ

Live Punjabi TV Bureau

ਚੰਡੀਗੜ੍ਹ, 19 ਜਨਵਰੀ: ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਲੋਕਾਂ ਨੂੰ ਕੜਾਕੇ ਦੀ ਠੰਢ ਤੋਂ ਤਾਂ ਰਾਹਤ ਮਿਲੀ ਹੈ, ਪਰ ਹੁਣ ਸੰਘਣੀ ਧੁੰਦ ਨੇ ਮੁੜ ਚਿੰਤਾ ਵਧਾ ਦਿੱਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਅਗਲੇ ਤਿੰਨ ਦਿਨਾਂ ਲਈ ਸੂਬੇ ਵਿੱਚ ਸੰਘਣੀ ਧੁੰਦ ਨੂੰ ਲੈ ਕੇ ਪੀਲਾ ਅਲਰਟ (Yellow Alert) ਜਾਰੀ ਕੀਤਾ ਹੈ। ਹਾਲਾਂਕਿ, ਸੀਤ ਲਹਿਰ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਮੌਸਮ ਖੁਸ਼ਕ ਰਹੇਗਾ।

ਤਾਪਮਾਨ 'ਚ ਹੋਇਆ ਜ਼ਬਰਦਸਤ ਵਾਧਾ

ਮੌਸਮ ਵਿਭਾਗ ਦੇ ਤਾਜ਼ਾ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਤਾਪਮਾਨ ਵਿੱਚ ਕਾਫੀ ਵਾਧਾ ਹੋਇਆ ਹੈ। ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਕਰੀਬ 3.9 ਡਿਗਰੀ ਸੈਲਸੀਅਸ ਜ਼ਿਆਦਾ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਪਾਰਾ 23.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਕਾਫੀ ਵੱਧ ਹੈ। ਇਸੇ ਤਰ੍ਹਾਂ ਪਟਿਆਲਾ ਵਿੱਚ ਵੀ ਤਾਪਮਾਨ 23 ਡਿਗਰੀ ਰਿਹਾ। ਹਾਲਾਂਕਿ, ਅੰਮ੍ਰਿਤਸਰ ਵਿੱਚ ਰਾਤ ਅਜੇ ਵੀ ਠੰਢੀ ਰਹੀ ਜਿੱਥੇ ਘੱਟੋ-ਘੱਟ ਤਾਪਮਾਨ 1.7 ਡਿਗਰੀ ਦਰਜ ਕੀਤਾ ਗਿਆ। ਆਉਣ ਵਾਲੇ 3-4 ਦਿਨਾਂ ਵਿੱਚ ਰਾਤ ਦਾ ਤਾਪਮਾਨ ਵੀ 2 ਤੋਂ 4 ਡਿਗਰੀ ਵਧਣ ਦੀ ਉਮੀਦ ਹੈ।

ਇਨ੍ਹਾਂ ਜ਼ਿਲ੍ਹਿਆਂ 'ਚ ਛਾਏਗੀ ਸੰਘਣੀ ਧੁੰਦ

ਧੁੰਦ ਦੇ ਮੱਦੇਨਜ਼ਰ ਵਾਹਨ ਚਾਲਕਾਂ ਨੂੰ ਖਾਸ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ। ਵਿਭਾਗ ਮੁਤਾਬਕ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਕਪੂਰਥਲਾ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ ਕੁਝ ਇਲਾਕਿਆਂ ਵਿੱਚ ਅਗਲੇ ਦਿਨਾਂ ਦੌਰਾਨ ਸੰਘਣੀ ਧੁੰਦ ਛਾਈ ਰਹੇਗੀ। ਐਤਵਾਰ ਨੂੰ ਵੀ ਕਈ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੋਂ 100 ਮੀਟਰ ਤੱਕ ਰਹਿ ਗਈ ਸੀ।

ਹਾਈਵੇਅ 'ਤੇ ਸਫ਼ਰ ਕਰਨ ਵਾਲੇ ਰੱਖਣ ਧਿਆਨ

ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅੰਬਾਲਾ-ਅੰਮ੍ਰਿਤਸਰ ਅਤੇ ਦਿੱਲੀ ਹਾਈਵੇਅ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਬੱਦਲਵਾਈ ਅਤੇ ਸੰਘਣੀ ਧੁੰਦ ਕਾਰਨ ਆਵਾਜਾਈ ਪ੍ਰਭਾਵਿਤ ਹੋ ਸਕਦੀ ਹੈ। ਡਰਾਈਵਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੜਕ 'ਤੇ ਚੱਲਦੇ ਸਮੇਂ ਫੌਗ ਲਾਈਟਾਂ ਦੀ ਵਰਤੋਂ ਕਰਨ ਅਤੇ ਗਤੀ ਸੀਮਾ ਦਾ ਧਿਆਨ ਰੱਖਣ।

Punjab Weather Update Dense Fog Will Prevail In Punjab For The Next 3 Days Meteorological Department Issues Yellow Alert Know The Condition Of Your City


Popular Posts
Just Now