ਰੇਲਵੇ ਨੇ ਤਿਉਹਾਰਾਂ ਦੇ ਪ੍ਰਬੰਧ ਵਧਾਏ; 18,000 ਵਿਸ਼ੇਸ਼ ਰੇਲਾਂ ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਪਨਗ੍ਰੇਨ ਦਾ ਮੈਨੇਜਰ ਅਤੇ ਇੰਸਪੈਕਟਰ ਗ੍ਰਿਫ਼ਤਾਰ ਅਯੁੱਧਿਆ ਵਿੱਚ 30 ਲੱਖ ਦੀਵਿਆਂ ਨਾਲ ਬਣੇਗਾ ਨਵਾਂ ਵਿਸ਼ਵ ਰਿਕਾਰਡ ਕ੍ਰਿਕਟ: ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ ਡੀਏ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਪੰਜਾਬ ਵਿੱਚ ਕਰਮਭੂਮੀ ਐਕਸਪ੍ਰੈਸ ਵਿੱਚ ਭਿਆਨਕ ਅੱਗ ਸੀਬੀਐਸਈ ਵੱਲੋਂ 10ਵੀਂ – 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ ਜਾਰੀ ਦਿੱਲੀ 'ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵੱਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 07-11-2026 05:30 AM ਲੁਧਿਆਣਾ ਵਿੱਚ ਬੇਕਾਬੂ ਵਰਨਾ ਕਾਰ ਦਾ ਕਹਿਰ! 5 ਲੋਕਾਂ ਨੂੰ ਕੁਚਲਿਆ

ਜੇਲ੍ਹ 'ਚ ਬੰਦ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਫਿਰ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ; ਜਾਣੋ ਹੁਣ ਕੀ ਕੀਤੀ ਮੰਗ?

ਜੇਲ੍ਹ 'ਚ ਬੰਦ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਫਿਰ ਖੜਕਾਇਆ ਹਾਈਕੋਰਟ ਦਾ


Punjab

ਜੇਲ੍ਹ 'ਚ ਬੰਦ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਫਿਰ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ; ਜਾਣੋ ਹੁਣ ਕੀ ਕੀਤੀ ਮੰਗ?

Live Punjabi TV Bureau

ਚੰਡੀਗੜ੍ਹ, 21 January 2025 : ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ (MP) ਅਤੇ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਨੇ ਆਉਣ ਵਾਲੇ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਦਾਲਤ ਕੋਲੋਂ ਇਜਾਜ਼ਤ ਮੰਗੀ ਹੈ। ਇਸ ਸਬੰਧੀ ਦਾਇਰ ਕੀਤੀ ਗਈ ਪਟੀਸ਼ਨ 'ਤੇ ਹਾਈਕੋਰਟ ਵੱਲੋਂ ਭਲਕੇ ਯਾਨੀ ਕੱਲ੍ਹ ਸੁਣਵਾਈ ਕੀਤੀ ਜਾਵੇਗੀ।

ਬਜਟ ਸੈਸ਼ਨ ਲਈ ਹਾਈਕੋਰਟ 'ਚ ਅਰਜ਼ੀ

ਦਰਅਸਲ, ਸੰਸਦ ਦਾ ਬਜਟ ਸੈਸ਼ਨ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ। ਇੱਕ ਚੁਣੇ ਹੋਏ ਨੁਮਾਇੰਦੇ ਵਜੋਂ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਅੰਮ੍ਰਿਤਪਾਲ ਸਿੰਘ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦੀ ਮੰਗ ਹੈ ਕਿ ਬਜਟ ਸੈਸ਼ਨ ਦੀ ਕਾਰਵਾਈ ਵਿੱਚ ਹਿੱਸਾ ਲੈਣ ਲਈ ਉਨ੍ਹਾਂ ਨੂੰ ਪੈਰੋਲ ਜਾਂ ਕਾਨੂੰਨੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਉਹ ਆਪਣੇ ਹਲਕੇ ਦੇ ਮਸਲੇ ਸੰਸਦ ਵਿੱਚ ਚੁੱਕ ਸਕਣ।

ਵਕੀਲ ਨੇ ਦੱਸੀ ਪਿਛਲੀ ਵਾਰ ਦੀ ਮਜਬੂਰੀ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਦੇ ਵਕੀਲ ਈਮਾਨ ਸਿੰਘ ਖਾਰਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪਿਛਲੇ ਸਰਦ ਰੁੱਤ ਸੈਸ਼ਨ (Winter Session) ਦੌਰਾਨ ਵੀ ਅਜਿਹੀ ਹੀ ਪਟੀਸ਼ਨ ਪਾਈ ਗਈ ਸੀ। ਪਰ ਉਸ ਸਮੇਂ ਹਾਲਾਤ ਅਜਿਹੇ ਬਣੇ ਕਿ ਕਦੇ ਪੰਜਾਬ ਸਰਕਾਰ ਦੇ ਵਕੀਲ ਪੇਸ਼ ਨਹੀਂ ਹੋਏ ਅਤੇ ਕਦੇ ਵਕੀਲਾਂ ਦੀ ਹੜਤਾਲ ਚੱਲਦੀ ਰਹੀ। ਇਸ ਕਾਰਨ ਸੁਣਵਾਈ ਲਟਕਦੀ ਰਹੀ ਅਤੇ ਉਹ ਪਟੀਸ਼ਨ ਬੇਅਸਰ ਹੋ ਗਈ ਸੀ।

ਅਦਾਲਤ ਦੇ ਪੁਰਾਣੇ ਨਿਰਦੇਸ਼ਾਂ 'ਤੇ ਕੀਤੀ ਪਟੀਸ਼ਨ ਦਾਇਰ

ਵਕੀਲ ਖਾਰਾ ਨੇ ਸਪੱਸ਼ਟ ਕੀਤਾ ਕਿ ਪਿਛਲੀ ਵਾਰ 18 ਦਸੰਬਰ ਨੂੰ ਵਕੀਲਾਂ ਦੀ ਹੜਤਾਲ ਖਤਮ ਹੋਈ ਸੀ, ਜਦਕਿ 19 ਦਸੰਬਰ ਸੈਸ਼ਨ ਦਾ ਆਖਰੀ ਦਿਨ ਸੀ, ਜਿਸ ਕਰਕੇ ਸਮਾਂ ਨਿਕਲ ਗਿਆ ਸੀ। ਉਸ ਮੌਕੇ ਮਾਣਯੋਗ ਅਦਾਲਤ ਨੇ ਨਿਰਦੇਸ਼ ਦਿੱਤੇ ਸਨ ਕਿ ਜਦੋਂ ਦੁਬਾਰਾ 'ਕਾਊਸ ਆਫ਼ ਐਕਸ਼ਨ' (Cause of Action) ਬਣੇਗਾ, ਭਾਵ ਜਦੋਂ ਅਗਲਾ ਸੈਸ਼ਨ ਆਵੇਗਾ, ਤਾਂ ਉਹ ਮੁੜ ਅਦਾਲਤ ਆ ਸਕਦੇ ਹਨ। ਅਦਾਲਤ ਦੇ ਉਸੇ ਹੁਕਮ ਦੀ ਪਾਲਣਾ ਕਰਦਿਆਂ ਹੁਣ ਬਜਟ ਸੈਸ਼ਨ ਲਈ ਇਹ ਨਵੀਂ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ 'ਤੇ ਕੱਲ੍ਹ ਅਹਿਮ ਸੁਵਾਈ ਹੋਣ ਦੀ ਉਮੀਦ ਹੈ।

Jailed MP Amritpal Singh Again Knocks On The Door Of The High Court Know What He Has Demanded Now


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now