ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੰਜਾਬ ਦੇ ਇਸ ਜ਼ਿਲ੍ਹੇ 'ਚ ਦਿਨ-ਦਿਹਾੜੇ ਮੈਡੀਕਲ ਸਟੋਰ ਮਾਲਕ ਦਾ ਗੋਲੀਆਂ ਮਾਰ ਕੇ ਕਤਲ, ਇਲਾਕੇ 'ਚ ਦਹਿਸ਼ਤ

Medical-Store-Owner-Shot-Dead-In


Punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਦਿਨ-ਦਿਹਾੜੇ ਮੈਡੀਕਲ ਸਟੋਰ ਮਾਲਕ ਦਾ ਗੋ*ਲੀਆਂ ਮਾਰ ਕੇ ਕ*ਤਲ, ਇਲਾਕੇ 'ਚ ਦਹਿਸ਼ਤ

Live Punjabi TV Bureau

ਬਟਾਲਾ/ਡੇਰਾ ਬਾਬਾ ਨਾਨਕ, 28 ਜਨਵਰੀ 2026: ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ 'ਤੇ ਇੱਕ ਵਾਰ ਫਿਰ ਸਵਾਲ ਖੜ੍ਹੇ ਹੋ ਗਏ ਹਨ। ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਵਿਖੇ ਅੱਜ ਸਵੇਰੇ ਅਣਪਛਾਤੇ ਹਮਲਾਵਰਾਂ ਨੇ ਇੱਕ ਮੈਡੀਕਲ ਸਟੋਰ ਦੇ ਮਾਲਕ ਰਣਦੀਪ ਸਿੰਘ ਬੇਦੀ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ।

ਦੁਕਾਨ ਖੋਲ੍ਹਦੇ ਸਮੇਂ ਹੋਇਆ ਹਮਲਾ

ਜਾਣਕਾਰੀ ਮੁਤਾਬਕ ਰਣਦੀਪ ਸਿੰਘ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕਰੀਬ 8 ਵਜੇ ਆਪਣਾ 'ਬੇਦੀ ਮੈਡੀਕਲ ਸਟੋਰ' ਖੋਲ੍ਹ ਰਿਹਾ ਸੀ। ਇਸੇ ਦੌਰਾਨ ਪਹਿਲਾਂ ਤੋਂ ਘਾਤ ਲਗਾ ਕੇ ਬੈਠੇ ਹਮਲਾਵਰਾਂ ਨੇ ਉਸ 'ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਗੋਲੀਆਂ ਰਣਦੀਪ ਸਿੰਘ ਦੇ ਸਿਰ ਵਿੱਚ ਲੱਗੀਆਂ, ਜਿਸ ਕਾਰਨ ਉਹ ਖ਼ੂਨ ਨਾਲ ਲੱਥਪੱਥ ਹੋ ਕੇ ਉੱਥੇ ਹੀ ਡਿੱਗ ਪਿਆ।

ਅੰਮ੍ਰਿਤਸਰ ਲਿਜਾਂਦੇ ਸਮੇਂ ਹੋਈ ਮੌਤ

ਗੰਭੀਰ ਜ਼ਖ਼ਮੀ ਹਾਲਤ ਵਿੱਚ ਰਣਦੀਪ ਸਿੰਘ ਨੂੰ ਪਹਿਲਾਂ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਰਣਦੀਪ ਸਿੰਘ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ 'ਤੇ ਕੁੱਝ ਮਹੀਨੇ ਪਹਿਲਾਂ ਵੀ ਫਿਰੌਤੀ ਨੂੰ ਲੈ ਕੇ ਹਮਲਾ ਹੋਇਆ ਸੀ।

ਪੁਲਿਸ ਵੱਲੋਂ ਜਾਂਚ ਜਾਰੀ

ਐਸ.ਐਸ.ਪੀ. ਬਟਾਲਾ ਮਹਿਤਾਬ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਫਿਲਹਾਲ ਫਿਰੌਤੀ ਦਾ ਕੋਈ ਤਾਜ਼ਾ ਮਾਮਲਾ ਸਾਹਮਣੇ ਨਹੀਂ ਆਇਆ ਹੈ, ਪਰ 2024 ਵਿੱਚ ਹੋਈ ਫਿਰੌਤੀ ਦੀ ਮੰਗ ਅਤੇ ਪੁਰਾਣੀ ਰੰਜਿਸ਼ ਸਮੇਤ ਸਾਰੇ ਪਹਿਲੂਆਂ 'ਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਆਲੇ-ਦੁਆਲੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ ਤਾਂ ਜੋ ਕਾਤਲਾਂ ਦਾ ਪਤਾ ਲਗਾਇਆ ਜਾ ਸਕੇ।

Medical Store Owner Shot Dead In Broad Daylight In This District Of Punjab Terror In The Area


Popular Posts
Just Now