ਨਸ਼ਾ ਵਿਰੋਧੀ ਕਾਰਕੁਨ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਪੰਜਾਬ ਨੂੰ ਬਦਨਾਮ ਕੀਤਾ ਜਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਭਾਜਪਾ ਦੀ ਸੂਬਾਈ ਕਾਰਜਕਾਰੀ ਕਮੇਟੀ ਨੇ ਸੰਗਰੂਰ ਵਿੱਚ ਸੰਗਠਨਾਤਮਕ ਅਤੇ ਭਵਿੱਖ ਦੀ ਰਣਨੀਤੀ ਬਣਾਈ ਸਾਬਕਾ ਮੰਤਰੀ ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਨਿਯਮਿਤ ਜ਼ਮਾਨਤ ਯਾਚਿਕਾ ਖਾਰਜ ਕੀਤੀ ਗਿੱਲ ਰੋਡ ₹10 ਕਰੋੜੀ ਸੀਮੈਂਟ ਸੜਕ ਘੋਟਾਲੇ ਨੂੰ ਦਬਾਉਣ ਦੀ ਕੋਸ਼ਿਸ਼ ਸ਼ੁਰੂ ਪੰਜਾਬ ਵਿੱਚ ਸਟੇਸ਼ਨ 'ਤੇ ਡਿਰੇਲ ਹੋਈ ਟਰੇਨ ਪਰਵਿੰਦਰ ਝੋਟਾ ਕਤਲ: ਅਮਿਤ ਸ਼ਾਹ ਦਾ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-10-2026 05:15 AM ਅਕਾਲ ਤਖ਼ਤ ਨੇ ਆਪ ਵਿਧਾਇਕ ਗਿਆਸਪੁਰਾ ਨੂੰ 'ਤਨਖਾਹੀਆ' ਐਲਾਨਿਆ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਪਿਓ-ਪੁੱਤ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Chandigarh ਦੇ ਨਵੇਂ ਮੇਅਰ ਬਣੇ Saurabh Joshi

Chandigarh ਦੇ ਨਵੇਂ ਮੇਅਰ ਬਣੇ Saurabh Joshi


Punjab

Chandigarh ਦੇ ਨਵੇਂ ਮੇਅਰ ਬਣੇ Saurabh Joshi


Live Punjabi TV Bureau

ਚੰਡੀਗੜ੍ਹ, 29 ਜਨਵਰੀ 2026: ਚੰਡੀਗੜ੍ਹ ਨਗਰ ਨਿਗਮ ਨੂੰ ਅੱਜ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਭਾਰਤੀ ਜਨਤਾ ਪਾਰਟੀ (BJP) ਨੇ ਇਸ ਚੋਣ ਵਿੱਚ ਇੱਕਪਾਸੜ ਜਿੱਤ ਦਰਜ ਕਰਦਿਆਂ ਮੇਅਰ ਦੇ ਅਹੁਦੇ 'ਤੇ ਕਬਜ਼ਾ ਕਰ ਲਿਆ ਹੈ। ਇਸ ਵਾਰ ਸਭ ਤੋਂ ਖ਼ਾਸ ਗੱਲ ਇਹ ਰਹੀ ਕਿ ਚੋਣ ਪ੍ਰਕਿਰਿਆ ਗੁਪਤ ਵੋਟਿੰਗ ਦੀ ਬਜਾਏ ਹੱਥ ਖੜ੍ਹੇ ਕਰਵਾ ਕੇ ਮੁਕੰਮਲ ਕੀਤੀ ਗਈ।

ਵੋਟਾਂ ਦਾ ਗਣਿਤ ਅਤੇ ਨਤੀਜਾ

ਚੋਣ ਨਤੀਜਿਆਂ ਮੁਤਾਬਕ ਭਾਜਪਾ ਦੇ ਉਮੀਦਵਾਰ ਨੂੰ ਕੁੱਲ 18 ਵੋਟਾਂ ਮਿਲੀਆਂ। ਦੂਜੇ ਪਾਸੇ, ਆਮ ਆਦਮੀ ਪਾਰਟੀ (AAP) ਨੂੰ 11 ਅਤੇ ਕਾਂਗਰਸ ਨੂੰ ਸਿਰਫ਼ 7 ਵੋਟਾਂ (6 ਕੌਂਸਲਰ + 1 ਸਾਂਸਦ) ਨਾਲ ਸਬਰ ਕਰਨਾ ਪਿਆ। ਹੈਰਾਨੀ ਦੀ ਗੱਲ ਇਹ ਰਹੀ ਕਿ ਇਸ ਵਾਰ ਕੋਈ ਵੀ 'ਕ੍ਰਾਸ ਵੋਟਿੰਗ' ਦੇਖਣ ਨੂੰ ਨਹੀਂ ਮਿਲੀ ਅਤੇ ਸਾਰੇ ਕੌਂਸਲਰਾਂ ਨੇ ਆਪਣੀ-ਆਪਣੀ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਹੀ ਹੱਥ ਖੜ੍ਹੇ ਕੀਤੇ।

ਗਠਜੋੜ ਨਾ ਹੋਣਾ ਭਾਜਪਾ ਲਈ ਬਣਿਆ ਵਰਦਾਨ

ਪਿਛਲੀਆਂ ਦੋ ਚੋਣਾਂ ਦੇ ਉਲਟ, ਇਸ ਵਾਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਗਠਜੋੜ ਨਹੀਂ ਕੀਤਾ ਸੀ। ਹਾਲਾਂਕਿ ਚੋਣਾਂ ਤੋਂ ਪਹਿਲਾਂ ਗਠਜੋੜ ਦੀਆਂ ਚਰਚਾਵਾਂ ਜ਼ੋਰਾਂ 'ਤੇ ਸਨ, ਪਰ ਐਨ ਮੌਕੇ 'ਤੇ ਇਹ ਗੱਲ ਸਿਰੇ ਨਹੀਂ ਚੜ੍ਹੀ। ਜੇਕਰ ਦੋਵੇਂ ਪਾਰਟੀਆਂ ਮਿਲ ਕੇ ਚੋਣ ਲੜਦੀਆਂ ਤਾਂ ਮੁਕਾਬਲਾ ਕਾਫ਼ੀ ਫਸਵਾਂ ਹੋ ਸਕਦਾ ਸੀ, ਕਿਉਂਕਿ ਅਜਿਹੀ ਸਥਿਤੀ ਵਿੱਚ ਦੋਵਾਂ ਧਿਰਾਂ ਕੋਲ 18-18 ਵੋਟਾਂ ਬਰਾਬਰ ਹੋ ਜਾਣੀਆਂ ਸਨ।

ਨਿਗਮ ਦੀ ਮੌਜੂਦਾ ਸਥਿਤੀ:

  • ਕੁੱਲ ਵੋਟਾਂ: 35 (ਕੌਂਸਲਰ) + 1 (ਸਾਂਸਦ) = 36

  • ਬਹੁਮਤ ਦਾ ਅੰਕੜਾ: 19

  • ਭਾਜਪਾ: 18

  • ਆਮ ਆਦਮੀ ਪਾਰਟੀ: 11

  • ਕਾਂਗਰਸ: 7 (ਸਾਂਸਦ ਦੀ ਵੋਟ ਸਮੇਤ)

ਇਸ ਜਿੱਤ ਨਾਲ ਭਾਜਪਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਵਿਰੋਧੀ ਧਿਰ ਦੀ ਅਲੱਗ-ਅਲੱਗ ਰਣਨੀਤੀ ਨੇ ਉਨ੍ਹਾਂ ਦਾ ਰਾਹ ਸੁਖਾਲਾ ਕਰ ਦਿੱਤਾ ਹੈ।

BJP s Saurabh Joshi Becomes New Mayor Of Chandigarh


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now