ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

ਸੁਖਬੀਰ ਬਾਦਲ ਨੇ ਜੇਲ੍ਹ 'ਚ ਮਜੀਠੀਆ ਨਾਲ ਕੀਤੀ ਮੁਲਾਕਾਤ, CM ਮਾਨ ਨੂੰ ਦਿੱਤੀ ਇਹ ਨਸੀਹਤ

ਸੁਖਬੀਰ ਬਾਦਲ ਨੇ ਜੇਲ੍ਹ 'ਚ ਮਜੀਠੀਆ ਨਾਲ ਕੀਤੀ ਮੁਲਾਕਾਤ, CM ਮਾਨ ਨੂੰ


Punjab

ਸੁਖਬੀਰ ਬਾਦਲ ਨੇ ਜੇਲ੍ਹ 'ਚ ਮਜੀਠੀਆ ਨਾਲ ਕੀਤੀ ਮੁਲਾਕਾਤ, CM ਮਾਨ ਨੂੰ ਦਿੱਤੀ ਇਹ ਨਸੀਹਤ 

Live Punjabi TV Bureau

ਨਾਭਾ, 29 ਜਨਵਰੀ 2026: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਨਾਭਾ ਦੀ ਨਵੀਂ ਜੇਲ੍ਹ ਪਹੁੰਚੇ, ਜਿੱਥੇ ਉਨ੍ਹਾਂ ਨੇ ਉੱਥੇ ਬੰਦ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਕਿਹਾ ਕਿ ਮਜੀਠੀਆ ਜੇਲ੍ਹ ਵਿੱਚ ਪੂਰੀ ਤਰ੍ਹਾਂ 'ਚੜ੍ਹਦੀ ਕਲਾ' ਵਿੱਚ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਕਥਿਤ ਧੱਕੇਸ਼ਾਹੀ ਤੋਂ ਅਕਾਲੀ ਦਲ ਦਾ ਕੋਈ ਵੀ ਵਰਕਰ ਘਬਰਾਉਣ ਵਾਲਾ ਨਹੀਂ ਹੈ।

ਪਾਣੀਆਂ ਦੇ ਮੁੱਦੇ 'ਤੇ CM ਮਾਨ ਨੂੰ ਨਸੀਹਤ

ਸੁਖਬੀਰ ਬਾਦਲ ਨੇ SYL (ਐਸ.ਵਾਈ.ਐਲ.) ਦੇ ਗੰਭੀਰ ਮੁੱਦੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮਾਮਲੇ ਵਿੱਚ ਕਿਸੇ ਦੂਜੇ ਰਾਜ ਨਾਲ ਮੀਟਿੰਗ ਕਰਨ ਦਾ ਕੋਈ ਮਤਲਬ ਹੀ ਨਹੀਂ ਬਣਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਵਾਂਗ ਪੰਜਾਬ ਦੇ ਹਿੱਤਾਂ ਲਈ ਡਟ ਕੇ ਸਟੈਂਡ ਲੈਣਾ ਚਾਹੀਦਾ ਹੈ।

ਗੈਂਗਵਾਰ ਅਤੇ ਅਫ਼ਸਰਸ਼ਾਹੀ 'ਤੇ ਤਿੱਖਾ ਹਮਲਾ

ਪੰਜਾਬ ਵਿੱਚ ਵਧ ਰਹੀਆਂ ਕਤਲ ਦੀਆਂ ਵਾਰਦਾਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਗ੍ਰਹਿ ਵਿਭਾਗ ਖ਼ੁਦ ਮੁੱਖ ਮੰਤਰੀ ਦੇ ਕੋਲ ਹੋਣ ਦੇ ਬਾਵਜੂਦ ਸੂਬੇ ਵਿੱਚ ਰੋਜ਼ਾਨਾ ਗੈਂਗਵਾਰ ਅਤੇ ਕਤਲ ਹੋ ਰਹੇ ਹਨ, ਜੋ ਸਰਕਾਰ ਦੀ ਨਾਕਾਮੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਵੀ ਸਖ਼ਤ ਚਿਤਾਵਨੀ ਦਿੱਤੀ ਜੋ ਕਥਿਤ ਤੌਰ 'ਤੇ ਸਰਕਾਰ ਦੇ ਇਸ਼ਾਰੇ 'ਤੇ ਝੂਠੇ ਮੁਕੱਦਮੇ ਦਰਜ ਕਰ ਰਹੇ ਹਨ। ਬਾਦਲ ਨੇ ਕਿਹਾ ਕਿ ਅਜਿਹੇ ਅਫ਼ਸਰ ਆਉਣ ਵਾਲੇ ਸਮੇਂ ਵਿੱਚ ਜਵਾਬਦੇਹੀ ਲਈ ਤਿਆਰ ਰਹਿਣ।

Sukhbir Badal Met Majithia In Jail Gave This Advice To CM Mann


Popular Posts
Just Now