ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਜਗਰਾਓਂ 'ਚ ਰੇਬੀਜ਼ ਦਾ ਖੌਫ਼; ਇੱਕੋ ਪਰਿਵਾਰ ਦੇ 7 ਮੈਂਬਰਾਂ 'ਚ ਦਿਖੇ ਸ਼ੱਕੀ ਲੱਛਣ

ਜਗਰਾਓਂ 'ਚ ਰੇਬੀਜ਼ ਦਾ ਖੌਫ਼; ਇੱਕੋ ਪਰਿਵਾਰ ਦੇ 7 ਮੈਂਬਰਾਂ 'ਚ ਦਿਖੇ ਸ


Jagraon

ਜਗਰਾਓਂ 'ਚ ਰੇਬੀਜ਼ ਦਾ ਖੌਫ਼; ਇੱਕੋ ਪਰਿਵਾਰ ਦੇ 7 ਮੈਂਬਰਾਂ 'ਚ ਦਿਖੇ ਸ਼ੱਕੀ ਲੱਛਣ

Live Punjabi TV Bureau

ਲੁਧਿਆਣਾ/ਜਗਰਾਓਂ, 30 ਜਨਵਰੀ 2026: ਲੁਧਿਆਣਾ ਦੇ ਜਗਰਾਓਂ ਇਲਾਕੇ ਵਿੱਚ ਰੇਬੀਜ਼ ਦਾ ਇੱਕ ਬਹੁਤ ਹੀ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ 'ਕੋਠੇ ਜੀਵੇ' ਵਿੱਚ ਇੱਕ ਫੈਕਟਰੀ ਅੰਦਰ ਰਹਿਣ ਵਾਲੇ ਪਰਵਾਸੀ ਮਜ਼ਦੂਰ ਦੇ ਪਰਿਵਾਰ ਦੇ 7 ਮੈਂਬਰਾਂ ਵਿੱਚ ਰੇਬੀਜ਼ ਵਰਗੇ ਲੱਛਣ ਦੇਖੇ ਗਏ ਹਨ। ਇਨ੍ਹਾਂ ਪ੍ਰਭਾਵਿਤ ਮੈਂਬਰਾਂ ਵਿੱਚ ਪਤੀ-ਪਤਨੀ ਸਮੇਤ ਉਨ੍ਹਾਂ ਦੇ 5 ਬੱਚੇ ਵੀ ਸ਼ਾਮਲ ਹਨ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਿਵਲ ਹਸਪਤਾਲ ਜਗਰਾਓਂ ਦੇ ਐਸ.ਐਮ.ਓ. (SMO) ਨੇ ਇਨ੍ਹਾਂ ਸਾਰੇ ਮੈਂਬਰਾਂ ਨੂੰ ਜਾਂਚ ਲਈ ਪੀ.ਜੀ.ਆਈ. (PGI) ਚੰਡੀਗੜ੍ਹ ਰੈਫਰ ਕਰ ਦਿੱਤਾ ਸੀ। ਐਸ.ਐਮ.ਓ. ਗੁਰਬਿੰਦਰ ਕੌਰ ਅਨੁਸਾਰ, PGI ਤੋਂ ਪ੍ਰਾਪਤ ਹੋਈ ਤਾਜ਼ਾ ਰਿਪੋਰਟ ਵਿੱਚ ਫਿਲਹਾਲ ਰੇਬੀਜ਼ ਦੀ ਪੁਸ਼ਟੀ ਨਹੀਂ ਹੋਈ ਹੈ। ਹਾਲਾਂਕਿ, ਡਾਕਟਰਾਂ ਨੇ ਸਾਵਧਾਨੀ ਵਜੋਂ ਇੱਕ ਹਫ਼ਤੇ ਬਾਅਦ ਦੁਬਾਰਾ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ।

ਕੁੱਤੇ ਦੇ ਕੱਟਣ ਤੋਂ ਇੱਕ ਸਾਲ ਬਾਅਦ ਦਿਖੇ ਲੱਛਣ

ਜਾਣਕਾਰੀ ਮੁਤਾਬਕ, ਪਰਿਵਾਰਕ ਮੈਂਬਰਾਂ ਨੂੰ ਬੋਲਣ ਵਿੱਚ ਤਕਲੀਫ਼ ਅਤੇ ਮੂੰਹ ਵਿੱਚੋਂ ਲਾਰ ਡਿੱਗਣ ਵਰਗੀਆਂ ਸ਼ਿਕਾਇਤਾਂ ਸਨ। ਦੱਸਿਆ ਜਾ ਰਿਹਾ ਹੈ ਕਿ ਕਰੀਬ ਇੱਕ ਸਾਲ ਪਹਿਲਾਂ ਇਸ ਪਰਿਵਾਰ ਨੂੰ ਇੱਕ ਆਵਾਰਾ ਕੁੱਤੇ ਨੇ ਕੱਟਿਆ ਸੀ, ਪਰ ਉਸ ਸਮੇਂ ਉਨ੍ਹਾਂ ਨੇ ਕੋਈ ਡਾਕਟਰੀ ਇਲਾਜ ਜਾਂ ਵੈਕਸੀਨ ਨਹੀਂ ਲਗਵਾਈ ਸੀ। ਹੁਣ ਇੱਕ ਸਾਲ ਬਾਅਦ ਇਹ ਲੱਛਣ ਉਭਰ ਕੇ ਸਾਹਮਣੇ ਆਏ ਹਨ।

ਅਗਲੇਰੀ ਜਾਂਚ ਅਤੇ ਇਲਾਜ

PGI ਨੇ ਸੈਂਪਲ ਲੈ ਕੇ ਸੈਕਟਰ-16 ਦੇ ਹਸਪਤਾਲ ਵਿੱਚ ਵੀ ਭੇਜੇ ਹਨ, ਕਿਉਂਕਿ ਉੱਥੇ ਰੇਬੀਜ਼ ਦੇ ਇਲਾਜ ਲਈ ਵਿਸ਼ੇਸ਼ ਪ੍ਰਬੰਧ ਹਨ। ਸਿਹਤ ਵਿਭਾਗ ਪੂਰੇ ਮਾਮਲੇ 'ਤੇ ਨਜ਼ਰ ਰੱਖ ਰਿਹਾ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਿਆ ਜਾ ਸਕੇ।

Rabies Scare In Jagraon Suspicious Symptoms Seen In 7 Members Of The Same Family


Popular Posts
Just Now