ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਜਲੰਧਰ ਤੋਂ ਲੁਧਿਆਣਾ ਜਾਣ ਵਾਲੇ ਸਾਵਧਾਨ, ਬੰਦ ਰਹਿਣਗੇ ਇਹ ਰਸਤੇ

ਜਲੰਧਰ ਤੋਂ ਲੁਧਿਆਣਾ ਜਾਣ ਵਾਲੇ ਸਾਵਧਾਨ, ਬੰਦ ਰਹਿਣਗੇ ਇਹ ਰਸਤੇ


Punjab

ਜਲੰਧਰ ਤੋਂ ਲੁਧਿਆਣਾ ਜਾਣ ਵਾਲੇ ਸਾਵਧਾਨ, ਬੰਦ ਰਹਿਣਗੇ ਇਹ ਰਸਤੇ 

ਫਗਵਾੜਾ, 31 ਜਨਵਰੀ 2026: ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਅੱਜ ਫਗਵਾੜਾ-ਜਲੰਧਰ ਰਾਸ਼ਟਰੀ ਮਾਰਗ 'ਤੇ ਆਵਾਜਾਈ ਪੂਰੀ ਤਰ੍ਹਾਂ ਪ੍ਰਭਾਵਿਤ ਰਹੀ। ਪ੍ਰਸ਼ਾਸਨ ਵੱਲੋਂ ਫਗਵਾੜਾ ਤੋਂ ਕਰੀਬ 4 ਕਿਲੋਮੀਟਰ ਪਹਿਲਾਂ ਹੀ ਜਲੰਧਰ ਵੱਲ ਜਾਣ ਵਾਲੀ ਸੜਕ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ, ਜਿਸ ਕਾਰਨ ਹਾਈਵੇਅ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ।

ਕਈ ਕਿਲੋਮੀਟਰ ਤੱਕ ਫਸੇ ਵਾਹਨ

ਹਾਈਵੇਅ ਬੰਦ ਹੋਣ ਕਾਰਨ ਸੜਕ ਦੇ ਦੋਵੇਂ ਪਾਸੇ ਕਈ ਕਿਲੋਮੀਟਰ ਲੰਬਾ ਜਾਮ ਲੱਗ ਗਿਆ। ਇਸ ਕਾਰਨ ਆਮ ਲੋਕਾਂ, ਖਾਸ ਕਰਕੇ ਦੂਰ-ਦਰਾਡੇ ਜਾਣ ਵਾਲੇ ਮੁਸਾਫਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਲੋਕ ਘੰਟਿਆਂ ਬੱਧੀ ਜਾਮ ਵਿੱਚ ਫਸੇ ਰਹੇ।

ਪੁਲਿਸ ਦੀ ਅਪੀਲ

ਮੌਕੇ 'ਤੇ ਤਾਇਨਾਤ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਸੁਰੱਖਿਆ ਅਤੇ ਸ਼ੋਭਾ ਯਾਤਰਾ ਦੀ ਮਰਯਾਦਾ ਨੂੰ ਮੁੱਖ ਰੱਖਦਿਆਂ ਟਰੈਫਿਕ ਨੂੰ ਰੋਕਿਆ ਗਿਆ ਹੈ। ਪੁਲਿਸ ਨੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ ਅਤੇ ਭਰੋਸਾ ਦਿੱਤਾ ਹੈ ਕਿ ਸ਼ੋਭਾ ਯਾਤਰਾ ਦੇ ਲੰਘਣ ਤੋਂ ਤੁਰੰਤ ਬਾਅਦ ਹਾਈਵੇਅ ਨੂੰ ਮੁੜ ਆਮ ਆਵਾਜਾਈ ਲਈ ਖੋਲ੍ਹ ਦਿੱਤਾ ਜਾਵੇਗਾ।

Those Going From Jalandhar To Ludhiana Should Be Careful These Routes Will Remain Closed


Popular Posts
Just Now