ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

PM ਮੋਦੀ ਨੇ ਡੇਰਾ ਬੱਲਾਂ ਵਿਖੇ ਟੇਕਿਆ ਮੱਥਾ, ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਆਸ਼ੀਰਵਾਦ

PM ਮੋਦੀ ਨੇ ਡੇਰਾ ਬੱਲਾਂ ਵਿਖੇ ਟੇਕਿਆ ਮੱਥਾ,  ਡੇਰਾ ਮੁਖੀ ਸੰਤ ਨਿਰੰਜਨ


Punjab

PM ਮੋਦੀ ਨੇ ਡੇਰਾ ਬੱਲਾਂ ਵਿਖੇ ਟੇਕਿਆ ਮੱਥਾ,  ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਆਸ਼ੀਰਵਾਦ

ਜਲੰਧਰ, 1 ਫਰਵਰੀ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਪੰਜਾਬ ਦੌਰੇ ਦੌਰਾਨ ਜਲੰਧਰ ਦੇ ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ 'ਤੇ ਪਹੁੰਚੇ ਪ੍ਰਧਾਨ ਮੰਤਰੀ ਨੇ ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ ਅਤੇ ਮਨੁੱਖਤਾ ਦੀ ਭਲਾਈ ਲਈ ਅਰਦਾਸ ਕੀਤੀ।

ਹਵਾਈ ਅੱਡੇ ਦੀ ਮਿਲੀ ਸੌਗਾਤ

ਪ੍ਰਧਾਨ ਮੰਤਰੀ ਸਭ ਤੋਂ ਪਹਿਲਾਂ ਆਦਮਪੁਰ ਹਵਾਈ ਅੱਡੇ 'ਤੇ ਉਤਰੇ, ਜਿੱਥੋਂ ਉਨ੍ਹਾਂ ਨੇ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦੇ ਨਵ-ਨਿਰਮਿਤ ਟਰਮੀਨਲ ਦਾ ਵਰਚੁਅਲੀ ਉਦਘਾਟਨ ਕੀਤਾ। ਇਸ ਨਾਲ ਮਾਲਵਾ ਖੇਤਰ ਦੇ ਹਵਾਈ ਸੰਪਰਕ ਨੂੰ ਵੱਡਾ ਹੁਲਾਰਾ ਮਿਲੇਗਾ।

ਡੇਰੇ ਵਿੱਚ ਸੰਗਤ ਨਾਲ ਬਿਤਾਇਆ ਸਮਾਂ

ਆਦਮਪੁਰ ਤੋਂ ਬਾਅਦ ਪ੍ਰਧਾਨ ਮੰਤਰੀ ਸਿੱਧਾ ਡੇਰਾ ਸੱਚਖੰਡ ਬੱਲਾਂ ਪਹੁੰਚੇ। ਉਹ ਇੱਥੇ ਲਗਭਗ 40 ਮਿੰਟ ਰੁਕਣਗੇ। ਇਸ ਦੌਰਾਨ ਉਹ ਡੇਰੇ ਵਿੱਚ ਤਿਆਰ ਕੀਤਾ ਲੰਗਰ ਛਕਣਗੇ ਅਤੇ ਉੱਥੇ ਮੌਜੂਦ ਸੰਗਤ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਵਿਚਾਰ ਸੁਣਨਗੇ। ਪ੍ਰਧਾਨ ਮੰਤਰੀ ਦੀ ਇਸ ਫੇਰੀ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਸੁਰੱਖਿਆ ਅਤੇ ਮਰਯਾਦਾ

ਪ੍ਰਧਾਨ ਮੰਤਰੀ ਦੀ ਆਮਦ ਨੂੰ ਮੁੱਖ ਰੱਖਦਿਆਂ ਡੇਰਾ ਪਰਿਸਰ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਸੰਤ ਨਿਰੰਜਨ ਦਾਸ ਜੀ ਨੇ ਪ੍ਰਧਾਨ ਮੰਤਰੀ ਦਾ ਡੇਰੇ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ।

PM Modi Paid Obeisance At Dera Ballan Took Blessings Of Dera Chief Sant Niranjan Das Ji


Popular Posts
Just Now