ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪਹਿਲਾਂ ਮੋਬਾਇਲ ਵਾਂਗ ਕਰਵਾਓ ਰੀਚਾਰਜ, ਫਿਰ ਆਊ ਬੱਤੀ, ਪੰਜਾਬ ਵਿਚ ਨਵੇਂ ਹੁਕਮ ਜਾਰੀ

First-Get-Recharged-Like-A-Mobil


Punjab

ਪਹਿਲਾਂ ਮੋਬਾਇਲ ਵਾਂਗ ਕਰਵਾਓ ਰੀਚਾਰਜ, ਫਿਰ ਆਊ ਬੱਤੀ, ਪੰਜਾਬ ਵਿਚ ਨਵੇਂ ਹੁਕਮ ਜਾਰੀ


Live Punjabi TV Bureau 


ਚੰਡੀਗੜ੍ਹ, 7 ਫਰਵਰੀ 2026 : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਸਰਕਾਰੀ ਦਫ਼ਤਰਾਂ ਵਿੱਚ ਬਿਜਲੀ ਦੀ ਵਰਤੋਂ ਅਤੇ ਬਿੱਲਾਂ ਦੀ ਅਦਾਇਗੀ ਨੂੰ ਲੈ ਕੇ ਇੱਕ ਸਖ਼ਤ ਅਤੇ ਅਹਿਮ ਫੈਸਲਾ ਲਿਆ ਹੈ। ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਹੁਣ ਸਾਰੇ ਸਰਕਾਰੀ ਵਿਭਾਗਾਂ ਵਿੱਚ ਪ੍ਰੀਪੇਡ ਬਿਜਲੀ ਮੀਟਰ ਲਗਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।


ਕਿਸ 'ਤੇ ਲਾਗੂ ਹੋਣਗੇ ਨਵੇਂ ਹੁਕਮ?


ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਨਵਾਂ ਨਿਯਮ 45 ਕੇ.ਵੀ.ਏ. (KVA) ਤੱਕ ਦੇ ਲੋਡ ਵਾਲੇ ਸਾਰੇ ਸਰਕਾਰੀ ਬਿਜਲੀ ਕੁਨੈਕਸ਼ਨਾਂ 'ਤੇ ਲਾਗੂ ਹੋਵੇਗਾ। ਇਸ ਦਾ ਮਕਸਦ ਸਰਕਾਰੀ ਵਿਭਾਗਾਂ ਵੱਲ ਬਕਾਇਆ ਬਿਜਲੀ ਬਿੱਲਾਂ ਦੀ ਸਮੱਸਿਆ ਨੂੰ ਖਤਮ ਕਰਨਾ ਅਤੇ ਬਿਜਲੀ ਦੀ ਬੱਚਤ ਨੂੰ ਉਤਸ਼ਾਹਿਤ ਕਰਨਾ ਹੈ।


ਕਿਵੇਂ ਕੰਮ ਕਰੇਗਾ ਨਵਾਂ ਸਿਸਟਮ?


ਹੁਣ ਸਰਕਾਰੀ ਦਫ਼ਤਰਾਂ ਨੂੰ ਮੋਬਾਈਲ ਰਿਚਾਰਜ ਦੀ ਤਰ੍ਹਾਂ ਬਿਜਲੀ ਲਈ ਵੀ ਪਹਿਲਾਂ ਪੈਸੇ ਦੇਣੇ ਪੈਣਗੇ।


ਪਹਿਲਾਂ ਰਿਚਾਰਜ ਫਿਰ ਬਿਜਲੀ: ਵਿਭਾਗਾਂ ਨੂੰ ਆਪਣਾ ਮੀਟਰ ਰਿਚਾਰਜ ਕਰਵਾਉਣਾ ਪਵੇਗਾ, ਜਿਸ ਤੋਂ ਬਾਅਦ ਹੀ ਬਿਜਲੀ ਦੀ ਸਪਲਾਈ ਸ਼ੁਰੂ ਹੋਵੇਗੀ।


ਆਟੋਮੈਟਿਕ ਕੱਟ: ਜੇਕਰ ਮੀਟਰ ਵਿੱਚ ਮੌਜੂਦ ਰਿਚਾਰਜ ਖ਼ਤਮ ਹੋ ਜਾਂਦਾ ਹੈ, ਤਾਂ ਬਿਜਲੀ ਦੀ ਸਪਲਾਈ ਤੁਰੰਤ ਆਪਣੇ ਆਪ ਬੰਦ ਹੋ ਜਾਵੇਗੀ।


ਸਪਲਾਈ ਬਹਾਲੀ: ਬਿਜਲੀ ਨੂੰ ਦੁਬਾਰਾ ਚਾਲੂ ਕਰਵਾਉਣ ਲਈ ਵਿਭਾਗ ਨੂੰ ਮੀਟਰ ਵਿੱਚ ਨਵਾਂ ਰਿਚਾਰਜ ਕਰਨਾ ਲਾਜ਼ਮੀ ਹੋਵੇਗਾ।


ਸਮਾਰਟ ਮੀਟਰਾਂ ਦਾ ਵੱਧਦਾ ਵਿਰੋਧ


ਇੱਕ ਪਾਸੇ ਜਿੱਥੇ ਸਰਕਾਰ ਨੇ ਇਹ ਹੁਕਮ ਜਾਰੀ ਕੀਤੇ ਹਨ, ਉੱਥੇ ਹੀ ਦੂਜੇ ਪਾਸੇ ਸੂਬੇ ਵਿੱਚ ਸਮਾਰਟ ਮੀਟਰਾਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਵੀ ਤੇਜ਼ ਹੋ ਗਏ ਹਨ। ਕਿਸਾਨ ਜਥੇਬੰਦੀਆਂ ਨੇ ਇਸ ਫੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਚੇਤਾਵਨੀ ਦਿੱਤੀ ਹੈ ਕਿ ਜੇਕਰ ਕਿਤੇ ਵੀ ਸਮਾਰਟ ਮੀਟਰ ਲਗਾਏ ਗਏ, ਤਾਂ ਉਹ ਉਨ੍ਹਾਂ ਨੂੰ ਪੁੱਟ ਕੇ ਬਿਜਲੀ ਦਫ਼ਤਰਾਂ ਵਿੱਚ ਜਮ੍ਹਾਂ ਕਰਵਾ ਦੇਣਗੇ।

First Get Recharged Like A Mobile Phone Then Get Light New Orders Issued In Punjab


Popular Posts
Just Now