ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

Punjab News - ਪਿੰਡ ਫੂਲੇਵਾਲਾ ਵਿਖੇ ਧਾਰਮਿਕ ਗ੍ਰੰਥ ਦੀ ਬੇਅਦਬੀ, ਇਲਾਕੇ 'ਚ ਭਾਰੀ ਰੋਸ ਅਤੇ ਤਣਾਅ

Punjab-News-Desecration-Of-Relig


Punjab

Punjab News : ਪਿੰਡ ਫੂਲੇਵਾਲਾ ਵਿਖੇ ਧਾਰਮਿਕ ਗ੍ਰੰਥ ਦੀ ਬੇਅਦਬੀ, ਇਲਾਕੇ 'ਚ ਭਾਰੀ ਰੋਸ ਅਤੇ ਤਣਾਅ

ਰਾਮਪੁਰਾ ਫੂਲ, 10 ਫਰਵਰੀ 2026 : ਰਾਮਪੁਰਾ ਫੂਲ ਦੇ ਅਧੀਨ ਆਉਂਦੇ ਪਿੰਡ ਫੂਲੇਵਾਲਾ ਵਿਖੇ ਧਾਰਮਿਕ ਗ੍ਰੰਥ ਦੀ ਬੇਅਦਬੀ ਦਾ ਮੰਦਭਾਗਾ ਮਾਮਲਾ ਸਾਹਮਣੇ ਆਇਆ ਹੈ। ਸ਼ਰਾਰਤੀ ਅਨਸਰਾਂ ਵੱਲੋਂ ਭਗਤ ਰਵਿਦਾਸ ਜੀ ਦੇ ਸ਼ਲੋਕਾਂ ਨਾਲ ਸੰਬੰਧਿਤ ਅੰਗ ਫਾੜ ਕੇ ਬੱਸ ਅੱਡੇ ਨੇੜੇ ਸੁੱਟ ਦਿੱਤੇ ਗਏ, ਜਿਸ ਕਾਰਨ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।

ਪਿੰਡ ਵਾਸੀਆਂ ਨੂੰ ਬੱਸ ਅੱਡੇ ਦੇ ਪਾਸ ਪੰਨੇ ਖਿੱਲਰੇ ਹੋਏ ਮਿਲੇ ਸਨ, ਜਿਸ ਤੋਂ ਬਾਅਦ ਸ਼ਿਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਧਨੌਲਾ ਨੇ ਮੌਕੇ ਦਾ ਮੁਆਇਨਾ ਕਰਨ ਉਪਰੰਤ ਦੱਸਿਆ ਕਿ ਇਹ ਅੰਗ ਸ੍ਰੀ ਗੁਰੂ ਗ੍ਰੰਥ ਸਾਹਿਬ ਜਾਂ ਗੁਟਕਾ ਸਾਹਿਬ ਦੇ ਨਹੀਂ ਸਨ, ਸਗੋਂ ਭਗਤ ਰਵਿਦਾਸ ਜੀ ਦੇ ਸ਼ਲੋਕਾਂ ਵਾਲੀ ਪੁਸਤਕ ਦੇ ਸਨ। ਉਨ੍ਹਾਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਪੁਲਿਸ ਦੀ ਜਾਂਚ

ਜਿੱਥੇ ਪਿੰਡ ਵਾਸੀਆਂ ਵੱਲੋਂ ਪੁਲਿਸ 'ਤੇ ਮਾਮਲਾ ਦਬਾਉਣ ਦੇ ਇਲਜ਼ਾਮ ਲਗਾਏ ਜਾ ਰਹੇ ਹਨ, ਉੱਥੇ ਹੀ ਥਾਣਾ ਫੂਲ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਆਲੇ-ਦੁਆਲੇ ਦੇ ਸੀਸੀਟੀਵੀ (CCTV) ਕੈਮਰੇ ਚੈੱਕ ਕੀਤੇ ਜਾ ਰਹੇ ਹਨ ਤਾਂ ਜੋ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਲਾਖਾਂ ਪਿੱਛੇ ਭੇਜਿਆ ਜਾ ਸਕੇ।

Punjab News Desecration Of Religious Scripture In Phulewala Village Huge Protest And Tension In The Area


Popular Posts
Just Now