ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪ੍ਰਤਾਪ ਸਿੰਘ ਬਾਜਵਾ ਨੇ AAP ਸਰਕਾਰ ਤੇ ਸਾਧਿਆ ਨਿਸ਼ਾਨਾ, ਕਿਹਾ ਸੂਬਾ ਲੀਡਰਜਸ਼ੀਪ ਨਾਟਕਬਾਜ਼ੀ ਤੋਂ ਉੱਠ ਕੇ ਅਸਲ ਮੁੱਦਿਆਂ ਦਾ ਹੱਲ ਕਰੇ

ਪ੍ਰਤਾਪ ਸਿੰਘ ਬਾਜਵਾ ਨੇ AAP ਸਰਕਾਰ ਤੇ ਸਾਧਿਆ ਨਿਸ਼ਾਨਾ, ਕਿਹਾ ਸੂਬਾ ਲ


Punjab

ਪ੍ਰਤਾਪ ਸਿੰਘ ਬਾਜਵਾ ਨੇ AAP ਸਰਕਾਰ ਤੇ ਸਾਧਿਆ ਨਿਸ਼ਾਨਾ, ਕਿਹਾ ਸੂਬਾ ਲੀਡਰਜਸ਼ੀਪ ਨਾਟਕਬਾਜ਼ੀ ਤੋਂ ਉੱਠ ਕੇ ਅਸਲ ਮੁੱਦਿਆਂ ਦਾ ਹੱਲ ਕਰੇ

ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਚੰਡੀਗੜ੍ਹ ’ਚ ‘ਆਪ’ ਆਗੂਆਂ ਅਤੇ ਵਰਕਰਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਤੋਂ ਬਾਅਦ AAP ਸਰਕਾਰ ਦੀਆਂ ਤਰਜੀਹਾਂ ’ਤੇ ਗੰਭੀਰ ਚਿੰਤਾ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਹੈਰਾਨੀਜਨਕ ਹੈ ਕਿ ਸੂਬਾ ਸਰਕਾਰ ਦੇ ਸੀਨੀਅਰ ਮੈਂਬਰ ਜਿਨ੍ਹਾਂ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਸ਼ਾਮਲ ਹਨ, ਸੂਬੇ ਸਾਹਮਣੇ ਖੜ੍ਹੀਆਂ ਗੰਭੀਰ ਪ੍ਰਸ਼ਾਸਕੀ ਅਤੇ ਵਿੱਤੀ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਬਜਾਏ ਰਾਜਨੀਤਕ ਨਾਟਕਬਾਜ਼ੀ ਲਈ ਸਮਾਂ ਕੱਢ ਰਹੇ ਹਨ। 

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਮੀਦ ਕਰਦੇ ਹਨ ਕਿ ਸਰਕਾਰ ਵਿਕਾਸ, ਲੋਕ ਭਲਾਈ ਅਤੇ ਸੂਬੇ ਦੇ ਅਰਥਚਾਰੇ ਨੂੰ ਮਜ਼ਬੂਤ ਕਰਨ ’ਤੇ ਧਿਆਨ ਦੇਵੇ ਨਾ ਕਿ ਸਿਆਸੀ ਲਾਭ ਲਈ ਕਥਿਤ ਗ਼ੈਰ-ਮੁੱਦਿਆਂ ’ਚ ਫਸੇ। ਪ੍ਰਸ਼ਾਸਨ ਨੂੰ ਮੰਚੀ ਪ੍ਰਦਰਸ਼ਨ ਜਾਂ ਸਿਆਸੀ ਤਮਾਸ਼ੇ ’ਚ ਨਹੀਂ ਬਦਲਿਆ ਜਾ ਸਕਦਾ। ਜੇ ਅਜਿਹੇ ਪ੍ਰਦਰਸ਼ਨ ਅਸਲ ’ਚ ਪੰਜਾਬੀਆਂ ਦੀ ਜ਼ਿੰਦਗੀ ਸੁਧਾਰਦੇ ਹਨ ਜਾਂ ਉਨ੍ਹਾਂ ਦੀ ਸੁਰੱਖਿਆ ਤੇ ਖ਼ੁਸ਼ਹਾਲੀ ’ਚ ਯੋਗਦਾਨ ਪਾਉਂਦੇ ਹਨ ਤਾਂ ਸਰਕਾਰ ਉਨ੍ਹਾਂ ਨੂੰ ਹਰ ਰੋਜ਼ ਜਾਰੀ ਰੱਖ ਸਕਦੀ ਹੈ। 

ਹਾਲਾਂਕਿ ਉਨ੍ਹਾਂ ਕਿਹਾ ਕਿ ਪੰਜਾਬ ਦੇ ਨਾਗਰਿਕਾਂ ਨੂੰ ਅਜਿਹੀ ਜਵਾਬਦੇਹ ਤੇ ਕੇਂਦ੍ਰਿਤ ਲੀਡਰਸ਼ਿਪ ਦੀ ਲੋੜ ਹੈ, ਜੋ ਵਿੱਤੀ ਸਥਿਰਤਾ, ਵਿਕਾਸ ਤੇ ਸੂਬੇ ਦੀ ਭਲਾਈ ਨੂੰ ਤਰਜੀਹ ਦੇਵੇ। ਸਿਆਸੀ ਡਰਾਮਾ ਪ੍ਰਭਾਵਸ਼ਾਲੀ ਸ਼ਾਸਨ ਦਾ ਬਦਲ ਨਹੀਂ ਹੋ ਸਕਦਾ ਤੇ ਸੂਬਾਈ ਲੀਡਰਸ਼ਿਪ ਨਾਟਕਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬੀਆਂ ਦੇ ਅਸਲ ਮੁੱਦਿਆਂ ਦਾ ਹੱਲ ਕਰੇ।

Partap Singh Bajwa Targeted The AAP Government Said That The State Leadership Should Rise Above Theatrics And Resolve The Real Issues


Popular Posts
Just Now