ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਹੁਣ VIPs ਨਾਲ ਫੋਟੋਆਂ ਨਹੀਂ ਖਿਚਵਾਉਣਗੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਹੁਣ VIPs ਨਾਲ ਫੋਟੋਆਂ ਨਹੀਂ ਖਿਚਵਾਉਣਗੇ ਡੇਰਾ ਬਿਆਸ ਮੁਖੀ ਬਾਬਾ ਗੁਰਿੰ


ਹੁਣ VIPs ਨਾਲ ਫੋਟੋਆਂ ਨਹੀਂ ਖਿਚਵਾਉਣਗੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ


ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਇੱਕ ਮਹੱਤਵਪੂਰਨ ਫੈਸਲਾ ਲਿਆ ਗਿਆ ਹੈ। ਇਹ ਅਹਿਮ ਫੈਸਲਾ ਡੇਰੇ ਵਿੱਚ ਵੀ.ਆਈ.ਪੀ. ਟ੍ਰੀਟਮੈਂਟ ਨਾਲ ਸਬੰਧਤ ਹੈ। ਨਵੇਂ ਨਿਰਦੇਸ਼ਾਂ ਮੁਤਾਬਕ ਹੁਣ ਡੇਰਾ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਵੀ.ਆਈ.ਪੀ. ਹਸਤੀਆਂ ਦੀਆਂ ਤਸਵੀਰਾਂ ਸਰਵਜਨਕ ਤੌਰ ‘ਤੇ ਜਾਰੀ ਨਹੀਂ ਕੀਤੀਆਂ ਜਾਣਗੀਆਂ।

ਮਿਲੀ ਜਾਣਕਾਰੀ ਅਨੁਸਾਰ ਬਾਬਾ ਗੁਰਿੰਦਰ ਸਿੰਘ ਢਿੱਲੋਂ ਹੁਣ VIPs ਨਾਲ ਫੋਟੋਆਂ ਨਹੀਂ ਖਿਚਵਾਉਣਗੇ। ਇਸ ਦੇ ਨਾਲ ਹੀ ਹੁਣ ਡੇਰੇ ਵਿੱਚ ਕੋਈ ਵੀ VIP ਟ੍ਰੀਟਮੈਂਟ ਨਹੀਂ ਹੋਵੇਗੀ। ਡੇਰਾ ਬਿਆਸ ਨੇ ਫੋਟੋ ਖਿੱਚਣ ‘ਤੇ ਪਾਬੰਦੀ ਲਗਾਉਣ ਵਾਲਾ ਸਰਕੁਲਰ ਜਾਰੀ ਕੀਤਾ ਹੈ। ਇਹ ਕਦਮ ਡੇਰੇ ਦੀ ਅਧਿਆਤਮਿਕ ਪਰੰਪਰਾ ਅਤੇ ਸਾਦਗੀ ਨੂੰ ਬਣਾਈ ਰੱਖਣ ਦੇ ਮੱਦੇਨਜ਼ਰ ਚੁੱਕਿਆ ਗਿਆ ਹੈ।

ਪ੍ਰਬੰਧਕਾਂ ਦਾ ਮੰਨਣਾ ਹੈ ਕਿ ਸਤਿਸੰਗ ਦਾ ਕੇਂਦਰ ਸਿਰਫ਼ ਆਤਮਿਕ ਉੱਨਤੀ ਅਤੇ ਸਿਮਰਨ ਹੋਣਾ ਚਾਹੀਦਾ ਹੈ, ਨਾ ਕਿ ਪ੍ਰਸਿੱਧ ਹਸਤੀਆਂ ਨਾਲ ਫੋਟੋਆਂ ਜਾਂ ਪ੍ਰਚਾਰ। ਡੇਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਡੇਰੇ ਦੀ ਮਰਿਆਦਾ ਅਤੇ ਨਿਯਮਾਂ ਦੀ ਪਾਲਣਾ ਕਰਨ ਅਤੇ ਸਤਿਸੰਗ ਦੌਰਾਨ ਫੋਟੋਗ੍ਰਾਫੀ ਤੋਂ ਪਰਹੇਜ਼ ਕਰਨ।

Gurinder Singh Dhillon


Popular Posts
Just Now