ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ

ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'

Barnala

ਬਰਨਾਲਾ ਰੇਲਵੇ ਸਟੇਸ਼ਨ 'ਤੇ ਅੱਜ ਤੋਂ ਰੁਕੇਗੀ 'ਵੰਦੇ ਭਾਰਤ ਐਕਸਪ੍ਰੈੱਸ'; ਰਵਨੀਤ ਬਿੱਟੂ ਨੇ ਸਾਂਝਾ ਕੀਤਾ ਸਮਾਂ ਸਾਰਣੀ

ਬਰਨਾਲਾ, 20 February 2026 : ਬਰਨਾਲਾ ਵਾਸੀਆਂ ਦੀ ਲੰਬੇ ਸਮੇਂ ਦੀ ਮੰਗ ਪੂਰੀ ਹੋ ਗਈ ਹੈ। ਅੱਜ ਯਾਨੀ 20 ਫਰਵਰੀ ਤੋਂ ਬਰਨਾਲਾ ਸਟੇਸ਼ਨ 'ਤੇ 'ਵੰਦੇ ਭਾਰਤ ਐਕਸਪ੍ਰੈੱਸ' ਦਾ ਠਹਿਰਾਅ ਸ਼ੁਰੂ ਹੋ ਗਿਆ ਹੈ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਫਿਰੋਜ਼ਪੁਰ-ਦਿੱਲੀ-ਫਿਰੋਜ਼ਪੁਰ ਵੰਦੇ ਭਾਰਤ ਹੁਣ ਬਰਨਾਲਾ ਵਿਖੇ ਵੀ ਰੁਕਿਆ ਕਰੇਗੀ।

2 ਮਿੰਟ ਦਾ ਹੋਵੇਗਾ ਸਟੌਪੇਜ

ਰੇਲਵੇ ਅਧਿਕਾਰੀਆਂ ਮੁਤਾਬਕ ਫਿਲਹਾਲ ਇਹ ਸਟੌਪੇਜ ਤਜ਼ਰਬੇ ਦੇ ਤੌਰ 'ਤੇ ਦਿੱਤਾ ਗਿਆ ਹੈ। ਯਾਤਰੀਆਂ ਦੀ ਗਿਣਤੀ ਅਤੇ ਫੀਡਬੈਕ ਦੇ ਆਧਾਰ 'ਤੇ ਇਸ ਨੂੰ ਪੱਕਾ ਕਰਨ ਬਾਰੇ ਫੈਸਲਾ ਲਿਆ ਜਾਵੇਗਾ। ਰੇਲਵੇ ਸਟੇਸ਼ਨ 'ਤੇ ਗੱਡੀ ਦੇ ਰੁਕਣ ਦਾ ਸਮਾਂ 2 ਮਿੰਟ ਨਿਰਧਾਰਿਤ ਕੀਤਾ ਗਿਆ ਹੈ।

ਗੱਡੀ ਦੀ ਸਮਾਂ ਸਾਰਣੀ (Schedule):

  • ਗੱਡੀ ਨੰਬਰ 26462 (ਫਿਰੋਜ਼ਪੁਰ ਤੋਂ ਦਿੱਲੀ): ਸਵੇਰੇ 9:59 ਵਜੇ ਬਰਨਾਲਾ ਪਹੁੰਚੇਗੀ ਅਤੇ 10:01 ਵਜੇ ਅੱਗੇ ਰਵਾਨਾ ਹੋਵੇਗੀ।

  • ਗੱਡੀ ਨੰਬਰ 26461 (ਦਿੱਲੀ ਤੋਂ ਫਿਰੋਜ਼ਪੁਰ): ਰਾਤ 8:20 ਵਜੇ ਬਰਨਾਲਾ ਪਹੁੰਚੇਗੀ ਅਤੇ 8:22 ਵਜੇ ਫਿਰੋਜ਼ਪੁਰ ਲਈ ਰਵਾਨਾ ਹੋਵੇਗੀ।

ਅੰਮ੍ਰਿਤਸਰ-ਮਾਨਸੀ ਸਪੈਸ਼ਲ ਰੇਲਗੱਡੀ

ਇਸ ਦੇ ਨਾਲ ਹੀ ਰੇਲਵੇ ਨੇ ਅੰਮ੍ਰਿਤਸਰ ਤੋਂ ਬਿਹਾਰ ਦੇ ਮਾਨਸੀ ਤੱਕ ਸਪੈਸ਼ਲ ਰਿਜ਼ਰਵ ਟ੍ਰੇਨ ਚਲਾਉਣ ਦਾ ਵੀ ਐਲਾਨ ਕੀਤਾ ਹੈ। ਅੰਮ੍ਰਿਤਸਰ ਤੋਂ ਇਹ ਗੱਡੀ 24 ਫਰਵਰੀ, 28 ਫਰਵਰੀ ਅਤੇ 4 ਮਾਰਚ ਨੂੰ ਚੱਲੇਗੀ। ਇਹ ਗੱਡੀ ਜਲੰਧਰ, ਅੰਬਾਲਾ, ਸਹਾਰਨਪੁਰ ਅਤੇ ਬਰੇਲੀ ਵਰਗੇ ਅਹਿਮ ਸਟੇਸ਼ਨਾਂ ਰਾਹੀਂ ਆਪਣਾ ਸਫ਼ਰ ਤੈਅ ਕਰੇਗੀ।

Vande Bharat Express To Stop At Barnala Railway Station From Today Ravneet Bittu Shares Timetable

Popular Posts
Just Now