ਪੰਜਾਬ ਦੇ 40 ਲੱਖ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ; ਮਾਨ ਕੈਬਨਿਟ ਦਾ ਵੱਡਾ ਫੈਸਲਾ

ਪੰਜਾਬ ਦੇ 40 ਲੱਖ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ; ਮਾਨ ਕੈਬਨਿਟ ਦ


Punjab

ਪੰਜਾਬ ਦੇ 40 ਲੱਖ ਪਰਿਵਾਰਾਂ ਨੂੰ ਮਿਲੇਗੀ ਰਾਸ਼ਨ ਕਿੱਟ; ਮਾਨ ਕੈਬਨਿਟ ਦਾ ਵੱਡਾ ਫੈਸਲਾ

ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਲੋੜਵੰਦ ਪਰਿਵਾਰਾਂ ਲਈ ਇੱਕ ਅਹਿਮ ਭਲਾਈ ਸਕੀਮ ਦਾ ਐਲਾਨ ਕੀਤਾ ਹੈ। ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ਦੌਰਾਨ 'ਮੇਰੀ ਰਸੋਈ' ਯੋਜਨਾ ਨੂੰ ਹਰੀ ਝੰਡੀ ਦਿੱਤੀ ਗਈ। ਇਸ ਸਕੀਮ ਰਾਹੀਂ ਸਰਕਾਰ ਨੀਲੇ ਕਾਰਡ ਧਾਰਕਾਂ ਨੂੰ ਸਿਰਫ਼ ਕਣਕ ਹੀ ਨਹੀਂ, ਸਗੋਂ ਰਸੋਈ ਦੀਆਂ ਹੋਰ ਜ਼ਰੂਰੀ ਵਸਤਾਂ ਨਾਲ ਲੈਸ ਇੱਕ ਵਿਸ਼ੇਸ਼ 'ਫੂਡ ਕਿੱਟ' ਮੁਹੱਈਆ ਕਰਵਾਏਗੀ।

ਕਿੱਟ ਵਿੱਚ ਕੀ-ਕੀ ਹੋਵੇਗਾ ਸ਼ਾਮਲ?

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਸ ਸਕੀਮ ਦਾ ਸਿੱਧਾ ਲਾਭ ਸੂਬੇ ਦੇ ਲਗਭਗ 40 ਲੱਖ ਪਰਿਵਾਰਾਂ ਨੂੰ ਮਿਲੇਗਾ। ਸਰਕਾਰ ਵੱਲੋਂ ਤਿਆਰ ਕੀਤੀ ਜਾਣ ਵਾਲੀ ਇਸ ਖਾਸ ਕਿੱਟ ਵਿੱਚ ਹੇਠ ਲਿਖੀਆਂ ਵਸਤਾਂ ਹੋਣਗੀਆਂ:

ਕਣਕ ਦੇ ਨਾਲ 2 ਕਿੱਲੋ ਮਾਂਹ-ਛੋਲਿਆਂ ਦੀ ਦਾਲ

2 ਕਿੱਲੋ ਚੀਨੀ ਅਤੇ 1 ਕਿੱਲੋ ਆਈਓਡੀਨ ਨਮਕ

200 ਗ੍ਰਾਮ ਹਲਦੀ ਪਾਊਡਰ

1 ਲੀਟਰ ਉੱਚ ਕੁਆਲਿਟੀ ਦਾ ਸਰ੍ਹੋਂ ਦਾ ਤੇਲ

ਸਿਹਤ ਅਤੇ ਗੁਣਵੱਤਾ 'ਤੇ ਵਿਸ਼ੇਸ਼ ਜ਼ੋਰ

ਮੁੱਖ ਮੰਤਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਕਿ ਇਸ ਸਕੀਮ ਦਾ ਮੁੱਖ ਮਕਸਦ ਬੱਚਿਆਂ ਅਤੇ ਪਰਿਵਾਰਾਂ ਨੂੰ ਕੁਪੋਸ਼ਣ ਤੋਂ ਬਚਾਉਣਾ ਅਤੇ ਪੌਸ਼ਟਿਕ ਖੁਰਾਕ ਯਕੀਨੀ ਬਣਾਉਣਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਰਾਸ਼ਨ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਜੋ ਮਿਆਰੀ ਤੇਲ ਅਤੇ ਅਨਾਜ ਆਮ ਪਰਿਵਾਰ ਆਪਣੀਆਂ ਰਸੋਈਆਂ ਵਿੱਚ ਵਰਤਦੇ ਹਨ, ਉਹੀ ਸਮਾਨ ਇਸ ਸਰਕਾਰੀ ਕਿੱਟ ਰਾਹੀਂ ਗਰੀਬ ਪਰਿਵਾਰਾਂ ਤੱਕ ਪਹੁੰਚਾਇਆ ਜਾਵੇਗਾ।

40 Lakh Families Of Punjab Will Get Ration Kits Big Decision Of Mann Cabinet


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now