ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਪੰਜਾਬ ‘ਚ 26 ਜੁਲਾਈ ਤੋਂ ਖੁੱਲ੍ਹਣਗੇ ਸਕੂਲ, ਨਵੀਆਂ ਗਾਈਡਲਾਈਨਸ ਜਾਰੀ

ਪੰਜਾਬ ‘ਚ 26 ਜੁਲਾਈ ਤੋਂ ਖੁੱਲ੍ਹਣਗੇ ਸਕੂਲ, ਨਵੀਆਂ ਗਾਈਡਲਾਈਨਸ ਜਾਰੀ


LPTV / Chandigarh

ਪੰਜਾਬ ਦੇ 10ਵੀਂ, 11ਵੀਂ ਅਤੇ 12ਵੀਂ ਕਲਾਸਾਂ ਲਈ ਸਕੂਲ 26 ਜੁਲਾਈ ਤੋਂ ਖੋਲ੍ਹਣ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਹੋਰ ਢਿੱਲ ਦੇਣ ਦਾ ਐਲਾਨ ਕੀਤਾ ਹੈ, ਜਿਸ ਵਿਚ 50 ਫੀਸਦੀ ਦੀ ਸਮਰੱਥਾ ਦੀ ਉਪਰਲੀ ਸੀਮਾ ਦੀ ਸ਼ਰਤ ਨਾਲ ਇਨਡੋਰ 150 ਅਤੇ ਆਊਟਡੋਰ 300 ਲੋਕਾਂ ਦਾ ਇਕੱਠ ਕੀਤਾ ਜਾ ਸਕੇਗਾ।

ਸੂਬੇ ਵਿੱਚ ਕੋਵਿਡ ਪਾਜ਼ੀਟਵ ਕੇਸਾਂ ਵਿੱਚ 0.3% ਦੇ ਗਿਰਾਵਟ ਦਾ ਨੋਟਿਸ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਨੂੰ ਦਸਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਖੋਲ੍ਹਣ ਦੀ ਇਜਾਜ਼ਤ ਦਿੱਤੀ ਜਾਏਗੀ, ਪਰ ਸਿਰਫ ਉਨ੍ਹਾਂ ਅਧਿਆਪਕਾਂ ਅਤੇ ਸਟਾਫ ਨੂੰ ਸਰੀਰਕ ਤੌਰ ‘ਤੇ ਮੌਜੂਦ ਰਹਿਣ ਦੀ ਇਜ਼ਾਜ਼ਤ ਹੋਵੇਗੀ ਜੋ ਵੈਕਸੀਨ ਲਗਵਾ ਚੁੱਕੇ ਹਨ। ਵਿਦਿਆਰਥੀਆਂ ਦੀ ਸਰੀਰਕ ਮੌਜੂਦਗੀ ਪੂਰੀ ਤਰ੍ਹਾਂ ਮਾਪਿਆਂ ਦੀ ਸਹਿਮਤੀ ‘ਤੇ ਹੋਵੇਗੀ ਅਤੇ ਵਰਚੁਅਲ ਕਲਾਸਾਂ ਦਾ ਬਦਲ ਜਾਰੀ ਰੱਖਿਆ ਜਾਵੇਗਾ। ਇਸ ਸਬੰਧ ਵਿਚ ਇਕ ਉਪਬੰਧ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਸੌਂਪਿਆ ਜਾਵੇਗਾ।

ਮੁਖ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਜੇ ਸਥਿਤੀ ਕਾਬੂ ਵਿਚ ਰਹਿੰਦੀ ਹੈ, ਤਾਂ ਬਾਕੀ ਦੀਆਂ ਕਲਾਸਾਂ ਨੂੰ ਵੀ ਇਸੇ ਤਰ੍ਹਾਂ ਹੀ 2 ਅਗਸਤ 2021 ਤੋਂ ਖੋਲ੍ਹਣ ਦੀ ਆਗਿਆ ਦਿੱਤੀ ਜਾਏਗੀ। ਕੈਂਬਰਿਜ ਯੂਨੀਵਰਸਿਟੀ ਨੇ ਭਵਿੱਖਬਾਣੀ ਕੀਤੀ ਹੈ ਕਿ ਆਉਣ ਵਾਲੇ ਹਫ਼ਤਿਆਂ ਵਿਚ ਕੇਸ ਹੋਰ ਘਟ ਜਾਣਗੇ। ਸਮਾਜਿਕ ਇਕੱਠਾਂ ਦੇ ਸੰਬੰਧ ਵਿੱਚ, ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ ਪ੍ਰੋਟੋਕੋਲ ਦੀ ਪਾਲਣਾ ਦੇ ਨਾਲ ਕਲਾਕਾਰਾਂ / ਸੰਗੀਤਕਾਰਾਂ ਨੂੰ ਸਾਰੇ ਖੇਤਰਾਂ ਵਿੱਚ ਅਜਿਹੇ ਸਮਾਗਮਾਂ / ਜਸ਼ਨਾਂ ਦੀ ਆਗਿਆ ਦਿੱਤੀ ਜਾਏਗੀ।

ਮੁੱਖ ਮੰਤਰੀ ਵੱਲੋਂ ਵੈਕਸੀਨੇਸ਼ਨ ਦੇ ਨਾਲ ਬਾਰਾਂ, ਸਿਨੇਮਾ ਹਾਲ, ਰੈਸਟੋਰੈਂਟ, ਸਪਾ, ਪੂਲ, ਕੋਚਿੰਗ ਸੈਂਟਰ, ਖੇਡ ਕੰਪਲੈਕਸ, ਜਿੰਮ, ਮਾਲ, ਅਜਾਇਬ ਘਰ, ਚਿੜੀਆਘਰ, ਆਦਿ ਨੂੰ 50 ਫੀਸਦੀ ਖੋਲ੍ਹਣ ਦੇ ਆਦੇਸ਼ ਦਿੱਤੇ ਜਾਣ ਤੋਂ ਕੁਝ ਦਿਨਾਂ ਬਾਅਦ ਇਹ ਰਾਹਤ ਮਿਲੀ ਹੈ। ਉਨ੍ਹਾਂ ਪਹਿਲਾਂ ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਉੱਚ ਸਿਖਲਾਈ ਦੀਆਂ ਹੋਰ ਸਾਰੀਆਂ ਸੰਸਥਾਵਾਂ ਨੂੰ ਵੀ ਵੈਕਸੀਨੇਸ਼ਨ ਦੀ ਸ਼ਰਤ ਨਾਲ ਖੋਲ੍ਹਣ ਦੀ ਇਜਾਜ਼ਤ ਦਿੱਤੀ ਸੀ।

Schools will open in Punjab from July 26 new guidelines issued


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now