Punjab News - ਚਲਦੀ ਆਲਟੋ ਕਾਰ ਬਣੀ ਅੱਗ ਦਾ ਗੋਲਾ
Punjab
Punjab News : ਚਲਦੀ ਆਲਟੋ ਕਾਰ ਬਣੀ ਅੱਗ ਦਾ ਗੋਲਾ
ਮੋਗਾ/ਧਰਮਕੋਟ: ਧਰਮਕੋਟ ਦੇ ਨਜ਼ਦੀਕ ਅੱਜ ਦੁਪਹਿਰ ਇੱਕ ਚਲਦੀ ਆਲਟੋ ਕਾਰ ਨੂੰ ਅਚਾਨਕ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰ ਵਿੱਚ ਸਵਾਰ ਨੌਜਵਾਨਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਸਮੇਂ ਸਿਰ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ, ਪਰ ਅੱਗ ਇੰਨੀ ਤੇਜ਼ ਸੀ ਕਿ ਕਾਰ ਪੂਰੀ ਤਰ੍ਹਾਂ ਸੜ ਕੇ ਕੋਲਾ ਹੋ ਗਈ।
ਕਿਵੇਂ ਵਾਪਰਿਆ ਹਾਦਸਾ
ਮਨਪ੍ਰੀਤ ਸਿੰਘ ਕੈਲਾ ਆਪਣੇ ਦੋਸਤ ਗਗਨਦੀਪ ਸਿੰਘ ਨਾਲ ਮੋਗਾ ਵਿਖੇ ਆਪਣੇ ਭਰਾ ਇੰਦਰਜੀਤ ਸਿੰਘ (ਜੋ ਬੈਂਕ ਮੁਲਾਜ਼ਮ ਹੈ) ਨੂੰ ਛੱਡ ਕੇ ਵਾਪਸ ਧਰਮਕੋਟ ਆ ਰਹੇ ਸਨ। ਜਦੋਂ ਉਹ ਸ਼ਹਿਰ ਦੇ ਨੇੜੇ ਪਹੁੰਚੇ ਤਾਂ ਕਾਰ ਵਿੱਚੋਂ ਧੂੰਆਂ ਨਿਕਲਦਾ ਦਿਖਾਈ ਦਿੱਤਾ। ਗੱਡੀ ਰੋਕ ਕੇ ਜਿਵੇਂ ਹੀ ਉਹ ਹੇਠਾਂ ਉੱਤਰੇ, ਕਾਰ ਨੂੰ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ।
ਫਾਇਰ ਬ੍ਰਿਗੇਡ ਨੇ ਪਾਇਆ ਕਾਬੂ
ਘਟਨਾ ਦੀ ਸੂਚਨਾ ਮਿਲਦਿਆਂ ਹੀ ਨਗਰ ਕੌਂਸਲ ਧਰਮਕੋਟ ਦੀ ਫਾਇਰ ਬ੍ਰਿਗੇਡ ਟੀਮ ਮੌਕੇ 'ਤੇ ਪਹੁੰਚੀ ਅਤੇ ਭਾਰੀ ਜੱਦੋ-ਜਹਿਦ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਥਾਨਕ ਪੁਲਿਸ ਨੇ ਵੀ ਮੌਕੇ ਦਾ ਜਾਇਜ਼ਾ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ।
Punjab News Moving Alto Car Becomes A Ball Of Fire