ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਕੈਦੀ ਦੀ ਮੌਤ, ਕੈਦੀਆਂ ਨੇ ਕੀਤਾ ਜਮਕਰ ਹੰਗਾਮਾ ਜਲੰਧਰ ਵਿੱਚ ਪੁਲਿਸ ਤੋਂ ਬਚਣ ਲਈ ਕੋਰਟ ਬਿਲਡਿੰਗ ਤੋਂ ਕੁੱਦੇ ਗੈਂਗਸਟਰ ਅਮਨ-ਫਤੇਹ, ਦੋਵਾਂ ਦੀਆਂ ਲੱਤਾਂ ਟੁੱਟੀਆਂ ਜਲੰਧਰ ਵਿੱਚ ਬਿਸਕੁਟ-ਨਮਕੀਨ ਫੈਕਟਰੀ ਵਿੱਚ ਭਿਆਨਕ ਅੱਗ, ਲੱਖਾਂ ਦਾ ਸਟਾਕ ਸੜਕੇ ਸੁਆਹ ਮੱਕਾ ਦੇ ਨੇੜੇ ਹੂਤੀ ਡਰੋਨ ਇੰਟਰਸੈਪਟ, ਸਾਊਦੀ ਏਅਰ ਡਿਫੈਂਸ ਨੇ ਕੀਤਾ ਨਸ਼ਟ; ਹੂਤੀਆਂ ਨੇ ਕੀਤਾ ਇਨਕਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-09-2026 ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਈਰਾਨੀ ਤੇਲ ਰੱਖ ਸਕਦਾ ਹੈ, 'ਵੈਨੇਜ਼ੂਏਲਾ ਵਾਂਗ' ਓਪਨਏਆਈ ਅਤੇ ਐਂਥਰੋਪਿਕ ਮੁਖੀਆਂ ਤੋਂ ਬਾਅਦ, ਚੀਨ ਦੇ ਰਾਜ ਸੁਰੱਖਿਆ ਮੰਤਰੀ ਨੇ AI ਜੋਖਮਾਂ ਬਾਰੇ ਚੇਤਾਵਨੀ ਦਿੱਤੀ IPL 2027 ਨਿਲਾਮੀ ਨੂੰ ਲੈ ਕੇ BCCI ਦਾ ਵੱਡਾ ਫੈਸਲਾ, ਭਾਰਤ ਵਿੱਚ ਹੀ ਲੱਗੇਗੀ ਖਿਡਾਰੀਆਂ 'ਤੇ ਬੋਲੀ, ਜਾਣੋ ਪੂਰੀ ਜਾਣਕਾਰੀ ਮੱਕਾ ਨੇੜੇ ਈਰਾਨ ਵੱਲੋਂ ਕੀਤੇ ਗਏ ਡਰੋਨ ਹਮਲੇ ਦੀ ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਸਖ਼ਤ ਨਿੰਦਾ ਜਲੰਧਰ ਹਾਈਟਸ-2 ਵਿੱਚ 14ਵੀਂ ਮੰਜ਼ਿਲ ਤੋਂ ਡਿੱਗੀ ਯੁਵਤੀ ਦੀ ਮੌਤ, ਜਾਂਚ ਵਿੱਚ ਕਈ ਅਹਿਮ ਸੁਰਾਗ

ਪੰਜਾਬ 'ਚ ਗਰਮੀ ਨੇ ਕੱਢੇ ਵੱਟ- ਫ਼ਿਰੋਜ਼ਪੁਰ 33.1 ਡਿਗਰੀ ਨਾਲ ਸਭ ਤੋਂ ਗਰਮ

ਪੰਜਾਬ 'ਚ ਗਰਮੀ ਨੇ ਕੱਢੇ ਵੱਟ- ਫ਼ਿਰੋਜ਼ਪੁਰ 33.1 ਡਿਗਰੀ ਨਾਲ ਸਭ ਤੋਂ


Punjab

ਪੰਜਾਬ 'ਚ ਗਰਮੀ ਨੇ ਕੱਢੇ ਵੱਟ: ਫ਼ਿਰੋਜ਼ਪੁਰ 33.1 ਡਿਗਰੀ ਨਾਲ ਸਭ ਤੋਂ ਗਰਮ

ਚੰਡੀਗੜ੍ਹ: ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮੌਸਮ ਨੇ ਤੇਜ਼ੀ ਨਾਲ ਕਰਵਟ ਲਈ ਹੈ। ਮਾਰਚ ਦੇ ਸ਼ੁਰੂਆਤੀ ਦਿਨਾਂ ਵਿੱਚ ਹੀ ਤਾਪਮਾਨ ਆਮ ਨਾਲੋਂ ਲਗਭਗ 5.8 ਡਿਗਰੀ ਉੱਪਰ ਚੱਲ ਰਿਹਾ ਹੈ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿੱਚ 1.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਕਾਰਨ ਦੁਪਹਿਰ ਵੇਲੇ ਕੜਾਕੇ ਦੀ ਗਰਮੀ ਮਹਿਸੂਸ ਹੋ ਰਹੀ ਹੈ।

ਤਾਪਮਾਨ ਦੇ ਤਾਜ਼ਾ ਅੰਕੜੇ

ਫ਼ਿਰੋਜ਼ਪੁਰ ਵਿੱਚ ਪਾਰਾ 33.1 ਡਿਗਰੀ ਤੱਕ ਪਹੁੰਚ ਗਿਆ ਹੈ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹੈ। ਅੰਮ੍ਰਿਤਸਰ, ਲੁਧਿਆਣਾ ਅਤੇ ਜਾਲੰਧਰ ਵਰਗੇ ਸ਼ਹਿਰਾਂ ਵਿੱਚ ਤਾਪਮਾਨ 28 ਤੋਂ 32 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਵੱਧ ਤਾਪਮਾਨ 13 ਤੋਂ 15 ਡਿਗਰੀ ਦੇ ਕਰੀਬ ਰਹਿ ਸਕਦਾ ਹੈ।

ਤੇਜ਼ ਹਵਾਵਾਂ ਤੇ ਮੌਸਮ ਦੀ ਭਵਿੱਖਬਾਣੀ

ਮੌਸਮ ਵਿਭਾਗ ਅਨੁਸਾਰ ਪਟਿਆਲਾ, ਮੋਹਾਲੀ ਅਤੇ ਫ਼ਰੀਦਕੋਟ ਵਿੱਚ 20 ਤੋਂ 30 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਸਿੰਘ ਅਨੁਸਾਰ ਅਗਲੇ ਚਾਰ ਦਿਨਾਂ ਵਿੱਚ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਹੋਰ ਵਾਧਾ ਹੋ ਸਕਦਾ ਹੈ। 6 ਮਾਰਚ ਨੂੰ ਪਹਾੜੀ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ, ਪਰ ਪੰਜਾਬ ਵਿੱਚ 10 ਮਾਰਚ ਤੱਕ ਮੌਸਮ ਪੂਰੀ ਤਰ੍ਹਾਂ ਖ਼ੁਸ਼ਕ ਬਣਿਆ ਰਹੇਗਾ।

Heatwave Grips Punjab Ferozepur Hottest At 33 1 Degrees


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now