ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਲੁਧਿਆਣਾ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਦਾ ਵੱਡਾ ਜ਼ਖ਼ੀਰਾ ਬਰਾਮਦ; 42 ਪੇਟੀਆਂ ਸਣੇ ਇੱਕ ਨੂੰ ਦਬੋਚਿਆ

Ludhiana-Police-Seizes-Huge-Cach


Ludhiana

ਲੁਧਿਆਣਾ ਪੁਲਿਸ ਵੱਲੋਂ ਨਾਜਾਇਜ਼ ਸ਼ਰਾਬ ਦਾ ਵੱਡਾ ਜ਼ਖ਼ੀਰਾ ਬਰਾਮਦ; 42 ਪੇਟੀਆਂ ਸਣੇ ਇੱਕ ਨੂੰ ਦਬੋਚਿਆ

ਲੁਧਿਆਣਾ: ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰੀਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਸਪੈਸ਼ਲ ਸੈੱਲ ਦੀ ਟੀਮ ਨੇ ਕਾਰਵਾਈ ਕਰਦਿਆਂ 42 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ।

ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ

ਸਪੈਸ਼ਲ ਸੈੱਲ ਦੇ ਇੰਚਾਰਜ ਇੰਸਪੈਕਟਰ ਹਰਪ੍ਰੀਤ ਸਿੰਘ ਦੇਹਲ ਅਨੁਸਾਰ ਪੁਲਿਸ ਨੂੰ 3 ਮਾਰਚ ਨੂੰ ਸੂਚਨਾ ਮਿਲੀ ਸੀ ਕਿ ਇਲਾਕੇ ਵਿੱਚ ਸ਼ਰਾਬ ਦੀ ਤਸਕਰੀ ਹੋ ਰਹੀ ਹੈ। ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਪਾਰਟੀ ਨੇ ਢੰਡਾਰੀ ਰੇਲਵੇ ਸਟੇਸ਼ਨ ਨੇੜੇ ਚੌਕ 'ਤੇ ਨਾਕਾਬੰਦੀ ਕੀਤੀ। ਚੈਕਿੰਗ ਦੌਰਾਨ ਰੇਲਵੇ ਲਾਈਨਾਂ ਨੇੜੇ ਈਸ਼ਵਰ ਕਲੋਨੀ ਤੋਂ ਰਾਮਰੂਪ ਤਾਇਲ ਨਾਮੀ ਵਿਅਕਤੀ ਨੂੰ ਕਾਬੂ ਕੀਤਾ ਗਿਆ, ਜਿਸ ਕੋਲੋਂ ‘ਪੰਜਾਬ ਡਾਲਰ XXX ਰਮ’ ਦੀਆਂ 42 ਪੇਟੀਆਂ ਬਰਾਮਦ ਹੋਈਆਂ।

ਪੁਲਿਸ ਵੱਲੋਂ ਮਾਮਲਾ ਦਰਜ

ਥਾਣਾ ਫੋਕਲ ਪੁਆਇੰਟ ਵਿਖੇ ਆਬਕਾਰੀ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਿਸ ਹੁਣ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਇਹ ਸ਼ਰਾਬ ਕਿੱਥੋਂ ਲੈ ਕੇ ਆਇਆ ਸੀ ਅਤੇ ਇਸ ਗੈਰ-ਕਾਨੂੰਨੀ ਧੰਦੇ ਵਿੱਚ ਹੋਰ ਕਿਹੜੇ ਲੋਕ ਸ਼ਾਮਲ ਹਨ।

Ludhiana Police Seizes Huge Cache Of Illicit Liquor One Arrested With 42 Boxes


Popular Posts
Just Now