ਪੰਜਾਬ ’ਚ QR Code ਰਾਹੀਂ ਰੱਖੀ ਜਾਵੇਗੀ ਸ਼ਰਾਬ ਦੀ ਸਪਲਾਈ ’ਤੇ ਨਜ਼ਰ
LPTV / Chandigarh
ਸਰਹੱਦੀ ਸੂਬੇ 'ਚ ਨਕਲੀ ਸ਼ਰਾਬ ਦੀ ਵਿਕਰੀ ਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜਲਦ ਹੀ ਕੁਇਕ ਰਿਸਪਾਂਸ ਕੋਡ ਆਧਾਰਤ ਟਰੈਕ ਤੇ ਟਰੇਸ ਪ੍ਰਣਾਲੀ ਲਾਗੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸੂਬੇ ਦੇ ਪੇਂਡੂ ਖੇਤਰਾਂ 'ਚ ਫੀਕਲ ਸਲੱਜ ਤੇ ਸੈਪਟੇਜ਼ ਮੈਨੇਜਮੈਂਟ ਨੂੰ ਲਾਗੂ ਕਰਨ ਲਈ ਤਕਨੀਕੀ ਸਹਾਇਤਾ ਇਕਾਈ ਸਥਾਪਤ ਕੀਤੀ ਜਾਵੇਗੀ।
ਮੁੱਖ ਸਕੱਤਰ, ਪੰਜਾਬ ਵਿਨੀ ਮਹਾਜਨ ਨੇ ਅੱਜ ਇਥੇ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੀ ਕਾਰਜਕਾਰੀ ਕਮੇਟੀ ਦੀ 157ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਆਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਬੁਨਿਆਦੀ ਢਾਂਚਾ ਵਿਕਾਸ ਪ੍ਰਾਜੈਕਟਾਂ, ਜਿਨ੍ਹਾਂ ਵਿੱਚੋਂ ਕਈ ਜਨਤਕ ਪ੍ਰਾਈਵੇਟ ਭਾਈਵਾਲੀ ਤਹਿਤ ਲਾਗੂ ਕੀਤੇ ਜਾ ਰਹੇ ਹਨ, ਦੀ ਸਮੀਖਿਆ ਵੀ ਕੀਤੀ ਗਈ।ਸਬੰਧਿਤ ਅਧਿਕਾਰੀਆਂ ਨੂੰ ਸੂਬੇ 'ਚ ਨਕਲੀ ਸ਼ਰਾਬ ਦੀ ਵਿਕਰੀ ਤੇ ਤਸਕਰੀ ਰੋਕਣ ਲਈ ਚੌਕਸ ਰਹਿਣ ਦੇ ਨਿਰਦੇਸ਼ ਦਿੰਦਿਆਂ ਮਹਾਜਨ ਨੇ ਦੱਸਿਆ ਕਿ QR Code ਆਧਾਰਤ ਟਰੈਕ ਤੇ ਟਰੇਸ ਪ੍ਰਣਾਲੀ ਜਨਤਕ ਨਿੱਜੀ ਭਾਈਵਾਲੀ ਦੇ ਆਧਾਰ ’ਤੇ ਤਿਆਰ ਕੀਤੀ ਗਈ ਹੈ, ਜੋ ਸ਼ਰਾਬ ਉਤਪਾਦਨ ਤੇ ਸਪਲਾਈ ਦੀ ਰੀਅਲ ਟਾਈਮ ਡਾਟਾ ਮੌਨੀਟਰਿੰਗ ਅਤੇ ਤਸਦੀਕ ਰਾਹੀਂ ਨਾਜਾਇਜ਼ ਤੇ ਨਕਲੀ ਸ਼ਰਾਬ ’ਤੇ ਤਿੱਖੀ ਨਜ਼ਰ ਰੱਖਣ ਵਿਚ ਮਦਦਗਾਰ ਹੋਵੇਗੀ।
In Punjab the supply of liquor will be monitored through QR Code