Punjab Weather : 14 ਮਾਰਚ ਤੋਂ ਤਿੰਨ ਦਿਨ ਪਵੇਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ
March 12, 2026
PunjabPunjab Weather : 14 ਮਾਰਚ ਤੋਂ ਤਿੰਨ ਦਿਨ ਪਵੇਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ
ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਰਚ ਮਹੀਨੇ ਦੀ ਅਗੇਤੀ ਗਰਮੀ ਨੇ ਲੋਕਾਂ ਦੇ ਪਸੀਨੇ ਛੁਡਾ ਦਿੱਤੇ ਹਨ। ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ, 14 ਮਾਰਚ ਤੋਂ ਸੂਬੇ ਵਿੱਚ ਮੌਸਮ ਕਰਵਟ ਲੈਣ ਜਾ ਰਿਹਾ ਹੈ, ਜਿਸ ਨਾਲ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ।
ਮੌਸਮ ਦੀ ਤਾਜ਼ਾ ਸਥਿਤੀ
ਭਾਵੇਂ ਪਿਛਲੇ 24 ਘੰਟਿਆਂ ਵਿੱਚ ਤਾਪਮਾਨ 'ਚ 1.2 ਡਿਗਰੀ ਦੀ ਮਾਮੂਲੀ ਕਮੀ ਆਈ ਹੈ, ਪਰ ਇਹ ਅਜੇ ਵੀ ਆਮ ਨਾਲੋਂ 5.8 ਡਿਗਰੀ ਵਧੇਰੇ ਹੈ। ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ ਖੇਤਰ ਵਿੱਚ 34.5 ਡਿਗਰੀ ਦਰਜ ਕੀਤਾ ਗਿਆ। 14 ਮਾਰਚ ਤੋਂ 16 ਮਾਰਚ ਤੱਕ ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਨਾਲ ਹਲਕੀ ਬਾਰਿਸ਼ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਕਿੱਥੇ-ਕਿੱਥੇ ਪਵੇਗਾ ਮੀਂਹ?
14 ਮਾਰਚ: ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਬੂੰਦਾਬਾਂਦੀ ਹੋ ਸਕਦੀ ਹੈ।
15 ਮਾਰਚ: ਅੰਮ੍ਰਿਤਸਰ, ਜਲੰਧਰ, ਕਪੂਰਥਲਾ, ਮੋਹਾਲੀ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੇ ਆਸਾਰ ਹਨ।
ਕਿਸਾਨਾਂ ਨੂੰ ਖ਼ਾਸ ਹਦਾਇਤਾਂ
ਵਧਦੀ ਗਰਮੀ ਦੇ ਮੱਦੇਨਜ਼ਰ ਖੇਤੀਬਾੜੀ ਮਾਹਿਰਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਕਣਕ (ਦਾਣਾ ਭਰਨ ਦੀ ਅਵਸਥਾ), ਸਰ੍ਹੋਂ ਅਤੇ ਆਲੂ ਦੀ ਫ਼ਸਲ ਨੂੰ ਲੋੜ ਅਨੁਸਾਰ ਪਾਣੀ ਜ਼ਰੂਰ ਲਾਉਣ। ਅਜਿਹਾ ਕਰਨ ਨਾਲ ਮਿੱਟੀ ਵਿੱਚ ਨਮੀ ਬਣੀ ਰਹੇਗੀ ਅਤੇ ਫ਼ਸਲ ਦੇ ਝਾੜ 'ਤੇ ਗਰਮੀ ਦਾ ਮਾੜਾ ਅਸਰ ਨਹੀਂ ਪਵੇਗਾ।
Powered by Froala Editor
Punjab Weather Rain Will Fall For Three Days From March 14 Strong Winds Will Blow